ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਲੋਕਾਂ ਨੂੰ ਦਿੱਤੀ ਵਿੱਤੀ ਸਹਾਇਤਾ ਰਾਸ਼ੀ।

Spread the love

ਮਲੋਟ 27 ਮਾਰਚ () ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਕ੍ਰਿਸ਼ਨਾ ਮੰਦਿਰ ਮੰਡੀ ਹਰਜੀ ਮਲੋਟ ਵਿਖੇ 22 ਲੋੜਵੰਦ ਲੋਕਾਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਮੰਦਿਰ ਕਮੇਟੀ ਦੇ ਪ੍ਰਧਾਨ ਸ੍ਰੀ ਭਾਰਤ ਭੂਸ਼ਣ ਦੀ ਹਾਜ਼ਰੀ ਵਿੱਚ ਤਕਸੀਮ ਕੀਤੇ ਗਏ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਅਤੇ ਅਨਿਲ ਜੁਨੇਜਾ ਪ੍ਰਧਾਨ ਮਲੋਟ ਇਕਾਈ ਨੇ ਦੱਸਿਆ ਕਿ ਇਹ ਸਹਾਇਤਾ ਰਾਸ਼ੀ ਅੰਗਹੀਣ ਵਿਅਕਤੀਆਂ, ਬੇਸਹਾਰਾ ਬਜ਼ੁਰਗਾਂ,ਬੇ ਸਹਾਰਾ ਵਿਧਵਾਵਾਂ, ਬੇਸਹਾਰਾ ਬੱਚਿਆਂ ਨੂੰ ਦਿੱਤੀਆਂ ਗਈਆਂ ਅਤੇ ਇਨ੍ਹਾਂ ਵਿਚੋਂ ਕਈ ਕੰਮ ਕਰਨ ਤੋਂ ਵੀ ਅਸਮਰਥ ਹਨ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦ ਪਰਿਵਾਰਾਂ ਵੱਲੋਂ ਡਾਕਟਰ ਐਸ ਪੀ ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਮੁੱਖ ਮਹਿਮਾਨ ਵੱਲੋਂ ਵੀ ਡਾਕਟਰ ਉਬਰਾਏ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ ਨੇ ਦੱਸਿਆ ਕਿ ਟਰੱਸਟ ਦੀ ਕੋਈ ਵੀ ਰਸੀਦ ਬੁੱਕ ਨਹੀਂ ਹੈ ਇਹ ਸਾਰਾ ਖਰਚਾ ਓਬਰਾਏ ਵਲੋਂ ਅਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਕੀਤਾ ਜਾਂਦਾ ਹੈ।ਇਸ ਮੌਕੇ ਪ੍ਰੇਮ ਗੋਇਲ ਸਾਬਕਾ ਪ੍ਰਧਾਨ ਸ਼ੈਲਰ ਯੂਨੀਅਨ, ਪੰਮੀ ਗੋਇਲ,ਵਰਨ ਗੁਪਤਾ ਵਾਈਸ ਪ੍ਰਧਾਨ ਮੰਦਿਰ ਕਮੇਟੀ ਨੋਜਵਾਨ ਆਗੂ ਜੋਨੀ ਗਰਗ,ਭਾਰਤ ਭੂਸ਼ਣ ਜੂਛਾ, ਸੁਭਾਸ਼ ਦਹੂਜਾ,ਸੋਹਣ ਲਾਲ ਗੂਬਰ, ਜਸਵਿੰਦਰ ਸਿੰਘ ਵਾਲੀਆ ‌ਇਚਾਰਜ ਪੈਨਸ਼ਨ ਵੰਡ ਸਮਾਗਮ,ਕਮਲ ਬਾਂਗਲਾ, ਜਗਜੀਤ ਸਿੰਘ ਔਲਖ, ਬਲਜੀਤ ਕੌਰ ਲੇਡੀਜ਼ ਵਿੰਗ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਆਦਿ ਹਾਜ਼ਰ ਸਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *