ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਿਵਲ ਹਸਪਤਾਲ ਕੋਟਕਪੂਰਾ ਦਾ ਕੀਤਾ ਅਚਨਚੇਤ ਦੌਰਾ

Spread the love

ਕੋਟਕਪੂਰਾ 31 ਮਾਰਚ (ਗੁਰਦੀਪ ਸਿੰਘ ਢਿੱਲੋਂ) ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਅਚਨਚੇਤ ਸਿਵਲ ਹਸਪਤਾਲ ਕੋਟਕਪੂਰਾ ਦਾ ਦੌਰਾ ਕੀਤਾ ਅਤੇ ਇਲਾਜ ਕਰਵਾ ਰਹੇ ਮਰੀਜ਼ਾਂ ਦੇ ਵਾਰਸਾਂ ਤੋਂ ਇਲਾਜ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਸਪੀਕਰ ਸ . ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ.  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਕਿਸੇ ਕਿਸਮ ਦੀ ਕੋਈ ਕਸਰ ਨਹੀਂ ਛੱਡੀ ਜਾ ਰਹੀ। ਉਹਨਾਂ ਕਿਹਾ ਕਿ ਵਿਕਾਸ, ਸਿੱਖਿਆ ਦੇ ਨਾਲ-ਨਾਲ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵਿਚ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਦੀ ਸਥਿਤੀ ਵਿੱਚ ਸੁਧਾਰ ਲਿਆਉਣ ਲਈ ਜ਼ੋਰਦਾਰ ਯਤਨ ਜਾਰੀ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਸਪਤਾਲ ਦੀਆਂ ਘਾਟਾਂ ਬਾਰੇ ਵਿਸਥਾਰਪੂਰਵਕ ਰਿਪੋਰਟ ਤਿਆਰ ਕਰਕੇ ਪੇਸ਼ ਕਰਨ ਨੂੰ ਕਿਹਾ ਤਾਂ ਜੋ ਮਰੀਜ਼ਾਂ ਨੂੰ ਹੋਰ ਵਧੀਆ ਇਲਾਜ ਉਪਲਬਧ ਕਰਵਾਇਆ ਜਾ ਸਕੇ।

ਉਨ੍ਹਾਂ ਮੌਕੇ ਤੇ ਮੌਜੂਦ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ।ਉਨ੍ਹਾਂ ਹਸਪਤਾਲ ਵਿੱਚ  ਮੌਜੂਦ ਡਾਕਟਰਾਂ ਨੂੰ ਵੀ ਡਿਊਟੀ ਹੋਰ ਵਧੀਆ ਤਰੀਕੇ ਨਾਲ ਕਰਨ ਲਈ ਪ੍ਰੇਰਿਆ।  ਇਸ ਮੌਕੇ ਸਿਵਲ ਹਸਪਤਾਲ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਸਪੀਕਰ ਸ. ਸੰਧਵਾਂ ਨੂੰ ਪਾਣੀ ਦੀ ਸਮੱਸਿਆ ਸਬੰਧੀ ਜਾਣੂ ਕਰਵਾਇਆ। ਜਿਸ ਤੇ ਉਨ੍ਹਾਂ ਮੌਕੇ ਤੇ ਹੀ ਸੰਬੰਧਤ ਵਿਭਾਗ ਨੂੰ ਫੌਰੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ । ਸ. ਸੰਧਵਾਂ ਨੇ ਕਿਹਾ ਕਿ ਕੁਝ ਦਿਨਾਂ ਤਕ ਇਹ ਮਸਲਾ ਹੱਲ ਹੋ ਜਾਵੇਗਾ।ਇਸ ਮੌਕੇ ਐਸ.ਐਮ.ਓ. ਹਰਿੰਦਰ ਸਿੰਘ ਗਾਂਧੀ ,ਈ.ਐਮ.ਓ. ਪੁਸ਼ਪਰਾਜ ਸਿੰਘ, ਸਟਾਫ ਨਰਸ ਅਮਨਦੀਪ ਕੋਰ ਢਿੱਲੋਂ, ਜਸਪ੍ਰੀਤ ਕੌਰ,ਅਮਨਦੀਪ ਕੌਰ ਸਫਰੀ, ਪਰਮਜੀਤ ਕੌਰ ਸਹੋਤਾ ,ਭੁਪਿੰਦਰ ਸਿੰਘ ਅਤੇ ਰੂਪ ਪਾਲ ਸਿੰਘ ਹਾਜ਼ਰ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    Leave a Reply

    Your email address will not be published. Required fields are marked *