ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਪਾਣੀ ਵਿੱਚ ਘਿਰੇ ਘਰਾਂ ਵਿੱਚ ਕਿਸ਼ਤੀਆਂ ਰਾਹੀਂ ਪਹੁੰਚਾਇਆ ਰਾਸ਼ਨ

Spread the love

ਸ਼੍ਰੀ ਮੁਕਤਸਰ ਸਾਹਿਬ, 05 ਸਤੰਬਰ ()- ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਪੰਜਾਬ ਵਿੱਚ ਆਏ ਹੜਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਸੁੱਕਾ ਰਾਸ਼ਣ ਰਾਸ਼ਨ,ਚਾਰਾ, ਪਸ਼ੂਆਂ ਦੀ ਫੀਡ, ਤਰਪਾਲਾਂ, ਮੱਛਰਦਾਨੀਆਂ,ਸੈਨਟਰੀ ਪੈਡ, ਦਵਾਈਆਂ ਅਤੇ ਹੋਰ ਜੋ ਹੜ ਪੀੜਤਾਂ ਵੱਲੋਂ ਮੰਗ ਕੀਤੀ ਜਾਂਦੀ ਹੈ ਵੱਡੀ ਮਾਤਰਾ ਵਿੱਚ ਪਹੁੰਚਾਇਆ ਜਾ ਰਿਹਾ ਹੈ। ਇਸ ਲੜੀ ਤਹਿਤ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਟਰੱਸਟ ਦੀਆਂ ਟੀਮਾਂ ( ਸ਼੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ) ਵੱਲੋਂ ਹਿੰਦ -ਪਾਕ ਬਾਰਡਰ ਤੇ ਸਥਿਤ ਪਿੰਡਾ ਵਿੱਚ ਪਿੰਡਾਂ ਵਿੱਚ ਸੁੱਕਾ ਰਾਸ਼ਣ ਵੰਡਿਆ ਗਿਆ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਦਰਿਆ ਦੇ ਕੰਢੇ ਵਸੇ ਪਿੰਡਾਂ ਦੀਆਂ ਪਿੰਡ ਦੀ ਅਬਾਦੀ ਤੋਂ ਦੂਰ ਦੂਰ ਢਾਣੀਆਂ ਜਿੱਥੇ ਲੋਕ ਕਾਫ਼ੀ ਦਿਨਾਂ ਤੋਂ ਫਸੇ ਹੋਏ ਹਨ ਨੂੰ ਕਿਸ਼ਤੀਆਂ ਰਾਹੀਂ ਸੁੱਕਾ ਰਾਸ਼ਣ ਪਹੁੰਚਾਇਆ ਗਿਆ ਅਤੇ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਹਫਤਾ ਪਹਿਲਾਂ ਇਨ੍ਹਾਂ ਲੋਕਾਂ ਨੂੰ ਵੱਡੀ ਪੱਧਰ ਤੇ ਪਸ਼ੂਆਂ ਲਈ ਹਰਾ ਚਾਰਾ ਅਤੇ ਫੀਡ ਵੀ ਮਹੱਈਆ ਕਰਵਾਈ ਗਈ ਸੀ।ਹੁਣ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਪਾਣੀ ਦਾ ਪੱਧਰ ਇੱਥੇ ਹਰ ਰੋਜ਼ ਵੱਧ ਰਿਹਾ ਹੈ, ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਲੋਕਾਂ ਨੂੰ ਘਰ ਬਣਾਉਣ, ਨਵੀਆਂ ਫਸਲਾਂ ਬੀਜਣ, ਖੇਤਾਂ ਵਿੱਚੋਂ ਪਾਣੀ ਕੱਢਣ ਅਤੇ ਪਰਿਵਾਰ ਲਈ ਲੰਮੇ ਸਮੇਂ ਤੱਕ ਖਾਣ ਪੀਣ ਦਾ ਸਮਾਨ ਆਦਿ ਦੀਆਂ ਨਵੀਆਂ ਮੁਸ਼ਕਲਾਂ ਖੜ੍ਹੀਆਂ ਹੋ ਗਈਆਂ ਹਨ।ਪਰ ਦੁਸਰੇ ਪਾਸੇ ਪੰਜਾਬ ਦਾ ਪੁੱਤਰ ਡਾਕਟਰ ਐਸ ਪੀ ਸਿੰਘ ਓਬਰਾਏ ਇਨ੍ਹਾਂ ਲੋਕਾਂ ਨੂੰ ਆਪਣੀ ਟੀਮਾਂ ਰਾਹੀਂ ਸੁਨੇਹਾ ਭੇਜ ਕੇ ਲੰਮੇ ਸਮੇਂ ਤੱਕ ਇਨ੍ਹਾਂ ਪ੍ਰਭਾਵਿਤ ਲੋਕਾਂ ਨਾਲ ਖੜ੍ਹਨ ਲਈ ਅਤੇ ਹਰ ਸੰਭਵ ਮਦਦ ਲਈ ਹੋਸਲਾ ਦੇ ਰਹੇ ਹਨ। ਪ੍ਰਭਾਵਿਤ ਲੋਕਾਂ ਵੱਲੋਂ ਡਾਕਟਰ ਐਸ ਪੀ ਸਿੰਘ ਓਬਰਾਏ ਦਾ ਬਹੁਤ ਬਹੁਤ ਧੰਨਵਾਦ ਕੀਤਾ ਗਿਆ। ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ਼੍ਰੀ ਮੁਕਤਸਰ ਸਾਹਿਬ ਟੀਮ ਵੱਲੋਂ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ, ਚਰਨਜੀਤ ਸਿੰਘ, ਸੁਖਬੀਰ ਸਿੰਘ ਜੈਲਦਾਰ, ਜਸਬੀਰ ਸਿੰਘ ਰਿਟਾ ਏ ਐਸ ਆਈ, ਹਰਭਗਵਾਨ ਸਿੰਘ ਖੱਪਿਆਂਵਾਲੀ, ਜ਼ਿਲ੍ਹਾ ਫਾਜ਼ਿਲਕਾ ਵੱਲੋਂ ਪ੍ਰਧਾਨ ਮਹਿੰਦਰ ਸਿੰਘ, ਸਰਬਜੀਤ ਸਿੰਘ,ਜੰਗੀਰ ਸਿੰਘ ਬੋਗਾ, ਹਰਚਰਨ ਸਿੰਘ, ਗੁਰਵਿੰਦਰ ਸਿੰਘ,ਜੋਗਾ ਸਿੰਘ ਆਦਿ ਹਾਜ਼ਰ ਸਨ।

  • Related Posts

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਕ੍ਰਿਸ਼ਨ ਦੀਆਂ ਮਨਮੋਹਕ ਝਲਕੀਆਂ ਨਾਲ ਮੋਹਿਆ ਸਭ ਦਾ ਮਨ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਨਮ ਅਸ਼ਟਮੀ

    Spread the love

    Spread the loveਕੁਰਾਲੀ 4ਸਤੰਬਰ (ਜਗਦੇਵ ਸਿੰਘ ) ਮੋਰਿੰਡਾ ਰੋਡ ਸਥਿਤ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬੜੇ ਉਤਸ਼ਾਹ, ਸ਼ਰਧਾ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਕੂਲ ਦੀ ਪ੍ਰਬੰਧਕ…

    Leave a Reply

    Your email address will not be published. Required fields are marked *