ਸਾਉਣੀ ਦੀਆਂ ਫ਼ਸਲਾਂ ਸਬੰਧੀ ਲੋੜੀਂਦੇ ਇਨਪੁਟਸ ਲਈ ਕੀਤੀ ਡੀਲਰਾਂ ਨਾਲ ਮੀਟਿੰਗ, ਮੁੱਖ ਖੇਤੀਬਾੜੀ ਅਫ਼ਸਰ

Spread the love

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ ਸਾਉਣੀ 2025 ਦੌਰਾਨ ਬੀਜੀਆਂ ਜਾਣ ਵਾਲੀਆਂ ਫ਼ਸਲਾਂ, ਖਾਸ ਕਰਕੇ ਨਰਮੇ ਅਤੇ ਝੋਨੇ ਦੀ ਫ਼ਸਲ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਨ ਸਬੰਧੀ, ਡਾ: ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਬਲਾਕ ਸ਼੍ਰੀ ਮੁਕਤਸਰ ਸਾਹਿਬ ਅਤੇ ਲੰਬੀ ਦੇ ਸਮੂਹ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆਂ ਦੇ ਡੀਲਰਾਂ ਦੀ ਅਹਿਮ ਬੈਠਕ ਕੀਤੀ ਗਈ।ਬੈਠਕ ਦੌਰਾਨ ਡਾ: ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਆਉਣ ਵਾਲੇ ਸਾਉਣੀ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਲੋੜੀਂਦੇ ਖੇਤੀ ਇਨਪੁਟਸ ਖਾਸ ਕਰਕੇ ਬੀਜ਼ਾਂ ਦੀ ਉਲਬਧਤਾ ਸਬੰਧੀ ਸਮੂਹ ਡੀਲਰਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਸਾਉਣੀ- 2025 ਦੌਰਾਨ ਸੂਬੇ ਵਿੱਚ ਝੋਨੇ ਦੀ ਕਿਸਮ ਪੂਸਾ-44 ਅਤੇ ਹਾਈਬ੍ਰਿਡ ਬੀਜਾਂ ਦੀ ਵਿਕਰੀ ਅਤੇ ਬਿਜਾਈ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਪੀ.ਏ.ਯੂ ਲੁਧਿਆਣਾ ਵੱਲੋਂ ਸਿਫਾਰਿਸ਼ ਝੋਨੇ ਦੀਆਂ ਕਿਸਮਾਂ ਜਿਵੇਂ ਪੀ.ਆਰ-126, ਪੀ.ਆਰ-131 ਆਦਿ ਦੀ ਹੀ ਬਿਜਾਈ ਕੀਤੀ ਜਾਵੇ।ਉਨ੍ਹਾਂ ਡੀਲਰਾਂ ਨੂੰ ਖਾਦਾਂ ਦੀ ਕਾਲਾ ਬਾਜ਼ਾਰੀ, ਟੈਗਿੰਗ, ਵੱਧ ਰੇਟ ਆਦਿ ਨਾ ਕਰਨ ਲਈ ਹਦਾਇਤਾ ਦਿੱਤੀਆਂ ਅਤੇ ਇਨ੍ਹਾਂ ਨਾਲ ਸਬੰਧਤ ਰਿਕਾਰਡ ਪੂਰਾ ਰੱਖਣ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਦੇ ਬੀਜਾਂ ਦੀ ਸੇਲ ਨਾ ਕੀਤੀ ਜਾਵੇ। ਜੇਕਰ ਕੋਈ ਵੀ ਡੀਲਰ ਇਸ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ਼ ਬੀਜ ਐਕਟ ਹੇਠ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਡਾ: ਜਸ਼ਨਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ (ਇਨ:) ਵੱਲੋਂ ਖਾਦ, ਕੀੜੇਮਾਰ ਦਵਾਈਆਂ ਦੇ ਲਾਇਸੰਸਾਂ ਸਬੰਧੀ ਅਤੇ ਡਾ. ਹਰਜੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ (ਬੀਜ) ਸ੍ਰੀ ਮੁਕਤਸਰ ਸਾਹਿਬ ਵੱਲੋਂ ਬੀਜ ਲਾਇਸੰਸਾਂ ਵਿੱਚ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਸਬੰਧੀ ਨੁਕਤੇ ਸਾਂਝੇ ਕੀਤੇ ਗਏ। ਇਸ ਮੌਕੇ ਖੇਤੀਬਾੜੀ ਵਿਭਾਗ ਵੱਲੋਂ ਸਮੂਹ ਡੀਲਰ ਭਾਈਚਾਰੇ ਨੂੰ ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਨਾ ਅੱਗ ਲਗਾਉਣ ਸਬੰਧੀ ਪ੍ਰੇਰਿਤ ਕਰਨ ਬਾਰੇ ਵੀ ਕਿਹਾ ਗਿਆ ਤਾਂ ਜੋ ਵਾਤਾਵਰਨ ਨੂੰ ਪ੍ਰਦੂਸ਼ਤ ਹੋਣ ਤੋਂ ਬਚਾਉਣ ਵਿੱਚ ਅਹਿਮ ਯੋਗਦਾਨ ਪਾਇਆ ਜਾ ਸਕੇ। ਇਸ ਮੌਕੇ ਬਲਾਕ ਪੱਧਰ ਤੇ ਡਾ ਸ਼ਵਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸ਼ਰ, ਡਾ: ਹਰਮਨਦੀਪ ਸਿੰਘ, ਖੇਤੀਬਾੜੀ  ਵਿਕਾਸ ਅਫ਼ਸਰ, ਸ੍ਰੀ ਮੁਕਤਸਰ ਸਾਹਿਬ, ਡਾ ਵਿਜੈ ਸਿੰਘ ਬਲਾਕ ਖੇਤੀਬਾੜੀ ਅਫ਼ਸਰ, ਲੰਬੀ ਡਾ: ਸੁਖਚੈਨ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਡਾ: ਗੁਰਜੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਲੰਬੀ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਹੋਰ ਅਧਿਕਾਰੀ ਕਰਮਚਾਰੀ ਵੀ ਹਾਜ਼ਰ ਸਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *