ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਸੀਨੀਅਰ ਸੇਵਕਾ ਦੀ ਸੇਵਾਮੁਕਤੀ ਤੇ ਨਿੱਘੀ ਵਿਦਾਇਗੀ ਪਾਰਟੀ ਦਾ ਆਯੋਜਨ।

Spread the love

ਭੀਖੀ, 03 ਅਪ੍ਰੈਲ (ਕਮਲ ਜਿੰਦਲ)  ਸਰਵਹਿੱਤਕਾਰੀ ਵਿੱਦਿਆ ਮੰਦਰ ਸੀਬੀਐਸਈ ਭੀਖੀ ਵਿਖੇ ਸੀਨੀਅਰ ਸੇਵਕਾ ਸ਼੍ਰੀਮਤੀ ਭੱਪੀ ਕੌਰ ਦੀ ਸੇਵਾਮੁਕਤੀ ਦੇ ਮੌਕੇ ‘ਤੇ ਨਿੱਘੀ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ।  ਇਸ ਮੌਕੇ ਸੰਬੋਧਨ ਕਰਦਿਆਂ ਸਕੂਲ ਮੁਖੀ ਡਾ. ਗਗਨਦੀਪ ਪਰਾਸ਼ਰ ਨੇ ਉਨ੍ਹਾਂ ਦੇ ਕੰਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਦਰਾਂ ਸਾਲ ਇਮਾਨਦਾਰੀ, ਲਗਨ ਅਤੇ ਮਿਹਨਤ ਨਾਲ ਵਿੱਦਿਆ ਮੰਦਰ ਵਿੱਚ ਪੂਰੀ ਤਨਦੇਹੀ ਨਾਲ ਆਪਣੇ ਕੰਮ ਨੂੰ ਨਿਭਾਇਆ ਹੈ ਜੋ ਕਿ ਉਨ੍ਹਾਂ ਦੇ ਸੇਵਾਕਾਲ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ । ਉਨ੍ਹਾਂ ਕਿਹਾ ਕਿ ਇੰਨੇ ਲੰਬੇ ਸਮੇਂ ਤੱਕ ਸੇਵਾ ਕਰਨ ਤੋਂ ਬਾਅਦ ਸਨਮਾਨ ਨਾਲ ਸੇਵਾਮੁਕਤ ਹੋਣਾ ਖੁਸ਼ਕਿਸਮਤੀ ਦੀ ਗੱਲ ਹੈ।  ਇਸ ਮੌਕੇ ਸਮੂਹ ਵਿੱਦਿਆ ਮੰਦਰ ਪਰਿਵਾਰ ਨੇ ਉਨ੍ਹਾਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ।  ਸਕੂਲ ਦੇ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਅਤੇ ਸਮੂਹ ਸਟਾਫ਼ ਵੱਲੋਂ ਉਨ੍ਹਾਂ ਦੀ ਸੇਵਾਮੁਕਤੀ ‘ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਲੰਬੀ ਉਮਰ ਦੀ ਕਾਮਨਾ ਕੀਤੀ ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *