ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਸੰਨੀ ਓਬਰਾਏ ਸਵੈਂ ਰੋਜ਼ਗਾਰ ਸਕੀਮ ਤਹਿਤ ਕੋਰਸ ਪੂਰਾ ਹੋਣ ਤੇ ਲਈ ਫਾਈਨਲ ਪ੍ਰੀਖਿਆ

Spread the love

ਸ਼੍ਰੀ ਮੁਕਤਸਰ ਸਾਹਿਬ, 31 ਜੁਲਾਈ ()- ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਵਿੱਚ ਸੰਨੀ ਓਬਰਾਏ ਸਵੈਂ ਰੋਜ਼ਗਾਰ ਸਕੀਮ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਨੋਜਵਾਨ ਲੜਕੇ ਲੜਕੀਆਂ ਨੂੰ ਮੁਫਤ ਸਿਖਲਾਈ (ਕੰਪਿਊਟਰ, ਸਿਲਾਈ, ਬਿਊਟੀ ਪਾਰਲਰ,) ਖੋਲ• ਕੇ ਤਕਨੀਕੀ ਸਿੱਖਿਆ ਦੇ ਕੇ ਆਤਮ ਨਿਰਭਰ ਬਣਾਇਆ ਜਾ ਰਿਹਾ ਹੈ ਤਾਂ ਜੋ ਇਹ ਲੜਕੇ ਲੜਕੀਆਂ ਬੇਰੁਜ਼ਗਾਰੀ ਦੀ ਮਾਂਰ ਤੋਂ ਬਚ ਸਕਣ, ਅਤੇ ਵਧੀਆ ਢੰਗ ਨਾਲ ਅਪਣੇ ਪਰਿਵਾਰਾਂ ਦਾ ਪਾਲਣ ਪੋਸ਼ਣ ਕਰ ਸਕਣ। ਅਰਵਿੰਦਰ ਪਾਲ ਸਿੰਘ ਚਾਹਲ ਜ਼ਿਲ•ਾ ਪ੍ਰਧਾਨ ਨੇ ਦੱਸਿਆ ਕਿ 6 ਮਹੀਨੇ ਦਾ ਕੰਪਿਊਟਰ ਕੋਰਸ ਪੂਰਾ ਕਰ ਚੁੱਕੇ ਸਿਖਿਆਰਥੀਆਂ ਦਾ ਫਾਈਨਲ ਪੇਪਰ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਲਿਆ ਗਿਆ ਇਸ ਦੋਰਾਨ ਮੈਡਮ ਇੰਦਰਜੀਤ ਕੌਰ ਨੇ ਦੱਸਿਆ ਕਿ ਪੰਜਾਬ,ਹਰਿਆਣਾ, ਹਿਮਾਚਲ ਆਦਿ ਵਿੱਚ ਅਜਿਹੇ 55 ਸਿਲਾਈ ਸੈਂਟਰ,32 ਕੰਪਿਊਟਰ ਸੈਂਟਰ,6 ਬਿਊਟੀ ਪਾਰਲਰ ਸੈਂਟਰ ਚੱਲ ਰਹੇ ਹਨ ਇਨ•ਾਂ ਸੈਂਟਰਾਂ ਵਿੱਚ ਸਿਖਿਆਰਥੀਆਂ ਤੋਂ ਕੋਈ ਵੀ ਫੀਸ ਨਹੀਂ ਲਈ ਜਾਂਦੀ ਅਤੇ ਕੋਰਸ ਪੂਰਾ ਕਰਨ ਉਪਰੰਤ ਪਾਸ ਹੋਣ ਤੇ ਆਈ ਐਸ ਓ ਸਰਟੀਫਿਕੇਟ ਦਿੱਤਾ ਜਾਂਦਾ ਹੈ। ਜ਼ਿਲ•ਾ ਪ੍ਰਧਾਨ ਨੇ ਦੱਸਿਆ ਕਿ ਜ਼ਿਲ•ਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਅਜਿਹੇ 8 ਮੁਫ਼ਤ ਸਿਖਲਾਈ ਸੈਂਟਰ ਚੱਲ ਰਹੇ ਹਨ, ਅਤੇ ਇਸ ਤੋਂ ਪਹਿਲਾਂ ਵੀ ਵੱਡੀ ਗਿਣਤੀ ਵਿਚ ਲੋਕ ਇਸ ਦਾ ਲਾਹਾ ਲੈ ਕੇ ਅੱਜ ਵਧੀਆ ਖੁਸਹਾਲ ਜ਼ਿੰਦਗੀ ਜੀ ਰਹੇ ਹਨ। ਇਸ ਮੌਕੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ, ਜਸਪਾਲ ਸਿੰਘ ਰਿਟਾ ਲੈਕਚਰਾਰ ਸੀਨੀਅਰ ਮੀਤ ਪ੍ਰਧਾਨ, ਮਲਕੀਤ ਸਿੰਘ ਰਿਟਾ ਬੈਕ ਮੈਨੇਜਰ ਮੀਤ ਪ੍ਰਧਾਨ, ਅਸ਼ੋਕ ਕੁਮਾਰ, ਗੁਰਚਰਨ ਸਿੰਘ ਭੋਣ, ਪ੍ਰਿੰਸੀਪਲ ਬਿੰਦਰ ਪਾਲ ਕੌਰ, ਸੁਖਬੀਰ ਸਿੰਘ ਜੈਲਦਾਰ, ਅਸ਼ੋਕ ਕੁਮਾਰ, ਕੰਪਿਊਟਰ ਅਧਿਆਪਕਾਂ ,ਹੈਡ ਆਫਿਸ ਪਟਿਆਲਾ ਤੋਂ ਵਿਸ਼ੇਸ਼ ਤੌਰ ਪੇਪਰ ਲੈਣ ਪੁੱਜੀ ਮੈਡਮ ਸਨਪ੍ਰੀਤ ਕੋਰ ਕੰਪਿਊਟਰ ਅਧਿਆਪਕਾਂ, ਅਮਰਜੀਤ ਕੌਰ ਆਦਿ ਹਾਜ਼ਰ ਸਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *