ਸਰਬਜੀਤ ਸਿੰਘ ਬਰਾੜ ਵੱਲੋਂ ਬਾਬਾ ਫਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਨੂੰ ਪੁਸਤਕ ਭੇਂਟ

Spread the love

ਕੋਟਕਪੂਰਾ, 29 ਅਗਸਤ (ਗੁਰਦੀਪ ਸਿੰਘ ਢਿੱਲੋਂ) :- ਅੱਜ ਬਾਬਾ ਫਰੀਦ ਪਬਲਿਕ ਸਕੂਲ ਦੇ ਵਿਹੜੇ ਵਿੱਚ ਪੰਜਾਬੀ ਭਾਸ਼ਾ ਦੇ ਉੱਘੇ ਲੇਖਕ ਸਰਬਜੀਤ ਸਿੰਘ ਬਰਾੜ ਜੀ ਨੇ ਖ਼ਾਸ ਤੌਰ ’ਤੇ ਸ਼ਿਰਕਤ ਕੀਤੀ। ਸਕੂਲ ਦੀ ਮੈਨੇਜਮੈਂਟ ਕਮੇਟੀ ਵੱਲੋਂ ਦੀਪਇੰਦਰ ਸਿੰਘ ਸੇਖੋਂ, ਡਾ. ਗੁਰਇੰਦਰ ਮੋਹਨ ਸਿੰਘ, ਸੁਰਿੰਦਰ ਸਿੰਘ ਰੋਮਾਣਾ ਅਤੇ ਗੁਰਜਾਪ ਸਿੰਘ ਸੇਖੋਂ ਨੇ ਸਰਬਜੀਤ ਸਿੰਘ ਦਾ ਨਿੱਘਾ ਸੁਆਗਤ ਕਰਦਿਆਂ ਜੀ ਆਇਆਂ ਆਖਿਆ। ਇਸ ਨਿੱਘੀ ਮਿਲਣੀ ਦਾ ਮਕਸਦ ਉਹਨਾਂ ਵੱਲੋਂ ਆਪਣੇ ਤਾਜਾ–ਤਰੀਨ ਤੇ ਪ੍ਰਸਿੱਧ ਪੁਸਤਕ ֹਗਿਆਨ ਦਾ ਸ਼ਹਿਦ ‘ਸਕੂਲ ਮੈਨੇਜਮੈਂਟ ਨੂੰ ਪਿਆਰ ਤੇ ਸਤਿਕਾਰ ਵਜੋਂ ਭੇਂਟ ਕੀਤੀ ਤੇ ਆਪਣੀ ਪੁਸਤਕ ਦੀ ਖ਼ਾਸੀਅਤ ’ਤੇ ਉਸ ਨੂੰ ਲਿਖਣ ਦਾ ਮਕਸਦ ਸਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਜਗਸੀਰ ਸਿੰਘ ਸੇਖੋਂ ਅਤੇ ਬਰਿੰਦਰ ਸਿੰਘ ਸੇਖੋਂ ਵੀ ਮੌਜੂਦ ਸਨ। ਗੁਰਜਾਪ ਸਿੰਘ ਸੇਖੋਂ ਨੇ ਉਹਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਹੋਰ ਆਜਿਹੀਆਂ ਪੁਸਤਕਾਂ ਜੋ ਸਾਹਿਤ ਦੀ ਸੇਵਾ ਦੇ ਨਾਲ-ਨਾਲ ਸਮਾਜ ਨੂੰ ਸੇਧ ਦਿੰਦੀਆਂ ਹਨ, ਉਹ ਹਮੇਸ਼ਾਂ ਹੀ ਸਮਾਜ ਵਿੱਚ ਬਦਲਾਅ ਲੈ ਕੇ ਆਉਂਦੀਆਂ ਹਨ ਤੇ ਸਮੇਂ-ਸਮੇਂ ’ਤੇ ਲੋਕਾਂ ਨੂੰ ਪ੍ਰੇਰਿਤ ਕਰਦੀਆਂ ਹਨ। ਉਹਨਾਂ ਵੱਲੋਂ ਸਰਬਜੀਤ ਸਿੰਘ ਬਰਾੜ ਨੂੰ ਭਵਿੱਖ ਵਿੱਚ ਅਜਿਹੇ ਉਪਰਾਲੇ ਕਰਦੇ ਰਹਿਣ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ ਗਈਆਂ।

  • Related Posts

    ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਪੱਕਾ ਨੰਬਰ 3 ਵਿਖੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ…

    ਗੁ, ਗੜ੍ਹੀ ਭੌਰਖਾ ਸਾਹਿਬ ਵਿਖੇ ਗੁਰਚਰਨ ਸਿੰਘ ਖ਼ਾਲਸਾ ਨਮਿੱਤ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਅੱਜ

    Spread the love

    Spread the loveਨਿਊ ਚੰਡੀਗੜ੍ਹ, 12 ਜੂਨ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਸਵ. ਗੁਰਚਰਨ ਸਿੰਘ ਖ਼ਾਲਸਾ ਨਮਿੱਤ ਅੱਜ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਕਰਵਾਇਆ…

    Leave a Reply

    Your email address will not be published. Required fields are marked *