ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਦੋ ਵਿਦਿਆਰਥੀਆਂ ਦੀ ਨੌਕਰੀ ਲਈ ਹੋਈ ਚੋਣ

Spread the love

ਕੋਟਕਪੂਰਾ, 29 ਜੁਲਾਈ (ਟਿੰਕੂ ਕੁਮਾਰ) :- ਸਥਾਨਕ ਦੇਵੀਵਾਲਾ ਰੋਡ ’ਤੇ ਸਥਿੱਤ ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਵਿਦਿਆਰਥੀਆਂ ਦੀ ਪਲੇਸਮੈਂਟ ਹੋਈ। ਇਹ ਪਲੇਸਮੈਂਟ ਕਾਲਜ ਦੇ ਟੀ.ਪੀ.ਓ. ਮਿਸ ਪੁਨੀਤ ਮਿੱਤਲ ਲੈਕਚਰਾਰ ਕੰਪਿਊਟਰ ਸਾਇੰਸ ਐਂਡ ਇੰਜੀ: ਨੇ 2 ਵਿਦਿਆਰਥੀਆਂ ਦੀ ਪਲੇਸਮੈਂਟ ਕਰਵਾਈ ਗਈ, ਜਿਸ ਵਿੱਚ ਉਹਨਾਂ ਦੱਸਿਆ ਕਿ ਕੰਪਿਊਟਰ ਸਾਇੰਸ ਐਂਡ ਇੰਜੀ: ਛੇਵੇਂ ਸਮੈਸਟਰ ਦੀ ਵਿਦਿਆਰਥਣ ਆਸ਼ਾ ਰਾਣੀ ਅਤੇ ਇਲੈਕਟ੍ਰੋਨਿਕਸ ਕਮਿਊਨੀਕੇਸ਼ਨ ਐਂਡ ਇੰਜੀ: ਦੇ ਵਿਦਿਆਰਥੀ ਪਰਮਜੀਤ ਸਿੰਘ ਦੀ ਪਲੇਸਮੈਂਟ ਮਟੈਲਿਕ ਇੰਡਸਟਰੀਜ਼ ਕੋਟਕਪੂਰਾ ਵਿਖੇ ਬਤੌਰ ਕੰਪਿਊਟਰ ਆਪ੍ਰੇਟਰ ਅਤੇ ਅਸਿਸਟੈਂਟ ਸੀ.ਐੱਨ.ਸੀ. ਮਸ਼ੀਨ ਆਪ੍ਰੇਟਰ ਵਿੱਚ ਪਲੇਸਮੈਂਟ ਹੋਈ ਹੈ। ਵਿਦਿਆਰਥੀਆਂ ਨੇ ਆਪਣੀ ਨੌਕਰੀ ਜੁਆਇੰਨ ਕਰ ਲਈ ਹੈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਇੰਜੀ: ਸੁਰੇਸ਼ ਕੁਮਾਰ ਨੇ ਕੰਪਿਊਟਰ ਸਾਇੰਸ ਇੰਜੀ: ਅਤੇ ਇਲੈਕਟ੍ਰੋਨਿਕਸ ਕਮਿਊਨੀਕੇਸ਼ਨ ਐਂਡ ਇੰਜੀ: ਦੇ ਸਾਰੇ ਸਟਾਫ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਪਲੇਸਮੈਂਟ ਹੋਏ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਉਂਦਿਆਂ ਨਾਲ ਹੀ ਹੋਰ ਵਿਦਿਆਰਥੀਆਂ ਨੂੰ ਇਸ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਆ। ਇਸ ਮੌਕੇ ਪ੍ਰਿੰਸੀਪਲ ਵੱਲੋਂ ਵਿਭਾਗਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੜ੍ਹਾਈ ਲਈ ਪ੍ਰੇਰਿਤ ਕਰਨਗੇ ਅਤੇ ਉਹਨਾਂ ਦਾ ਭਵਿੱਖ ਉੱਜਵਲ ਬਣਾਉਣ ਵਿੱਚ ਯੋਗਦਾਨ ਦੇਣਗੇ। ਇਸ ਦੇ ਨਾਲ ਹੀ ਉਹਨਾਂ ਨੇ ਟੀ.ਪੀ.ਓ. ਅਤੇ ਸਹਾਇਕ ਟੀ.ਪੀ.ਓ. ਨੂੰ ਵੱਧ ਤੋਂ ਵੱਧ ਪਲੇਸਮੈਂਟ ਕਰਵਾਉਣ ਲਈ ਉਤਸ਼ਾਹਿਤ ਕੀਤਾ। ਉਹਨਾਂ ਨੇ ਵਿਦਿਆਰਥੀ ਨੂੰ ਲਗਨ ਅਤੇ ਮਿਹਨਤ ਨਾਲ ਨੌਕਰੀ ਕਰਨ ਲਈ ਪ੍ਰੇਰਿਆ ਤਾਂ ਜੋ ਉਹ ਕਾਲਜ ਦੇ ਨਾਲ-ਨਾਲ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕਰਨ। ਇਸ ਮੌਕੇ ਮਨਜੀਤ ਸਿੰਘ ਭੁੱਲਰ, ਮਨਮੋਹਨ ਕ੍ਰਿਸ਼ਨ, ਨਵਦੀਪ ਕੌਰ, ਸੰਦੀਪ ਸਿੰਘ, ਗੁਰਲਾਲ ਸਿੰਘ, ਵੀਰਪਾਲ ਕੌਰ, ਰਾਕੇਸ਼ ਕੁਮਾਰ, ਸ਼ਿਲਪਾ ਬਜਾਜ, ਸੁਖਚੈਨ ਸਿੰਘ ਦਿਉਲ, ਰਾਜ ਕੁਮਾਰ, ਲਖਵੰਤ ਸਿੰਘ, ਬਲਕਰਨ ਸਿੰਘ, ਅਸ਼ੋਕ ਕੁਮਾਰ, ਹੋਰ ਸਟਾਫ ਮੈਂਬਰ ਮੌਜੂਦ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *