ਸਪੀਕਰ ਸ. ਸੰਧਵਾਂ ਨੇ ਕੋਟਕਪੂਰਾ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Spread the love
ਕੋਟਕਪੂਰਾ 3 ਅਪ੍ਰੈਲ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਾਰਟੀ ਦਫ਼ਤਰ ਨੇੜੇ ਬੀ.ਡੀ.ਪੀ.ਓ. ਦਫ਼ਤਰ ਕੋਟਕਪੂਰਾ ਵਿਖੇ ਲੋਕ ਮਿਲਣੀ ਦੌਰਾਨ ਕੋਟਕਪੂਰਾ ਸ਼ਹਿਰ ਤੋਂ ਪਹੁੰਚੇ ਲੋਕਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆ।
ਇਸ ਮੌਕੇ ਉਨ੍ਹਾਂ ਨੇ ਲੋਕਾਂ ਵੱਲੋਂ ਉਠਾਈਆਂ ਗਈਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਸਰਕਾਰ ਦੀ ਪਹਿਲ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਬਿਨ੍ਹਾਂ ਕਿਸੇ ਝਿਜਕ ਦੇ ਸਰਕਾਰ ਤੱਕ ਪਹੁੰਚਾਉਣ, ਤਾਂ ਜੋ ਉਨ੍ਹਾਂ ਦਾ ਜਲਦੀ ਹੱਲ ਕੀਤਾ ਜਾ ਸਕੇ।
ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਹਲਕਾ ਨਿਵਾਸੀ ਮੌਜੂਦ ਸਨ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *