ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਜ਼ਾਦੀ ਕੇ ਰੰਗ ਕ੍ਰਿਸ਼ਨਾ ਕੇ ਸੰਗ ।

Spread the love

ਜੈਤ  ਅਗਸਤ(ਗੁਰਦੀਪ ਸਿੰਘ ਢਿੱਲੋਂ):- ਸਥਾਨਕ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੁੰਤਤਰਤਾ ਦਿਵਸ ਅਤੇ ਜਨਮ ਅਸ਼ਟਮੀ ਦਾ ਤਿਉਹਾਰ ਇੱਕਠੇ ‘‘ਅਜ਼ਾਦੀ ਕਾ ਰੰਗ ਕ੍ਰਿਸ਼ਨਾ ਕੇ ਸੰਗ” ਸਿਰਲੇਖ ਹੇਠ ਮਨਾਏ ਗਏ। ਸੁੰਤਤਰਤਾ ਦਿਵਸ ਦੇ ਪ੍ਰੋਗਰਾਮ ਵਿੱਚ ਛੇਵੀਂ ਅਤੇ ਸੱਤਵੀਂ ਜਮਾਤ ਦੇ , ਜਨਮ ਅਸ਼ਟਮੀ ਦੇ ਪ੍ਰੋਗਰਾਮ ਵਿੱਚ ਪ੍ਰੀ-ਨਰਸਰੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ। ਰੰਗਾ ਰੰਗ ਪ੍ਰੋਗਰਾਮ ਦੇ ਨਾਲ—ਨਾਲ ਛੇਵੀਂ ਅਤੇ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਦਾ ਅਜ਼ਾਦੀ ਦੇ ਵਿਸ਼ੇ ਤੇ ਕੁਇਜ਼ ਅਤੇ ਪੇਂਟਿੰਗ ਮੁਕਾਬਲੇ ਕਰਵਾਏ । ਇਸੇ ਤਰ੍ਹਾਂ ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦਾ ਵੀ ਜਨਮ ਅਸ਼ਟਮੀ ਦੇ ਵਿਸ਼ੇ ਤੇ ਕੁਇਜ਼ ਅਤੇ ਡਰਾਇੰਗ ਮੁਕਾਬਲੇ ਕਰਵਾਏ , ਇਸ ਤੋਂ ਇਲਾਵਾ ਪ੍ਰੀ ਨਰਸਰੀ ਤੋਂ ਤੀਸਰੀ ਜਮਾਤ ਤੱਕ ਦੇ ਵਿਦਿਆਰਥੀ ਕ੍ਰਿਸ਼ਨ, ਰਾਧਾ, ਸੁਦਾਮਾ ਅਤੇ ਬਲਰਾਮ ਆਦਿ ਦੀਆਂ ਪੁਸ਼ਾਕਾਂ ਵਿੱਚ ਸਜ਼ ਕੇ ਆਏ। ਦਹੀਂ ਹਾਂਡੀ ਦੌਰਾਨ ਸਾਰਿਆਂ ਨੇ ਖੂਬ ਅਨੰਦ ਮਾਣਿਆਂ।ਇਸ ਮੌਕੇ ਸਕੁਲ ਦੇ ਪ੍ਰੰਬਧਕੀ ਕਮੇਟੀ ਦੇ ਸਰਪ੍ਰਸਤ ਸ੍ਰੀ ਪਵਨ ਕੁਮਾਰ ਗੋਇਲ, ਪ੍ਰਧਾਨ ਰਾਕੇਸ਼ ਰੋਮਾਨਾ, ਮੀਤ ਪ੍ਰਧਾਨ ਰਮੇਸ਼ ਵਰਮਾ , ਸਕੱਤਰ ਮਦਨ ਲਾਲ ਗੋਇਲ , ਮੈਨੇਜਰ ਦਿਨੇਸ਼ ਗੋਇਲ ਪਹੁੰਚੇ । ਉਹਨਾਂ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆ ਦਾ ਹੌਂਸਲਾ ਵਧਾਇਆ ਅਤੇ ਸਨਮਾਨਿਤ ਕੀਤਾ, ਪ੍ਰਿੰਸੀਪਲ ਸ਼੍ਰੀਮਤੀ ਕੁਸਮ ਕਾਲੜਾ ਜੀ ਅਤੇ ਸਮੂਹ ਸਟਾਫ਼ ਵੀ ਮੌਜੂਦ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *