ਸਰਬ ਨੌਜਵਾਨ ਸਭਾ ਵਲੋਂ ਰੋਗੀਆਂ ਹਿੱਤ ਚਲਾਈ ਜਾ ਰਹੀ ‘ਆਓ ਪੁੰਨ ਕਮਾਈਏ’ ਮੁਹਿਮ ਸ਼ਲਾਘਾਯੋਗ – ਸੰਤੋਸ਼ ਗੋਗੀ

Spread the love
ਫਗਵਾੜਾ ਜੂਨ ( ਪ੍ਰੀਤ ਕੌਰ ਪ੍ਰੀਤੀ ) ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਅਤੇ ਸਰਬ ਨੌਜਵਾਨ ਵੈਲਫੇਅਰ ਸੁਸਾਇਟੀ ਵਲੋਂ ‘ਆਓ ਪੁੰਨ ਕਮਾਈਏ’ ਲੜੀ ਤਹਿਤ ਇਕ ਹੋਰ ਲੋੜਵੰਦ ਦੀ ਅੱਖ ਦਾ ਫਰੀ ਓਪਰੇਸ਼ਨ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਅਤੇ ਉਦਯੋਗਪਤੀ ਜਤਿੰਦਰ ਸਿੰਘ ਕੁੰਦੀ ਦੇ ਆਰਥਕ ਸਹਿਯੋਗ ਸਦਕਾ ਡਾ. ਤੁਸ਼ਾਰ ਹਸਪਤਾਲ ਫਗਵਾੜਾ ਵਿਖੇ ਕਰਵਾਇਆ ਗਿਆ। ਇਸ ਦੌਰਾਨ ਅੱਖਾਂ ਦੇ ਮਾਹਿਰ ਡਾ: ਤੁਸ਼ਾਰ ਅਗਰਵਾਲ ਨੇ ਬਜੁਰਗ ਗੁਰਚਰਨ ਸਿੰਘ ਦੀ ਅੱਖ ਦਾ ਸਫਲ ਆਪ੍ਰੇਸ਼ਨ ਕਰਦਿਆਂ ਲੈਂਜ ਪਾ ਕੇ ਨਵੀਂ ਰੌਸ਼ਨੀ ਦਿੱਤੀ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਜਿਲ੍ਹਾ ਸਕੱਤਰ ਅਤੇ ਇੰਪਰੂਵਮੈਂਟ ਟਰੱਸਟ ਫਗਵਾੜਾ ਦੇ ਟਰੱਸਟੀ ਮੈਂਬਰ ਸੰਤੋਸ਼ ਕੁਮਾਰ ਗੋਗੀ ਤੋਂ ਇਲਾਵਾ ਸਮਾਜ ਸੇਵਕ ਸਵਰਨ ਸਿੰਘ (ਸਵਰਨ ਸਵੀਟਸ), ਸਮਾਜ ਸੇਵਕ ਮਦਨ ਲਾਲ ਕੋਰੋਟਾਨੀਆ ਅਤੇ ਐਲ.ਪੀ.ਯੂ. ਤੋਂ ਮਬੁਤੁੰਗ ਮਾਰਕ ਬਿ੍ਰਨ (ਕੈਮਰੂਨ) ਵਿਸ਼ੇਸ਼ ਤੌਰ ਤੇ ਪਹੁੰਚੇ। ਉਹਨਾਂ ਨੇ ਸਭਾ ਅਤੇ ਸੁਸਾਇਟੀ ਵਲੋਂ ਰੋਗੀਆਂ ਦੀ ਭਲਾਈ ਹਿੱਤ ਚਲਾਈ ਜਾ ਰਹੀ ‘ਆਓ ਪੁੰਨ ਕਮਾਈਏ’ ਮੁਹਿਮ ਨੂੰ ਸ਼ਲਾਘਾਯੋਗ ਉਪਰਾਲਾ ਦੱਸਿਆ। ਸੰਤੋਸ਼ ਗੋਗੀ ਨੇ ਕਿਹਾ ਕਿ ਇਸ ਨਾਲ ਆਰਥਕ ਤੌਰ ਤੇ ਕਮਜੋਰ ਪਰਿਵਾਰਾਂ ਦੀ ਵੱਡੀ ਮੱਦਦ ਹੁੰਦੀ ਹੈ। ਉਹਨਾਂ ਆਪਣੇ ਵਲੋਂ ਵੀ ਸਭਾ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਹਰੇਕ ਸਮਰੱਥ ਵਿਅਕਤੀ ਨੂੰ ਅਜਿਹੇ ਨੇਕ ਕਾਰਜਾਂ ਵਿਚ ਆਪਣਾ ਯੋਗਦਾਨ ਜਰੂਰ ਦੇਣਾ ਚਾਹੀਦਾ ਹੈ। ਇਸ ਦੌਰਾਨ ਡਾ: ਤੁਸ਼ਾਰ ਅਗਰਵਾਲ ਨੇ ਅੱਖਾਂ ਦੀ ਸੰਭਾਲ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਖਾਂ ਦੀ ਸੁਰੱਖਿਆ ਬਹੁਤ ਜ਼ਰੂਰੀ ਹੈ। ਅੱਜ ਦੀ ਡਿਜੀਟਲ ਦੁਨੀਆ ਅਤੇ ਮੋਬਾਇਲ ਫੋਨਾਂ ਦੇ ਦੌਰ ‘ਚ ਅੱਖਾਂ ਦੀ ਸੰਭਾਲ ਦਾ ਮਹੱਤਵ ਹੋਰ ਵੀ ਜਿਆਦਾ ਹੈ। ਅੱਖਾਂ ਦੀ ਕਿਸੇ ਤਕਲੀਫ ਨੂੰ ਅੱਖੋਂ ਪਰੋਖੇ ਨਹੀਂ ਕਰਨਾ ਚਾਹੀਦਾ। ਉਹਨਾ ਭਰੋਸਾ ਦਿੱਤਾ ਕਿ ਉਹਨਾਂ ਦਾ ਹਸਪਤਾਲ ਵੱਧ ਤੋਂ ਵੱਧ ਲੋੜਵੰਦਾਂ ਦੀਆਂ ਅੱਖਾਂ ਦਾ ਆਪਰੇਸ਼ਨ ਕਰਵਾਉਣ ਵਿੱਚ ਸਭਾ ਅਤੇ ਸੁਸਾਇਟੀ ਨੂੰ ਸਹਿਯੋਗ ਕਰਦਾ ਰਹੇਗਾ। ਸਮਾਜ ਸੇਵਕ ਮਦਨ ਲਾਲ ਕੋਰੋਟਾਨੀਆ ਨੇ ਵੀ ਸਭਾ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਹਨਾਂ ਨੇ ਕਿਹਾ ਕਿ ਸਿਰਫ ਵੱਧਦਾ ਪ੍ਰਦੂਸ਼ਨ ਅੱਖਾਂ ਲਈ ਘਾਤਕ ਨਹੀਂ ਸਗੋਂ ਮੋਬਾਇਲ ਦੀ ਵੱਧ ਵਰਤੋਂ ਵੀ ਹਾਨੀਕਾਰਕ ਹੈ। ਇਸ ਲਈ ਸਮੇਂ ਦੀ ਲੋੜ ਹੈ ਕਿ ਪ੍ਰਦੂਸ਼ਨ ਮੁਕਤ ਵਾਤਾਵਰਣ ਸਿਰਜਣ ਵਿਚ ਵੱਧ ਤੋਂ ਵੱਧ ਯੋਗਦਾਨ ਪਾਇਆ ਜਾਵੇ। ਸਵਰਨ ਸਿੰਘ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਘੱਟ ਤੋਂ ਘੱਟ ਮੋਬਾਇਲ ਫੋਨ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ। ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਲੋੜਵੰਦ ਬਜੁਰਗ ਗੁਰਚਰਨ ਸਿੰਘ ਦੀ ਅੱਖ ‘ਚ ਫੋਲਡੇਬਲ ਲੈਨਜ ਪਾਇਆ ਗਿਆ ਹੈ। ਸਭਾ ਦੇ ਜਨਰਲ ਸਕੱਤਰ ਡਾ. ਵਿਜੇ ਕੁਮਾਰ ਨੇ ਸਭਾ ਦੇ ਪ੍ਰੋਜੈਕਟਾਂ ਬਾਰੇ ਪਤਵੰਤਿਆਂ ਅਤੇ ਹਾਜਰੀਨ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਨਰਿੰਦਰ ਸੈਣੀ, ਗੁਰਦੀਪ ਸਿੰਘ ਤੁਲੀ ਕੋਆਰਡੀਨੇਟਰ ਵਪਾਰ ਸੈਲ ਫਗਵਾੜਾ, ਰਾਕੇਸ਼ ਕੋਛੜ, ਜੀਤ ਰਾਮ ਟਿੱਬੀ ਤੇ ਗੁਲਸ਼ਨ ਕਪੂਰ ਆਦਿ ਹਾਜ਼ਰ ਸਨ।
ਤਸਵੀਰ ਸਮੇਤ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *