ਸਰਕਾਰੀ ਪ੍ਰਾਇਮਰੀ ਸਕੂਲ ਕਿਲ੍ਹਾ ਨੌਂ ਦੇ 5 ਵਿਦਿਆਰਥੀਆਂ ਦੀ ਚੋਣ ਨਵੋਦਿਆ ਵਿਦਿਆਲਿਆ ਲਈ ਹੋਈ

Spread the love

ਫ਼ਰੀਦਕੋਟ, 31 ਮਾਰਚ (ਵਿਪਨ ਮਿੱਤਲ)-ਸਰਕਾਰੀ ਪ੍ਰਾਇਮਰੀ ਸਕੂਲ ਕਿਲ੍ਹਾ ਨੌਂ ਦੇ 5 ਵਿਦਿਆਰਥੀਆਂ ਦੀ ਚੋਣ ਸ਼ੈਸ਼ਨ 2025-25 ਲਈ ਜਮਾਤ ਛੇਵੀਂ ’ਚ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਂਟਰ ਹੈਡ ਟੀਚਰ ਮਨਜੀਤ ਸਿੰਘ ਨੇ ਦੱਸਿਆ ਸੁਪਰੀਤ ਕੌਰ ਪੁੱਤਰੀ ਦਵਿੰਦਰ ਸਿੰਘ, ਅਮਨਪ੍ਰੀਤ ਕੌਰ ਪੁੱਤਰੀ ਸੁਖਮੰਦਰ ਸਿੰਘ, ਕਿਰਨਦੀਪ ਕੌਰ ਪੁੱਤਰੀ ਹਰਪਾਲ ਸਿੰਘ, ਕਿਰਨਦੀਪ ਕੌਰ ਪੁੱਤਰੀ ਬੋਹੜ ਸਿੰਘ, ਲਵਪ੍ਰੀਤ ਸਿੰਘ ਪੁੱਤਰ ਕਿਰਪਾਲ ਸਿੰਘ ਨੇ ਨਵੋਦਿਆ ਦੀ ਪ੍ਰੀਖਿਆ ਸਫ਼ਲਤਾ ਨਾਲ ਪਾਸ ਕੀਤੀ ਹੈ। ਉਨ੍ਹਾਂ ਕਿਹਾ ਇਨ੍ਹਾਂ ਵਿਦਿਆਰਥੀਆਂ ਦੀ ਇਸ ਅਹਿਮ ਪ੍ਰਾਪਤੀ ਦਾ ਸਿਹਰਾ ਸਕੂਲ ਦੇ ਅਧਿਆਪਕ ਰਘੂਨਾਥ ਬੈਂਬੀ ਅਤੇ ਗੁਰਬਾਜ਼ ਸਿੰਘ ਦੇ ਸਿਰ ਬੱਝਦਾ ਹੈ, ਜਿਨ੍ਹਾਂ ਨੇ ਨਿਰੰਤਰ ਮਿਹਨਤ ਕਰਵਾ ਕੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ਦੇ ਕਾਬਲ ਬਣਾਇਆ ਹੈ। ਇਸ ਮਾਣਮੱਤੀ ਪ੍ਰਾਪਤੀ ਤੇ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਰੀਦਕੋਟ ਸ਼੍ਰੀਮਤੀ ਅੰਜਨਾ ਕੌਂਸ਼ਲ, ਉਪ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਵਨ ਕੁਮਾਰ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਗਤਾਰ ਸਿੰਘ ਮਾਨ ਨੇ ਸੈਂਟਰ ਹੈੱਡ ਟੀਚਰ ਮਨਜੀਤ ਸਿੰਘ, ਗਾਈਡ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ। ਸਕੂਲ ਦੇ ਸੈਂਟਰ ਹੈੱਡ ਟੀਚਰ ਮਨਜੀਤ ਸਿੰਘ ਅਤੇ ਸਕੂਲ  ਸਟਾਫ਼ ਨੇ ਮਿਲ ਕੇ ਇਨ੍ਹਾਂ ਵਿਦਿਆਰਥੀਆਂ ਦਾ ਸਨਮਾਨ ਕੀਤਾ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *