ਸ਼੍ਰੀ ਅਕਾਲ ਤਖਤ ਸਾਹਿਬ ਦੇ ਸਥਾਪਨਾ ਦਿਵਸ  ਮੌਕੇ ਅੰਮ੍ਰਿਤ ਵੇਲੇ ਸਮਾਗਮ ਦੇ 20 ਦਿਨ ਨਿਰਵਿਘਨਤਾ ਸਹਿਤ ਹੋਏ ਸੰਪੂਰਨ 

Spread the love
ਅੰਮ੍ਰਿਤਸਰ16 ਜੂਨ ( ਦਿਨੇਸ਼ ਸੋਨੀ )ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਦੇ ਮੁੱਖ ਸੇਵਾਦਾਰ ਗੁਰਇਕਬਾਲ ਸਿੰਘ ਅਤੇ ਭਾਈ ਅਮਨਦੀਪ ਸਿੰਘ ਜੀ ਵੱਲੋਂ ਅੰਮ੍ਰਿਤ ਵੇਲਾ ਸਮਾਗਮ 28 ਮਈ ਤੋਂ 6 ਜੁਲਾਈ ਤੱਕ ਗੁਰੂਦਵਾਰਾ ਬੀਬੀ ਕੌਲਾਂ ਜੀ ਕੋਲਸਰ ਸਾਹਿਬ ਵਿੱਖੇ ਕਰਵਾਏ ਜਾ ਰਹੇ ਹਨ । ਅੱਜ “ਅੰਮ੍ਰਿਤ ਵੇਲਾ”ਸਮਾਗਮ ਦਾ 20ਵਾਂ ਦਿਨ ਸੀ।ਜਿਸ ਵਿੱਚ ਸਮਾਗਮ ਦੀ ਆਰੰਭਤਾ ਬਾਬਾ ਦੀਪ ਸਿੰਘ ਗੁਰਮਤਿ ਗਿਆਨ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਨੇ ਸ੍ਰੀ ਜਪੁਜੀ ਸਾਹਿਬ  ਦਾ ਪਾਠ ਕਰ ਕੇ ਕੀਤੀ। ਉਪਰੰਤ ਗੁਰੂ ਘਰ ਦੇ ਕੀਰਤਨੀਏ ਭਾਈ ਅਮਨਦੀਪ ਸਿੰਘ ਜੀ ਬੀਬੀ ਕੌਲਾਂ ਵਾਲਿਆਂ ਨੇ ਵਾਹਿਗੁਰੂ ਗੁਰਮੰਤਰ ਦੇ ਜਾਪ ਅਤੇ ਅੰਮ੍ਰਿਤ ਵੇਲੇ ਦੀ ਮਹਾਨਤਾ ਦੇ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਅਮਨਦੀਪ ਸਿੰਘ ਜੀ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਥਾਪਨਾ ਦਿਵਸ ਤੇ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਅਤੇ ਇਤਿਹਾਸ ਦੀ ਸਾਂਝ ਪਾਉਂਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਿਰਜਨਾ ਕਰਕੇ ਮੀਰੀ ਪੀਰੀ ਦਾ ਸਿਧਾਂਤ ਦਿੱਤਾ। ਜੁਲਮ ਨਾਲ ਟੱਕਰ ਲੈਣ ਲਈ ਸਿੱਖਾਂ ਨੂੰ ਸ਼ਸਤਰ ਵਿਦਿਆ ਦਾ ਅਭਿਆਸ ਕਰਵਾ ਕੇ ਕੌਮ ਅੰਦਰ ਬੀਰਰੱਸ ਦੀ ਭਾਵਨਾ ਭਰੀ। ਗੁਰੂ ਸਾਹਿਬ ਨੇ ਤਖਤ ਤੇ ਬਿਰਾਜਮਾਨ ਹੋ ਕੇ ਸਿੱਖ ਸੂਰਮਿਆਂ ਵਿੱਚ ਜੋਸ਼ ਭਰਨ ਲਈ ਢਾਡੀ ਵਾਰਾਂ ਸ਼ੁਰੂ ਕਰਵਾਈਆਂ। ਇਹ ਸਿੱਖ ਇਤਿਹਾਸ ਦਾ ਉਹ ਪੰਨਾ ਹੈ, ਜਿਸ ਨੇ ਕੌਮ ਅੰਦਰ ਅਣਖ, ਜਜ਼ਬਾ ਤੇ ਦ੍ਰਿੜ੍ਹਤਾ ਪੈਦਾ ਕੀਤੀ।ਭਾਈ ਸਾਹਿਬ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਅਤੇ  ਦੂਰ-ਦੁਰੇਡੇ ਤੋਂ ਆਈਆਂ ਸੰਗਤਾਂ ਨੂੰ ਜੀ ਆਇਆਂ ਆਖਿਆ। ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸਮਾਗਮ ਵਿੱਚ ਪਹੁੰਚ ਕੇ ਅਤੇ ਆਪਣੇ ਘਰਾਂ ਵਿੱਚ ਯੂਟਿਊਬ ਚੈਨਲ ਦੇ ਮਾਧਿਅਮ ਰਾਹੀਂ ਆਨੰਦ ਮਾਣਿਆ। ਮੀਡੀਆ ਦੇ ਰੂ-ਬ-ਰੂ ਗੱਲਬਾਤ ਕਰਦਿਆਂ ਭਾਈ ਅਮਨਦੀਪ ਸਿੰਘ ਜੀ ਨੇ ਦੱਸਿਆ ਅੱਜ ਅੰਮ੍ਰਿਤ ਵੇਲਾ ਸਮਾਗਮ ਦਾ 20 ਵਾਂ ਦਿਨ ਸੀ। ਉਨ੍ਹਾਂ ਦੱਸਿਆ *ਅੰਮ੍ਰਿਤ ਵੇਲਾ* ਸਮਾਗਮ 6 ਜੁਲਾਈ ਤੱਕ ਰੋਜਾਨਾ 3.00 ਵਜੇ ਤੋਂ 5.30 ਵਜੇ ਤੱਕ ਹੋ ਹੋਣਗੇ।ਉਨ੍ਹਾਂ ਨੇ ਸੰਗਤਾਂ ਨੂੰ ਬੇਨਤੀ ਕੀਤੀ ਪਰਿਵਾਰਾਂ ਸਮੇਤ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ। ਭਾਈ ਸਾਹਿਬ ਨੇ ਸੰਗਤਾਂ ਨੂੰ ਬੇਨਤੀ ਕੀਤੀ ਸਮਾਗਮ ਵਿੱਚ ਪਰਿਵਾਰਾਂ ਸਮੇਤ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ। ਭਾਈ ਅਮਨਦੀਪ ਸਿੰਘ ਨੇ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਮੈਨੇਜਰ ਸ਼੍ਰੀ ਦਰਬਾਰ ਸਾਹਿਬ, ਹੈਡ ਗ੍ਰੰਥੀ ਗੁਰਦੁਆਰਾ ਬੀਬੀ ਕੌਲਾਂ ਜੀ ਅਤੇ ਸਮੂਹ ਸੇਵਾਦਾਰਾਂ ਦਾ ਵਿਸ਼ੇਸ਼ ਤੌਰ ਤੇ ਸਹਿਯੋਗ ਦੇਣ ਲਈ ਧੰਨਵਾਦ ਕੀਤਾ । ਇਸ ਮੌਕੇ ਭਾਈ ਅਮਤੇਸ਼ਵਰ ਸਿੰਘ,ਭਾਈ ਰੋਬਿਨ ਸਿੰਘ ,ਭਾਈ ਅਵਤਾਰ ਸਿੰਘ, ਭਾਈ ਗੁਰਚਰਨ ਸਿੰਘ,ਭਾਈ ਸ਼ਮਸ਼ੇਰ ਸਿੰਘ,ਭਾਈ ਸਿਮਰਨਜੀਤ ਸਿੰਘ ਆਦਿ ਹਾਜ਼ਰ ਸਨ।
  • Related Posts

    ਪ੍ਰਕਾਸ਼ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਦਿਹਾੜੇ ਨੂੰ ਸਮਰਪਿਤ  6ਵਾਂ ਸੈਮੀਨਾਰ ਅੱਜ 

    Spread the love

    Spread the love ਕਪੂਰਥਲਾ, 11 ਜੁਲਾਈ ( ਕੌੜਾ )- ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਣੀ ਵਿਚਾਰ ਚੇਤਨਾ ਮੰਚ ਰਜਿ ਪੰਜਾਬ ਵਲੋਂ ਕਰਵਾਏ ਜਾ ਰਹੇ ਸੈਮੀਨਾਰਾਂ…

    ਯਕਸ਼ ਦੇਵਤਾ ਮੰਦਰ ਕਮੇਟੀ ਵੱਲੋਂ ਅਮਰਨਾਥ ਯਾਤਰੀਆਂ ਦੀ ਸੇਵਾ ਲਈ 82 ਹਜ਼ਾਰ ਰੁਪਏ ਦੀ ਦਾਨ ਰਾਸ਼ੀ ਭੇਟ

    Spread the love

    Spread the love ਨੂਰ ਪੁਰ ਬੇਦੀ ਦਲਜੀਤ ਚਨੋੌਲੀ : ਪਵਿੱਤਰ ਸ੍ਰੀ ਅਮਰਨਾਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਦੀ ਸੇਵਾ ਨੂੰ ਸਮਰਪਿਤ ਯਕਸ਼ ਦੇਵਤਾ ਬ੍ਰਹਮ ਸਾਗਰ ਮੰਦਰ ਕਮੇਟੀ, ਪਿੰਡ ਰੈਂਸੜਾ ਨੇ ਮਨੁੱਖਤਾ…

    Leave a Reply

    Your email address will not be published. Required fields are marked *