ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲਗਾਏ ਪੌਦੇ

Spread the love

ਸ੍ਰੀ ਮੁਕਤਸਰ ਸਾਹਿਬ, 4 ਅਗਸਤ ()- ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਵਿੱਚ ਵਾਤਾਵਰਣ ਨੂੰ ਬਚਾਉਣ ਦੀ ਹਜਾਰਾਂ ਦੀ ਤਾਦਾਦ ਵਿਚ ਪੋਦੇ ਲਗਾਏ ਜਾ ਰਹੇ ਹਨ।ਇਸ ਲੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸਾ ਨਿਰਦੇਸਾਂ ਅਨੁਸਾਰ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਹਾਜਰੀ ਵਿੱਚ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਵਿਹੜੇ ਵਿੱਚ ਇਨੋਰਾ ਕੋਰ ਖਹਿਰਾ (ਅਮਰੀਕਾ) ਦੋਹਤੀ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜÇ�ਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ,ਗੁਰਬਾਣੀ ਕੋਰ (ਆਸਟ੍ਰੇਲੀਆ)ਪੋਤਰੀ ਗੁਰਚਰਨ ਸਿੰਘ ਮਨੈਜਰ ਸਹਿਬ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਦੇ ਸੇਵਾਦਾਰ ਦੇ ਜਨਮ ਦੀ ਖੁਸੀ ਵਿੱਚ ਪੋਦੇ ਲਗਾ ਕੇ ਰੁੱਖ ਅਤੇ ਕੁੱਖ ਬਚਾਉਣ ਦਾ ਸੁਨੇਹਾ ਦਿੱਤਾ ਗਿਆ ਅਤੇ ਸਾਡੇ ਗੂਰੂਆ ਦੁਆਰਾ ਕਹੇ ਹੋਏ ਸਬਦਾਂ ( ਸੋ ਕਿਉ ਮੰਦਾ ਆਖਿਐ ਜਿਤੁ ਜੰਮੇ ਰਾਜਾਨ) ਦੀ ਵੀ ਪ੍ਰੋੜਤਾ ਕੀਤੀ ਗਈ। ਡਾਕਟਰ ਬਲਜੀਤ ਕੌਰ ਮਾਨਯੋਗ ਕੈਬਨਿਟ ਮੰਤਰੀ ਪੰਜਾਬ ਸਰਕਾਰ ਵੱਲੋਂ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਦੇ ਪਰਿਵਾਰ ਨੂੰ ਦੋਹਤੀ ਦੇ ਜਨਮ ਦੀ ਵਧਾਈ ਦਿੱਤੀ ਅਤੇ ਪਰਿਵਾਰ ਨਾਲ ਖੁਸੀ ਸਾਂਝੀ ਕੀਤੀ ਗਈ।ਇਸ ਪ੍ਰੋਜੈਕਟ ਅਧੀਨ ਬੋਲਦਿਆਂ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਨੇ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਤਾਂ ਜੋ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਵਧੀਆ ਸਾਫ ਸੁਥਰਾ ਵਾਤਾਵਰਨ ਦੇ ਸਕੀਏ। ਇਸ ਮੌਕੇ ਪੋਦੇ ਲਗਾਉਣ ਸਮੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ,ਪਿ੍ਰੰਸੀਪਲ ਬਿੰਦਰ ਪਾਲ ਕੌਰ, ਮੈਡਮ ਸਨਪ੍ਰੀਤ ਕੋਰ ਪਟਿਆਲਾ, ਮੈਡਮ ਅਮਰਜੀਤ ਕੌਰ ਪਟਿਆਲਾ, ਜਸਪਾਲ ਸਿੰਘ ਰਿਟਾ ਲੈਕਚਰਾਰ ਸੀਨੀਅਰ ਮੀਤ ਪ੍ਰਧਾਨ, ਮਲਕੀਤ ਸਿੰਘ ਰਿਟਾ ਬੈਕ ਮੈਨੇਜਰ ਮੀਤ ਪ੍ਰਧਾਨ, ਗੁਰਚਰਨ ਸਿੰਘ ਭੋਣ, ਸੁਖਬੀਰ ਸਿੰਘ ਜੈਲਦਾਰ, ਅਸੋਕ ਕੁਮਾਰ, ਕੰਪਿਊਟਰ ਅਧਿਆਪਕਾਂ, ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਸ੍ਰੀ ਮੁਕਤਸਰ ਸਾਹਿਬ ਦੇ ਕੰਪਿਊਟਰ ਸੈਂਟਰ ਦੇ 18 ਸਿਖਿਆਰਥੀ ਹਾਜਰ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *