ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਕੂਲ ਵਿੱਚ ਲਗਾਏ ਮੁਫ਼ਤ ਆਰ ਓ ਸਿਸਟਮ ਦਾ ਕੈਬਨਿਟ ਮੰਤਰੀ ਪੰਜਾਬ ਵੱਲੋਂ ਉਦਘਾਟਨ

Spread the love
ਸ੍ਰੀ ਮੁਕਤਸਰ ਸਾਹਿਬ 8 ਅਪ੍ਰੈਲ () ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਭੰਗਚੜੀ ਵਿੱਚ ਬੱਚਿਆਂ ਪੀਣ ਲਈ ਸਾਫ਼ ਪਾਣੀ ਦੇਣ ਲਈ ਮੁਫ਼ਤ ਆਰ ਓ ਸਿਸਟਮ ਲਗਾਇਆ ਗਿਆ ਸੀ ਜਿਸ ਦਾ ਉਦਘਾਟਨ ਡਾਕਟਰ ਬਲਜੀਤ ਕੌਰ ਮਾਨਯੋਗ ਕੈਬਨਿਟ ਮੰਤਰੀ ਪੰਜਾਬ ਸਰਕਾਰ ਵੱਲੋਂ ਅਪਣੇ ਕਰ ਕਮਲਾਂ ਨਾਲ ਕੀਤਾ ਗਿਆ ਅਤੇ ਡਾਕਟਰ ਐਸ ਪੀ ਸਿੰਘ ਓਬਰਾਏ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਦੁਨੀਆ ਭਰ ਵਿਚ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਵੀ ਖੁੱਲ੍ਹ ਕੇ ਚਰਚਾ ਕੀਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਮਾਲਵਾ ਖੇਤਰ ਦਾ ਪਾਣੀ ਬਹੁਤ ਹੀ ਜ਼ਹਿਰੀਲਾ ਹੈ ਲੋਕ ਵੱਖ ਵੱਖ ਬੀਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ ਇਸ ਦੇ ਮੱਦੇਨਜ਼ਰ ਸਕੂਲ ਮੁਖੀ ਵੱਲੋਂ ਡਾਕਟਰ ਐਸ ਪੀ ਸਿੰਘ ਓਬਰਾਏ ਨੂੰ ਬੱਚਿਆਂ ਦੀ ਸਿਹਤ ਦੇ ਮੱਦੇਨਜ਼ਰ ਸਕੂਲ ਵਿੱਚ ਆਰ ਓ ਸਿਸਟਮ ਲਗਾਉਣ ਦੀ ਮੰਗ ਕੀਤੀ ਗਈ ਸੀ ਜੋ ਡਾਕਟਰ ਉਬਰਾਏ ਵੱਲੋਂ ਤਰੁੰਤ ਪ੍ਰਵਾਨ ਕਰਕੇ ਆਰ ਓ ਸਿਸਟਮ ਲਗਾਇਆ ਗਿਆ ਸੀ। ਸਕੂਲ ਵਿੱਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਵੱਲੋਂ ਅਤੇ ਸਕੂਲ ਸਟਾਫ ਵੱਲੋਂ ਡਾਕਟਰ ਐਸ ਪੀ ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਮਲਕੀਤ ਸਿੰਘ ਰਿਟਾਇਰਡ ਬੈਕ ਮੈਨੇਜਰ ਮੀਤ ਪ੍ਰਧਾਨ, ਗੁਰਚਰਨ ਸਿੰਘ ਮੈਨੇਜਰ ਸਾਹਿਬ ਆਸਟ੍ਰੇਲੀਆ ਵਾਲੇ, ਅਸ਼ੋਕ ਕੁਮਾਰ ਬਰਨੇਕ ਸਿੰਘ ਰਿਟਾਇਰਡ ਲੈਕਚਰਾਰ, ਸਮੂਹ ਪੰਚਾਇਤ, ਸਕੂਲ ਕਮੇਟੀ ਮੈਂਬਰ, ਅਤੇ ਨਗਰ ਨਿਵਾਸੀ ਹਾਜ਼ਰ ਸਨ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *