ਸਰੀਰ ਨੂੰ ਮਜ਼ਬੂਤ ਬਣਾਓ, ਤਲਿਆ ਹੋਇਆ ਭੋਜਨ ਘੱਟ ਖਾਓ

Spread the love

ਸ਼੍ਰੀ ਮੁਕਤਸਰ ਸਾਹਿਬ, 11 ਜੂਨ ()- ਮਾਤਾ ਜਰਨੈਲ ਕੌਰ ਮੈਮੋਰੀਅਲ ਇੰਸਟੀਟਿਊਟ ਆਫ ਨਰਸਿੰਗ ਐਂਡ ਪੈਰਾਮੈਡੀਕਲ ਸਾਇੰਸ ਸ੍ਰੀ ਮੁਕਤਸਰ ਸਾਹਿਬ ਵਿਖੇ ਦੇਸ਼ ਭਗਤ ਯੂਨਾਈਟਡ ਦੇ ਚੇਅਰਮੈਨ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਮਾਨਯੋਗ ਚਾਂਸਲਰ ਡਾ. ਜੋਰਾ ਸਿੰਘ ਅਤੇ ਪ੍ਰੋ ਚਾਂਸਲਰ ਡਾ. ਤੇਜਿੰਦਰ ਕੌਰ ਦੀ ਸਰਪ੍ਰਸਤੀ ਹੇਠ ਹਾਈਪਰਟੈਂਸ਼ਨ ਦਿਵਸ ਤੇ S.M.O. ਚੱਕ ਸ਼ੇਰੇਵਾਲਾ ਡਾ. ਕੁਲਤਾਰ ਸਿੰਘ ਅਤੇ ਸਮੂਹ ਟੀਮ ਵੱਲੋਂ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਰੁਪਿੰਦਰ ਕੌਰ ਬੁੱਟਰ, ਪ੍ਰਿੰਸੀਪਲ, ਮਾਤਾ ਜਰਨੈਲ ਕੌਰ ਮੈਮੋਰੀਅਲ ਇੰਸਟੀਚਿਊਟ ਨਰਸਿੰਗ ਐਂਡ ਪੈਰਾ ਮੈਡੀਕਲ ਸਾਇੰਸਜ਼ ਸ੍ਰੀ ਮੁਕਤਸਰ ਸਾਹਿਬ, ਮੇਜਰ ਚੰਦ ਸੁਪਰੀਡੈਂਟ, ਮਨੀਸ਼ ਜੋਸ਼ੀ, ਪ੍ਰਿੰਸੀਪਲ ਮਾਤਾ ਜਰਨੈਲ ਕੌਰ ਮੈਮੋਰੀਅਲ ਕਾਲਜ ਆਫ ਫਾਰਮੇਸੀ, ਸਮੂਹ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ। ਇਸ ਤੋਂ ਇਲਾਵਾ ਉਹਨਾਂ ਵਿਦਿਆਰਥੀਆਂ ਨੂੰ ਹਾਈਪਰਟੈਂਸ਼ਨ ਦੇ ਇਲਾਜ ਬਾਰੇ ਦੱਸਦੇ ਹੋਏ ਕਿਹਾ ਕਿ ਸਿਹਤਮੰਦ ਖੁਰਾਕ ਖਾਓ, ਨਿਮਤ ਕਸਰਤ ਕਰੋ ਤਣਾਅ ਨੂੰ ਘਟਾਓ ਅਤੇ ਤੰਬਾਕੂ ਤੋਂ ਦੂਰ ਰਹੋ। ਇਸ ਸਮੇਂ ਵਿਦਿਆਰਥੀਆਂ ਨੇ ਭਾਸ਼ਣ ਪ੍ਰਤੀਯੋਗਤਾ ਚਾਰਟ ਪ੍ਰਤੀਯੋਗਤਾ ਅਤੇ ਨੁਕੜ ਨਾਟਕ ਵਿੱਚ ਹਿੱਸਾ ਲਿਆ ਅਤੇ ਹਾਈਪਰਟੈਂਸ਼ਨ ਬਾਰੇ ਜਾਗਰੂਕ ਕੀਤਾ। ਇਸ ਤੋਂ ਬਾਅਦ ਪ੍ਰਿੰਸੀਪਲ ਰੁਪਿੰਦਰ ਕੌਰ ਬੁੱਟਰ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਹਾਈਪਰਟੇਸ਼ਨ ਤੋਂ ਬਚੋ, ਸਿਹਤਮੰਦ ਖੁਰਾਕ ਖਾਓ ਜਿਵੇਂ ਕਿ ਫਲ ਅਤੇ ਸਬਜ਼ੀਆਂ, ਫਾਸਟ ਫੂਡ ਦੀ ਵਰਤੋਂ ਘੱਟ ਕਰੋ, ਨਿਯਮਤ ਕਸਰਤ ਕਰੋ, ਤੰਬਾਕੂ ਅਤੇ ਸ਼ਰਾਬ ਦੀ ਵਰਤੋਂ ਤੋਂ ਦੂਰ ਰਹੋ ਤਣਾਅ ਨੂੰ ਘਟਾਓ ਅਤੇ ਆਪਣੇ ਬਲੱਡ ਪ੍ਰੈਸ਼ਰ ਦੀ ਨਿਯਮਤ ਜਾਂਚ ਕਰਵਾਓ। ਸੈਮੀਨਾਰ ਦੇ ਅਖੀਰ ਵਿੱਚ ਸਾਰੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।

  • Related Posts

    ਚਰਨਜੀਤ ਸਿੰਘ ਕਾਲੇਵਾਲ ਤੇ ਪਿੰਡ ਸਹੌੜਾਂ ਵਾਸੀਆਂ ਵੱਲੋਂ ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦਾ ਸਨਮਾਨ

    Spread the love

    Spread the loveਕੁਰਾਲੀ 24 ਸਤੰਬਰ (ਜਗਦੇਵ ਸਿੰਘ )ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦੇ ਪਿੰਡ ਸਹੌੜਾਂ ਵਿਖੇ ਪੁੱਜਣ ’ਤੇ ਭਾਜਪਾ ਆਗੂ ਚਰਨਜੀਤ ਸਿੰਘ ਕਾਲੇਵਾਲ ਅਤੇ ਪਿੰਡ ਵਾਸੀਆਂ ਵੱਲੋਂ ਵਿਸ਼ੇਸ਼ ਸਨਮਾਨ…

    ਬਠਿੰਡਾ ਦਿਹਾਤੀ ਤੋਂ ਅਕਾਲੀ ਦਲ ਬਾਦਲ ਲਈ ਸਭ ਤੋਂ ਮਜਬੂਤ ਦਾਅਵੇਦਾਰ ਹੈ ਚਰਨਜੀਤ ਕੌਰ ਬਰਾੜ 

    Spread the love

    Spread the loveਬਠਿੰਡਾ 24 ਸਤੰਬਰ(ਪੱਤਰ ਪ੍ਰੇਰਕ): ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਤਿਆਰੀਆਂ ਖਿੱਚ ਲਈਆਂ ਹਨ। ਜੇਕਰ ਗੱਲ ਬਠਿੰਡਾ ਦਿਹਾਤੀ…

    Leave a Reply

    Your email address will not be published. Required fields are marked *