ਸਕੂਲ ਦੇ ਨਵੇਂ ਸੈਸ਼ਨ ਮੌਕੇ ਲਿਆ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ

Spread the love

ਬਠਿੰਡਾ 1ਅਪ੍ਰੈਲ(ਐੱਸ ਐੱਸ ਰਾਹੀ):ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ,ਕਮਲਾ ਨਹਿਰੂ ਨਗਰ, ਬਠਿੰਡਾ ਦੇ ਪ੍ਰਬੰਧਕਾਂ ਵੱਲੋਂ ਨਵੇਂ ਵਿੱਦਿਅਕ ਸੈਸ਼ਨ ਦੀ ਆਰੰਭਤਾ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ “ਧੁਰ ਕੀ ਬਾਣੀ ਆਈ, ਤਿਨ ਸਗਲੀ ਚਿੱਤ ਮਿਟਾਈ” ਜੀ ਦੇ ਮਹਾਂਵਾਕਾਂ ਅਨੁਸਾਰ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ।ਪਾਠ ਤੋਂ ਬਾਅਦ ਸਕੂਲ ਦੇ ਵਿਦਿਆਰਥੀਆਂ ਨੇ ਤਰਲੋਚਨ ਸਿੰਘ ਸੰਗੀਤ ਅਧਿਆਪਕ ਦੀ ਅਗਵਾਈ ਹੇਠ ਮਨੋਹਰ ਸ਼ਬਦ ਕੀਰਤਨ ਗਾਇਨ ਕੀਤਾ ਤੇ ਅਕਾਲ ਪੁਰਖ ਦੇ ਚਰਨਾਂ ਵਿੱਚ ਚੜਦੀ ਕਲਾ ਲਈ ਅਰਦਾਸ ਕੀਤੀ।ਵਿਦਿਆਰਥੀਆਂ ਨੂੰ ਵਿਦਿਆ ਦੇਣ ਤੇ ਅਧਿਆਪਕਾਂ ਨੂੰ ਸਮਰੱਥਾ ਬਖਸ਼ਣ ਤਾਂ ਜੋ ਅਧਿਆਪਕ ਆਪਣਾ ਪੂਰਾ ਤਾਣ ਲਾ ਕੇ ਵਿਦਿਆਰਥੀਆਂ ਨੂੰ ਵਧੀਆ ਮਨੁੱਖ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਇਸ ਸੁੱਭ ਅਫਸਰ ਤੇ ਪਤਵੰਤੇ ਸੱਜਣ ਬਠਿੰਡਾ ਸ਼ਹਿਰੀ ਵਿਧਾਇਕ ਜਗਰੂਪ ਸਿੰਘ ਗਿੱਲ,ਰਘਵੀਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਸਮੂਹ ਪ੍ਰਬੰਧਕ ਕਮੇਟੀ ਤੇ ਮੈਂਬਰ ਸਾਹਿਬਾਨ ਵੱਡੀ ਗਿਣਤੀ ਵਿੱਚ ਰਾਜਸੀ ਧਾਰਮਿਕ ਤੇ ਸਮਾਜਿਕ ਸ਼ਖਸ਼ੀਅਤਾਂ ਹਾਜ਼ਰ ਸਨ। ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਦੀਆਂ ਸ਼ੁਭਕਾਮਾਵਾਂ ਦਿੱਤੀਆਂ ਗਈਆਂ। ਇਸ ਸੁੱਭ ਅਵਸਰ ਮੌਕੇ ਵਿਦਿਆਰਥੀਆਂ ਦੇ ਮਾਪਿਆਂ, ਸਕੂਲ ਦੇ ਪ੍ਰਧਾਨ ਹਰਜਸ ਸਿੰਘ ਬਰਾੜ, ਨਰਪਿੰਦਰ ਸਿੰਘ ਜਲਾਲ ਮੈਨੇਜਰ, ਸਮੂਹ ਪ੍ਰਬੰਧਕ ਕਮੇਟੀ ਦਾ ਪ੍ਰਿੰਸੀਪਲ ਜਸਦੀਪ ਕੌਰ ਮਾਨ ਵੱਲੋਂ ਧੰਨਵਾਦ ਕੀਤਾ ਗਿਆ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *