ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਭੰਡਾਲ ਦੋਨਾ ਦੇ ਪੰਜਵੀਂ ਜਮਾਤ ਵਿੱਚੋਂ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ

Spread the love

ਪੂਰਥਲਾ, 13 ਅਪ੍ਰੈਲ (ਕੌੜਾ)- ਜ਼ਿਲ੍ਹੇ ਦੇ ਵਧੀਆ ਅਤੇ ਆਧੁਨਿਕ ਵਿੱਦਿਅਕ ਸਹੂਲਤਾਂ ਵਾਲੇ ਸਰਕਾਰੀ ਪ੍ਰਾਇਮਰੀ ਸਕੂਲ ਭੰਡਾਲ ਦੋਨਾਂ ਦੀ ਪੰਜਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਵਿੱਚੋਂ 90% ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਪਿੰਡ ਦੇ ਪ੍ਜਰਵਾਸੀ ਭਾਰਤੀ ਜਸਪਾਲ ਸਿੰਘ (ਕੈਨੇਡਾ) ਵੱਲੋਂ ਇਨਾਮ ਦਿੱਤੇ ਗਏ। ਸਕੂਲ ਦੇ ਅਧਿਆਪਕ ਮੁਨੱਜ਼ਾ ਇਰਸ਼ਾਦ ਅਤੇ ਸੰਦੀਪ ਕੁਮਾਰ ਨੇ ਇਹ ਜਾਣਕਾਰੀ ਦਿੱਤੀ ਕਿ ਸ਼ਾਬਾਸ਼ੀ ਵਜੋਂ ਹਰ ਵਿਦਿਆਰਥੀ ਨੂੰ ਸਕੂਲ ਅਧਿਆਪਕਾਂ ਅਤੇ ਬੱਚਿਆਂ ਦੇ ਮਾਪਿਆਂ ਦੀ ਹਾਜ਼ਰੀ ਵਿੱਚ ਪੰਜ-ਪੰਜ ਸੌ ਰੁਪਏ ਇਨਾਮ ਵਜੋਂ ਦਿੱਤੇ ਗਏ। ਪਿੰਡ ਦੇ ਸਰਪੰਚ ਅਮਰਜੀਤ ਸਿੰਘ ਭੰਡਾਲ ਅਤੇ ਊਸ਼ਾ ਰਾਣੀ ਨੇ ਦੱਸਿਆ ਕਿ ਇਹ ਨਤੀਜੇ ਸਕੂਲ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਲਗਨ ਅਤੇ ਮਿਹਨਤ ਸਦਕਾ ਹੀ ਸੰਭਵ ਹੋਏ ਹਨ। ਉਹਨਾਂ ਨੇ ਆਖਿਆ ਕਿ ਅਜਿਹੀ ਪ੍ਰਾਪਤੀ ਉੱਤੇ ਦਿੱਤਾ ਗਿਆ ਇੱਕ ਛੋਟਾ ਜਿਹਾ ਇਨਾਮ ਵੀ ਇੱਕ ਹੋਣਹਾਰ ਵਿਦਿਆਰਥੀ ਲਈ ਬਹੁਤ ਹੱਲਾਸ਼ੇਰੀ ਦਾ ਕੰਮ ਕਰਦਾ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਵੀ ਇਸ ਸਕੂਲ ਦੇ ਵਿਕਾਸ ਲਈ ਜਸਪਾਲ ਸਿੰਘ ਅਤੇ ਉਹਨਾਂ ਦੇ ਪਿਤਾ ਕਰਮ ਸਿੰਘ ਭੰਡਾਲ ਵੱਲੋਂ ਮਾਲੀ ਸਹਾਇਤਾ ਦਿੱਤੀ ਜਾਂਦੀ ਰਹੀ ਹੈ ਅਤੇ ਉਹਨਾਂ ਨੇ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਉਹ ਸਕੂਲ ਨੂੰ ਹਰ ਤਰ੍ਹਾਂ ਦਾ ਸੰਭਵ ਸਹਿਯੋਗ ਦੇਣ ਲਈ ਵਚਨਬੱਧ ਹਨ। ਇਸ ਮੌਕੇ ਸਕੂਲ ਅਧਿਆਪਕ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰ, ਗ੍ਰਾਮ ਪੰਚਾਇਤ ਮੈਂਬਰ, ਪੰਜਵੀਂ ਜਮਾਤ ਦੇ ਬੱਚਿਆਂ ਦੇ ਮਾਪੇ ਅਤੇ ਵਿਦਿਆਰਥੀ ਹਾਜ਼ਰ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *