ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲਗਾਏ ਆਰ ਉ ਸਿਸਟਮ ਦਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਉਦਘਾਟਨ 

Spread the love
ਸ਼੍ਰੀ ਮੁਕਤਸਰ ਸਾਹਿਬ 1 ਅਪ੍ਰੈਲ () ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਲੋਕਾਂ ਦੀ ਸਿਹਤ ਦੇ ਮੱਦੇਨਜ਼ਰ, ਪੀਣ ਲਈ ਸਾਫ਼ ਪਾਣੀ ਦੇਣ ਲਈ ਵੱਡੀ ਪੱਧਰ ਤੇ ਸਕੂਲਾਂ, ਕਾਲਜਾਂ ਅਤੇ ਹੋਰ ਜਨਤਕ ਥਾਵਾਂ ਤੇ ਮੁਫ਼ਤ ਆਰ ਉ ਸਿਸਟਮ ਲਗਾਏ ਜਾ ਰਹੇ ਹਨ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਲੜੀ ਹੇਠ ਸਿਵਲ ਸਰਜਨ ਦਫ਼ਤਰ ( ਪੁਰਾਣਾ ਹਸਪਤਾਲ) ਸ਼੍ਰੀ ਮੁਕਤਸਰ ਸਾਹਿਬ ਵਿਖੇ ਆਮ ਲੋਕਾਂ ਅਤੇ ਸਟਾਫ ਲਈ ਸਾਫ਼ ਪਾਣੀ ਪੀਣ ਲਈ ਆਰ ਓ ਸਿਸਟਮ ਲਗਾਇਆ ਗਿਆ ਹੈ,ਜਿਸ ਦਾ ਉਦਘਾਟਨ ਡਾਕਟਰ ਸੁਨੀਲ ਬਾਂਸਲ ( ਸਟੇਟ ਐਵਾਰਡੀ) ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ ਅਤੇ ਡਾਕਟਰ ਐਸ ਪੀ ਸਿੰਘ ਓਬਰਾਏ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਅਤੇ ਟਰੱਸਟ ਵੱਲੋਂ ਦੁਨੀਆ ਭਰ ਵਿਚ ਲੋਕ ਭਲਾਈ ਦੇ ਕੰਮਾਂ ਬਾਰੇ ਵੀ ਚਰਚਾ ਕੀਤੀ।ਆਮ ਲੋਕਾਂ ਅਤੇ ਸਟਾਫ ਵੱਲੋਂ ਡਾਕਟਰ ਐਸ ਪੀ ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਸਹਾਇਕ ਸਿਵਲ ਸਰਜਨ ਡਾਕਟਰ ਸਰਬਜੀਤ ਸਿੰਘ, ਭੁਪਿੰਦਰ ਸਿੰਘ ਸੀਨੀਅਰ ਸਹਾਇਕ, ਵਿਨੋਦ ਕੁਮਾਰ ਏ ਐਮ ਓ, ਭਗਵਾਨ ਦਾਸ ਹੈਲਥ ਇੰਸਪੈਕਟਰ, ਹਰਮੀਤ ਕੌਰ ਸੀਨੀਅਰ ਸਹਾਇਕ, ਪਵਿੱਤਰ ਸਿੰਘ ਐਮ ਐਲ ਟੀ, ਗੁਰਪ੍ਰੀਤ ਸਿੰਘ ਪੀ ਏ, ਸ਼ਾਲੂ,ਲਾਲ ਚੰਦ ਮਾਸ ਮੀਡੀਆ ਅਫ਼ਸਰ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ਼੍ਰੀ ਮੁਕਤਸਰ ਸਾਹਿਬ ਟੀਮ ਦੇ ਸੇਵਾਦਾਰ ਬਲਵਿੰਦਰ ਸਿੰਘ ਬਰਾੜ ਰਿਟਾ ਪ੍ਰਿੰਸੀਪਲ, ਬਰਨੇਕ ਸਿੰਘ ਰਿਟਾ ਲੈਕਚਰਾਰ, ਸੋਮ ਨਾਥ, ਅਸ਼ੋਕ ਕੁਮਾਰ, ਜਸਬੀਰ ਸਿੰਘ ਰਿਟਾ ਏ ਐਸ ਆਈ, ਸੁਖਬੀਰ ਸਿੰਘ ਜੈਲਦਾਰ ਆਦਿ ਹਾਜ਼ਰ ਸਨ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *