ਸ਼੍ਰੀ ਤਾਰਾ ਚੰਦ ਵਿਦਿਆ ਮੰਦਰ ਵਿੱਚ ਸਾਈਕਲ ਰੇਸ ਅਤੇ ਕ੍ਰਿਕਟ ਮੁਕਾਬਲੇ ਕਰਵਾਏ 

Spread the love
ਭੀਖੀ, 10 ਅਪ੍ਰੈਲ ( ਕਮਲ ਜਿੰਦਲ) ਸਥਾਨਕ ਸ਼੍ਰੀ ਤਾਰਾ ਚੰਦ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਵਿੱਚ ਅੱਜ ਵਿਦਿਆਰਥੀਆਂ ਲਈ ਖੇਡ ਗਤੀਵਿਧੀਆਂ ਬੜੇ ਉਤਸ਼ਾਹ ਨਾਲ ਕਰਵਾਈਆਂ ਗਈਆਂ। ਇਸ ਮੌਕੇ ਕਲਾਸ 3 ਤੋਂ 5 ਤੱਕ ਦੇ ਵਿਦਿਆਰਥੀਆਂ ਲਈ ਸਾਈਕਲਿੰਗ ਰੇਸ ਅਤੇ ਕਲਾਸ 6 ਤੋਂ 8 ਤੱਕ ਦੇ ਵਿਦਿਆਰਥੀਆਂ ਲਈ ਕ੍ਰਿਕਟ ਮੈਚ ਕਰਵਾਏ ਗਏ। ਜ਼ਿਕਰਯੋਗ ਹੈ ਕਿ ਕ੍ਰਿਕਟ ਟੀਮ ਦੀ ਚੋਣ ਲਈ ਟ੍ਰਾਇਲ ਕੱਲ੍ਹ ਕਰਵਾਏ ਗਏ ਸਨ, ਜਿਸ ਦੇ ਆਧਾਰ ‘ਤੇ ਅੱਜ ਮੈਚ ਆਯੋਜਿਤ ਕੀਤੇ ਗਏ। ਇਸ ਸਮਾਗਮ ਦਾ ਉਦਘਾਟਨ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬ੍ਰਿਜਲਾਲ, ਪ੍ਰਬੰਧਕ  ਸਤੀਸ਼ ਕੁਮਾਰ, ਮੈਂਬਰ ਡਾ. ਗੌਰਵ ਗਰਗ, ਜਗਦੀਪ ਸਿੰਘ ਅਤੇ ਪ੍ਰਿੰਸੀਪਲ ਰਪਿੰਦਰ ਪਟਿਆਲ ਵੱਲੋਂ ਕੀਤਾ ਗਿਆ ਅਤੇ ਉਹਨਾਂ ਵਲੋਂ ਹਰੀ ਝੰਡੀ ਦਿਖਾ ਕੇ ਰੇਸ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਾਈਸ ਪ੍ਰਿੰਸੀਪਲ ਰਾਜੇਸ਼ ਕੁਮਾਰ, ਪ੍ਰਾਈਮਰੀ ਕੋਆਰਡੀਨੇਟਰ ਪੂਨਮ ਸ਼ਰਮਾ, ਸਕੂਲ ਡੀਪੀ ਭਰਪੂਰ ਸਿੰਘ, ਕ੍ਰਿਕਟ ਕੋਚ ਹਰਪ੍ਰੀਤ ਸ਼ਰਮਾ ਅਤੇ ਸਕੂਲ ਕ੍ਰਿਕਟ ਕਲੱਬ ਦੇ ਮੁਖੀ ਕੁਲਦੀਪ ਰਿਸ਼ੀ ਵੀ ਮੌਜੂਦ ਰਹੇ। ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਵਿੱਚ ਖੇਡਾਂ ਪ੍ਰਤੀ ਬੇਹੱਦ ਜੋਸ਼ ਅਤੇ ਉਤਸ਼ਾਹ ਵੇਖਣ ਨੂੰ ਮਿਲਿਆ। ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲ ਨੇ ਘੋਸ਼ਣਾ ਕੀਤੀ ਕਿ ਸਕੂਲ ਵਿੱਚ ਜਲਦੀ ਹੀ ਕ੍ਰਿਕਟ ਅਕੈਡਮੀ ਸ਼ੁਰੂ ਕੀਤੀ ਜਾਵੇਗੀ, ਤਾਂ ਜੋ ਬੱਚਿਆਂ ਵਿੱਚ ਕ੍ਰਿਕਟ ਅਤੇ ਖੇਡਾਂ ਪ੍ਰਤੀ ਰੁਚੀ ਨੂੰ ਵਧਾਇਆ ਜਾ ਸਕੇ । ਕੌਣ ਜਾਣਦਾ ਹੈ ਕਿ ਭਵਿੱਖ ਵਿੱਚ ਭੀਖੀ ਦੇ ਇਹਨਾਂ ਬੱਚਿਆਂ ਵਿੱਚੋਂ ਹੀ ਮਹਿੰਦਰ ਸਿੰਘ ਧੋਨੀ ਅਤੇ ਵਿਰਾਟ ਕੋਹਲੀ ਵਰਗੇ ਸਿਤਾਰੇ ਤਿਆਰ ਹੋ ਜਾਣ। ਇਸ ਦੇ ਨਾਲ ਹੀ ਸਕੂਲ ਵੱਲੋਂ ਸਾਈਕਲਿੰਗ ਨੂੰ ਇੱਕ ਵਿਅਕਤੀਗਤ ਖੇਡ ਵਜੋਂ ਵੀ ਸ਼ੁਰੂ ਕੀਤਾ ਜਾ ਰਿਹਾ ਹੈ। ਇਹਨਾਂ ਸ਼ਬਦਾਂ ਦੇ ਨਾਲ ਉਹਨਾਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਇਸ ਤਰਾਂ ਦੇ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਹ ਸਮਾਗਮ ਸਕੂਲ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਇਆ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *