ਸਤਲੁਜ ਵਿਦਿਆਨੰਦ ਪਬਲਿਕ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਵੱਲੋਂ ਰਾਧਾ-ਕ੍ਰਿਸ਼ਨ ਦਾ ਰੂਪ ਧਾਰ ਕੇ ਖ਼ੂਬ ਬੰਨ੍ਹਿਆ ਗਿਆ ਰੰਗ

Spread the love
ਬਲਾਚੌਰ, 4 ਅਗਸਤ (ਜਤਿੰਦਰਪਾਲ ਸਿੰਘ ਕਲੇਰ) : ਸਤਲੁਜ ਵਿਦਿਆਨੰਦ ਪਬਲਿਕ ਸਕੂਲ, ਬਣਾ ਟੌਂਸਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ, ਸ਼ਰਧਾ ਅਤੇ ਹਰਸ਼ੋਲਾਸ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਵੱਖ-ਵੱਖ ਸੱਭਿਆਚਾਰਕ ਅਤੇ ਮਨੋਰੰਜਕ ਗਤੀਵਿਧੀਆਂ ਦਾ ਵਿਸ਼ੇਸ਼ ਆਯੋਜਨ ਕੀਤਾ ਗਿਆ।ਸਮਾਗਮ ਦੌਰਾਨ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਰਾਧਾ-ਕ੍ਰਿਸ਼ਨ ਦੀ ਮਨਮੋਹਕ ਵੇਸ਼-ਭੂਸ਼ਾ ਧਾਰਨ ਕਰਕੇ ਸਾਰਿਆਂ ਦਾ ਮਨ ਮੋਹ ਲਿਆ। ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ ਅਤੇ ਉਨ੍ਹਾਂ ਦੀਆਂ ਦਿਵ਼ ਲੀਲਾਵਾਂ ਨਾਲ ਸਬੰਧਤ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ, ਜਿਸ ਨਾਲ ਪੂਰਾ ਸਕੂਲੀ ਵਾਤਾਵਰਣ ਭਗਤੀਮਈ ਅਤੇ ਉਤਸ਼ਾਹ ਨਾਲ ਭਰ ਗਿਆ।ਇਸ ਮੌਕੇ ਸਕੂਲ ਦੇ ਪ੍ਰਧਾਨ ਜੇ.ਕੇ. ਜੱਗੀ, ਸੀ.ਈ.ਓ. ਮਨਮੋਹਨ ਕਾਲੀਆ, ਪ੍ਰਿੰਸੀਪਲ ਹਰਪ੍ਰੀਤ ਕੌਰ, ਕੋਆਰਡੀਨੇਟਰ ਆਂਕਸ਼ਾ ਅਤੇ ਸਮੂਹ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਉਨ੍ਹਾਂ ਬੱਚਿਆਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਦੇ ਪ੍ਰੇਮ, ਸਤਿ, ਕਰਮ ਅਤੇ ਧਰਮ ਦੇ ਮਹਾਨ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ।ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਭਾਰਤੀ ਸੱਭਿਆਚਾਰ ਅਤੇ ਤਿਉਹਾਰਾਂ ਦੀ ਅਮੀਰ ਵਿਰਸੇ ਨਾਲ ਜਾਣੂ ਕਰਵਾਉਣਾ ਅਤੇ ਉਨ੍ਹਾਂ ਵਿੱਚ ਉੱਚ ਨੈਤਿਕ ਤੇ ਸੱਭਿਆਚਾਰਕ ਕਦਰਾਂ-ਕੀਮਤਾਂ ਦਾ ਵਿਕਾਸ ਕਰਨਾ ਸੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *