ਸਰਕਾਰੀ ਮਿਡਲ ਸਕੂਲ ਪੱਕਾ ’ਚ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ ਕੀਤੇ

Spread the love

ਫ਼ਰੀਦਕੋਟ, 30 ਮਾਰਚ (ਵਿਪਨ ਮਿੱਤਲ)-ਸਰਕਾਰੀ ਮਿਡਲ ਸਕੂਲ ਪੱਕਾ ਵਿਖੇ ਸਿੱਖਿਆ ਵਿਭਾਗ ਪੰਜਾਬ, ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਸ਼੍ਰੀਮਤੀ ਨੀਲਮ ਰਾਣੀ, ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਪ੍ਰਦੀਪ ਦਿਓੜਾ ਦੀ ਯੋਗ ਅਗਵਾਈ ਹੇਠ ਮਾਪੇ-ਅਧਿਆਪਕ ਮਿਲਣੀ ਕੀਤੀ ਗਈੇ। ਇਸ ਮੌਕੇ ਵੱਡੀ ਗਿਣਤੀ ’ਚ ਬੱਚਿਆਂ ਦੇ ਮਾਪੇ ਸ਼ਾਮਲ ਹੋਏ। ਸਕੂਲ ਦੇ ਹਿੰਦੀ ਮਾਸਟਰ ਵਿਕਾਸ ਅਰੋੜਾ ਨੇ ਸਭ ਨੂੰ ਜੀ ਆਇਆਂ ਨੂੰ ਆਖਿਆ। ਇਸ ਮੌਕੇ ਐਸ.ਐਸ.ਮਾਸਟਰ ਸੁਦੇਸ਼ ਸ਼ਰਮਾ ਨੇ ਸਕੂਲ ਅੰਦਰ ਦਿੱਤੀਆਂ ਜਾਂਦੀਆਂ ਸਹੂਲਤਾਂ ਦੀ ਜਾਣਕਾਰੀ ਪ੍ਰਦਾਨ ਕੀਤੀ। ਸਕੂਲ ਮੁਖੀ ਜਸਬੀਰ ਸਿੰਘ ਜੱਸੀ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਨਵੇਂ ਸ਼ੈਸ਼ਨ ਦੀ ਸ਼ੁਰੂਆਤ 1 ਅਪ੍ਰੈਲ ਤੋਂ ਹੋ ਜਾਵੇਗੀ। ਮਾਪੇ ਸਾਰੇ ਵਿਦਿਆਰਥੀਆਂ ਨੂੰ ਸਕੂਲ ਭੇਜਣ। ਉਨ੍ਹਾਂ ਦੱਸਿਆ ਬੱਚਿਆਂ ਨੂੰ ਕਾਪੀਆਂ, ਸਟੇਸ਼ਨਰੀ ਸਕੂਲ ਵੱਲੋਂ, ਕਿਤਾਬਾਂ, ਵਰਦੀਆਂ, ਦੁਪਹਿਰ ਦਾ ਖਾਣਾ ਵਿਭਾਗ ਵੱਲੋਂ ਦਿੱਤਾ ਜਾਂਦਾ ਹੈ। ਇਸ ਮੌਕੇ ਛੇਵੀਂ ਜਮਾਤ ’ਚ ਨੀਸ਼ਾ ਕੌਰ ਪੁੱਤਰੀ ਜਸਪਾਲ ਸਿੰਘ, ਰਣਜੋਤ ਕੌਰ ਪੁੱਤਰੀ ਜਸਪਾਲ ਸਿੰਘ, ਨਵਜੋਤ ਕੌਰ ਪੁੱਤਰੀ ਬਲਜਿੰਦਰ ਸਿੰਘ ਨੇ, ਸੱਤਵੀਂ ਜਮਾਤ ’ਚੋਂ ਕ੍ਰਮਵਾਰ ਖੁਸ਼ਕਰਨ ਸਿੰਘ ਪੁੱਤਰ ਹਰਜਿੰਦਰ ਸਿੰਘ, ਮਧੂ ਪੁੱਤਰੀ ਹਰਨੇਕ ਸਿੰਘ, ਸ਼ਹਿਨਾਜ ਭੱਟੀ ਪੁੱਤਰੀ ਕਰਮਜੀਤ ਸਿੰਘ ਭੱਟੀ ਨੇ ਪਹਿਲਾ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਸਟੇਸ਼ਨਰੀ, ਯਾਦਗਰੀ ਚਿੰਨ ਅਤੇ ਤਗਮਿਆਂ ਨਾਲ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਅਧਿਆਪਕ ਕਵਿਤਾ ਚਾਵਲਾ ਅਤੇ ਪ੍ਰਵੀਨ ਲਤਾ  ਨੇ ਸਮਾਗਮ ਦੀ ਸਫ਼ਲਤਾ  ਲਈ ਅਹਿਮ ਯੋਗਦਾਨ ਦਿੱਤਾ।

ਫ਼ੋਟੋ:-ਸਰਕਾਰੀ ਮਿਡਲ ਸਕੂਲ ਪੱਕਾ ਵਿਖੇ ਛੇਵੀਂ, ਸੱਤਵੀਂ ਜਮਾਤ ’ਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਸਕੂਲ ਮੁਖੀ ਜਸਬਬੀਰ ਸਿੰਘ ਜੱਸੀ ਅਤੇ ਸਕੂਲ ਅਧਿਆਪਕ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *