ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ 255 ਲੋੜਵੰਦ ਲੋਕਾਂ ਨੂੰ ਦਿੱਤੀ ਮਹੀਨਾਵਾਰ ਸਹਾਇਤਾ ਰਾਸ਼ੀ 

Spread the love
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ 255 ਲੋੜਵੰਦ ਲੋਕਾਂ ਨੂੰ ਦਿੱਤੀ ਮਹੀਨਾਵਾਰ ਸਹਾਇਤਾ ਰਾਸ਼ੀ
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਮਨਪ੍ਰੀਤ ਮੋਨੂੰ ) ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ 255 ਲੋੜਵੰਦ ਲੋਕਾਂ ਨੂੰ ਸ ਅਵਤਾਰ ਸਿੰਘ ਵਣਵਾਲਾ ਸਾਬਕਾ ਓ ਐਸ ਡੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਤਕਸੀਮ ਕੀਤੇ ਗਏ ਅਤੇ ਓ ਐਸ ਡੀ ਸਾਹਿਬ ਵੱਲੋਂ ਡਾਕਟਰ ਐਸ ਪੀ ਸਿੰਘ ਓਬਰਾਏ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਪ੍ਰੈਸ ਨੂੰ ਜਾਣਕਾਰੀ ਦਿੱਤੀ ਕਿ ਇਹ ਲੋਕ ਕੰਮ ਕਰਨ ਤੋਂ ਅਸਮਰਥ, ਬਜ਼ੁਰਗ, ਬੇਸਹਾਰਾ ਹਨ ਅਤੇ ਇਹ ਲੜੀ ਪਿਛਲੇ 8 ਸਾਲਾਂ ਤੋਂ ਲਗਾਤਾਰ ਜਾਰੀ ਹੈ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦ ਲੋਕਾਂ ਵੱਲੋਂ ਡਾਕਟਰ ਐਸ ਪੀ ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਡਾਕਟਰ ਓਬਰਾਏ ਦੇ ਇਸ ਉਪਰਾਲੇ ਨਾਲ ਅਸੀਂ ਆਪਣੀਆਂ ਮੁਢਲੀਆਂ ਲੋੜਾਂ ਪੂਰੀਆਂ ਕਰਨ ਲਈ ਸਮਰੱਥ ਹੋਏ ਹਾਂ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਮਾਲਵਾ ਖੇਤਰ ਨੇ ਕਿਹਾ ਕਿ ਟਰੱਸਟ ਦੀ ਕੋਈ ਵੀ ਰਸੀਦ ਬੁੱਕ ਨਹੀਂ ਹੈ ਇਹ ਰਾਸ਼ੀ ਡਾਕਟਰ ਓਬਰਾਏ ਵਲੋਂ ਅਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਦਿਤੀ ਜਾਂਦੀ ਹੈ।ਇਸ ਮੌਕੇ ਜਸਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ ਰਿਟਾ ਲੈਕਚਰਾਰ,ਬਲਵਿੰਦਰ ਸਿੰਘ ਬਰਾੜ ਰਿਟਾ ਪ੍ਰਿੰਸੀਪਲ ਸਕੱਤਰ, ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ
ਮੀਤ ਪ੍ਰਧਾਨ ਰਿਟਾਇਰਡ ਬੈਕ ਮੈਨੇਜਰ, ਜਤਿੰਦਰ ਸਿੰਘ ਕੈਂਥ, ਬਲਜੀਤ ਸਿੰਘ ਮਾਨ ਰਿਟਾਇਰਡ ਪ੍ਰਿੰਸੀਪਲ, ਅਸ਼ੋਕ ਕੁਮਾਰ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਜਸਬੀਰ ਸਿੰਘ ਰਿਟਾਇਰਡ ਏ ਐਸ ਆਈ, ਗੁਰਚਰਨ ਸਿੰਘ ਭੋਣ, ਗੁਰਜੀਤ ਸਿੰਘ ਜੀਤਾ , ਜਸਵਿੰਦਰ ਸਿੰਘ ਮਣਕੂ ਆਦਿ ਹਾਜ਼ਰ ਸਨ।

More News

Youtube

Facebook

Whatsapp

Home 

  • Related Posts

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਕ੍ਰਿਸ਼ਨ ਦੀਆਂ ਮਨਮੋਹਕ ਝਲਕੀਆਂ ਨਾਲ ਮੋਹਿਆ ਸਭ ਦਾ ਮਨ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਨਮ ਅਸ਼ਟਮੀ

    Spread the love

    Spread the loveਕੁਰਾਲੀ 4ਸਤੰਬਰ (ਜਗਦੇਵ ਸਿੰਘ ) ਮੋਰਿੰਡਾ ਰੋਡ ਸਥਿਤ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬੜੇ ਉਤਸ਼ਾਹ, ਸ਼ਰਧਾ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਕੂਲ ਦੀ ਪ੍ਰਬੰਧਕ…

    Leave a Reply

    Your email address will not be published. Required fields are marked *