ਸਾਹਿਤ ਸਭਾ ਬਾਘਾਪੁਰਾਣਾ ਵੱਲੋਂ ਸਵਰਗੀ ਕਾਮਰੇਡ ਜੋਗਿੰਦਰ ਸਿੰਘ ਨਾਹਰ ਨੱਥੂਵਾਲਾ ਦੇ ਪਰਿਵਾਰ ਨੂੰ 10 ਹਜ਼ਾਰ ਸਹਾਇਤਾ ਰਾਸ਼ੀ ਦਿੱਤੀ ਗਈ 

Spread the love
 ਬਾਘਾਪੁਰਾਣਾ, 30 ਮਾਰਚ ( ਮਨਪ੍ਰੀਤ ਮੋਨੂੰ )  ਪਿੰਡ ਨੱਥੂਵਾਲਾ ਗਰਬੀ ਦੇ ਜੰਮਪਲ ਉੱਘੇ ਰੰਗਕਰਮੀ ਅਤੇ ਸਾਹਿਤ ਸਭਾ ਰਜਿ ਬਾਘਾਪੁਰਾਣਾ ਦੇ ਸਰਪ੍ਰਸਤ ਕਾਮਰੇਡ ਜੋਗਿੰਦਰ ਸਿੰਘ ਨਾਹਰ ਜੋ ਕੁਝ ਦਿਨ ਪਹਿਲਾਂ ਸਦੀਵੀ ਵਿਛੋੜਾ ਦੇ ਗਏ ਸਨ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਸਾਹਿਤ ਸਭਾ ਬਾਘਾਪੁਰਾਣਾ ਵੱਲੋਂ ਉਨ੍ਹਾਂ ਦੇ ਸਪੁੱਤਰ ਗੁਰਮੀਤ ਸਿੰਘ, ਮਨਪ੍ਰੀਤ ਸਿੰਘ ਨੂੰ 10 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕੀਤੀ ਗਈ ਹੈ। ਇਸ ਮੌਕੇ ਸਭਾ ਦੇ ਪ੍ਰਧਾਨ ਡਾ ਸਾਧੂ ਰਾਮ ਲੰਗੇਆਣਾ, ਕੈਸ਼ੀਅਰ ਜਸਵੰਤ ਜੱਸੀ, ਸਾਬਕਾ ਪ੍ਰਧਾਨ ਲਖਵੀਰ ਸਿੰਘ ਕੋਮਲ, ਹਰਵਿੰਦਰ ਸਿੰਘ ਰੋਡੇ,ਕਰਮ ਸਿੰਘ ਕਰਮ, ਹਰਚਰਨ ਸਿੰਘ ਰਾਜੇਆਣਾ, ਕੰਵਲਜੀਤ ਭੋਲਾ ਲੰਡੇ,ਦਾ ਔਕਟੋ ਆਊਲ, ਸੁਖਵੀਰ ਸਿੰਘ ਮੋਹਾਲੀ, ਤੇਜਾ ਸਿੰਘ ਸ਼ੌਂਕੀ,ਛਿੰਦਾ ਸਿੰਘ ਛਿੰਦਾ , ਬਸੰਤ ਸਿੰਘ ਵੱਲੋਂ ਕਾਮਰੇਡ ਜੋਗਿੰਦਰ ਸਿੰਘ ਨਾਹਰ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ। ਸਭਾ ਦੇ ਕੈਸ਼ੀਅਰ ਜਸਵੰਤ ਸਿੰਘ ਜੱਸੀ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋਗਿੰਦਰ ਸਿੰਘ ਨਾਹਰ ਜੋ ਕਿ ਆਰਥਿਕ ਕਮਜ਼ੋਰ ਸਨ ਸਮੇਂ ਸਮੇਂ ਤੇ ਉਨ੍ਹਾਂ ਦੀ ਹਰ ਪੱਖੋਂ ਮੱਦਦ ਕੀਤੀ ਜਾਂਦੀ ਰਹੀ ਸੀ ਅਤੇ ਸਭਾ ਵੱਲੋਂ ਉਨ੍ਹਾਂ ਦੇ ਗੀਤਾਂ ਦੀ ਕਿਤਾਬ ਵੀ ਛਪਵਾ ਕੇ ਦਿੱਤੀ ਗਈ ਸੀ ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਭਾ ਵੱਲੋਂ ਪਹਿਲਾਂ ਵੀ ਆਰਥਿਕ ਪੱਖੋਂ ਕਮਜ਼ੋਰ ਹੋਰਨਾਂ ਸਾਥੀਆਂ ਦੀ ਵੀ ਮਦਦ ਕੀਤੀ ਗਈ ਹੈ ਅਤੇ ਅਗਲੇਰੇ ਭਵਿੱਖ ਵਿੱਚ ਵੀ ਜਾਰੀ ਰਹੇਗੀ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *