ਸਰਕਾਰੀ ਸੀ.ਸੈ.ਸਕੂਲ ਨਵਾਂ ਕਿਲ੍ਹਾ ਨੇ ਨਾਨ ਬੋਰਡ ਜਮਾਤਾਂ ਦੇ ਪੁਜ਼ੀਸ਼ਨ ਹੋਲਡਰਾਂ ਨੂੰ ਸਨਮਾਨਿਤ ਕੀਤਾ

Spread the love

ਰੀਦਕੋਟ, 31 ਮਾਰਚ (ਵਿਪਨ ਮਿੱਤਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂ ਕਿਲਾਂ ਵਿਖੇ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰ੍ਹਵੀਂ ਜਮਾਤਾਂ ਦੀ ਸਲਾਨਾ ਪ੍ਰੀਖਿਆ ’ਚੋਂ ਪਹਿਲਾ, ਦੂਜਾ, ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਵਾਸਤੇ ਸਕੂਲ ਅੰਦਰ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਕੀਤਾ ਗਿਆ। ਇਸ ਮੌਕੇ ਪਿੰਡ ਦੇ ਸਰਪੰਚ ਕਮਲਜੀਤ ਸਿੰਘ ਕੌਰੀ ਵਿਸ਼ੇਸ਼ ਰੂਪ ’ਚ ਹਾਜ਼ਰ ਹੋਏ। ਉਨ੍ਹਾਂ ਸਕੂਲ ਦੇ ਪਿ੍ਰੰਸੀਪਲ ਸ੍ਰੀਮਤੀ ਅਨੁਰਾਧਾ ਨਾਲ ਮਿਲ ਕੇ ਨਾਨ ਬੋਰਡ ਜਮਾਤਾਂ ’ਚੋਂ ਪਹਿਲਾ, ਦੂਜਾ, ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪਿ੍ਰੰਸੀਪਲ ਸ਼੍ਰੀਮਤੀ ਅਨੁਰਾਧਾ ਨੇ ਸਕੂਲ ਦੀਆਂ ਪ੍ਰਾਪਤੀਆਂ ਦੀ ਜਾਣਕਾਰੀ ਵਿਸਥਾਰ ਨਾਲ ਦਿੱਤੀ। ਸਰਪੰਚ ਕਮਲਜੀਤ ਸਿੰਘ ਕੌਰੀ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਵਾਸਤੇ ਉਤਸ਼ਾਹਿਤ ਕੀਤਾ ਅਤੇ ਭਵਿੱਖ ’ਚ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਸਕੂਲ ਦੀਆਂ ਵਿਦਿਆਰਥਣਾਂ ਦੀ ਬੇਹਤਰੀ ਵਾਸਤੇ 11,000 ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕੇ ਸਕੂਲ ਦੇ ਲੈਕਚਰਾਰ ਕਮਰਸ ਸੁਖਵਿੰਦਰ ਸਿੰਘ ਸ਼ੇਰਗਿੱਲ,ਲੈਕਚਰਾਰ ਰਾਜਵੰਤ ਕੌਰ, ਲੈਕਚਰਾਰ ਸ੍ਰੀਮਤੀ ਪ੍ਰਵੀਨ, ਲੈਕਚਰਰ ਆਸ਼ੂ ਬਾਲਾ, ਸੀਮਾ ਦੇਵੀ, ਸੁਖਵਿੰਦਰ ਕੌਰ,ਅਮਨ ਦੇਵਗਨ,ਰਾਕੇਸ ਕੁਮਾਰ, ਮਿਸ ਜੀਵਨਜੋਤ ਕੌਰ, ਸ੍ਰੀਮਤੀ ਨਿਸੂ, ਰਾਜਵੀਰ ਕੌਰ,ਰਾਜਵੀਰ ਕੌਰ, ਸਰਨਜੀਤ ਕੌਰ,ਸ੍ਰੀਮਤੀ ਅਮਨਦੀਪ,ਅਮਨਦੀਪ ਕੌਰ,ਜਤਿੰਦਰ ਸੰਧਾ, ਮਨਦੀਪ ਕੌਰ, ਲਖਵਿੰਦਰ ਕੌਰ, ਸੁਖਪਾਲ ਕੌਰ,ਪਰਮਜੀਤ ਕੌਰ ਨੇ ਵੱਡੀ ਗਿਣਤੀ ’ਚ ਪਹੁੰਚੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਿਦਿਆਰਥੀਆਂ ਦੀ ਵਿਅਕਤੀਰੂਪ ’ਚ ਕਾਰਗੁਜ਼ਾਰੀ ਦੱਸ ਕੇ ਹੋਰ ਬੇਹਤਰ ਨਤੀਜਿਆਂ ਲਈ ਸੁਝਾਅ ਦੇ ਕੇ ਸਹਿਯੋਗ ਮੰਗਿਆ। ਇਸ ਮੌਕੇ ਪਿੰਡ ਦੀ ਪੰਚਾਇਤ ਅਤੇ  ਕੈਂਪਸ  ਮੈਨੇਜਰ ਅਮਰੀਕ ਸਿੰਘ ਵੀ ਹਾਜ਼ਰ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *