ਸਿਵਲ ਸਰਜਨ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਮੁਹਿੰਮ ਵਿੱਚ ਸ਼ਾਮਿਲ ਹੋਣ ਦੀ ਅਪੀਲ

Spread the love

ਸ਼੍ਰੀ ਮੁਕਤਸਰ ਸਾਹਿਬ, 25 ਜੁਲਾਈ ()- ਸਿਵਲ ਸਰਜਨ ਡਾ ਜਗਦੀਪ ਚਾਵਲਾ ਦੀ ਅਗਵਾਈ ਵਿੱਚ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਡੇਂਗੂ ਅਤੇ ਮਲੇਰੀਆ ਸਬੰਧੀ ਵੱਖ-ਵੱਖ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ ਰੋਬਿਨ ਕੁਮਾਰ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ, ਸੀ ਐਚ ਸੀ ਦੋਦਾ ਨੇ ਦੱਸਿਆ ਕਿ ਅਜਿਹੇ ਮੌਸਮ ਵਿੱਚ ਮਲੇਰੀਆ ਅਤੇ ਡੇਂਗੂ ਦੇ ਕੇਸ ਵੱਧਣ ਦਾ ਖਦਸ਼ਾ ਪੈਦਾ ਹੋ ਜਾਂਦਾ ਹੈ। ਇਸ ਕਰਕੇ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਲੋਕਾਂ ਨੂੰ ਮਲੇਰੀਆ ਅਤੇ ਡੇਂਗੂ ਤੋਂ ਬਚਾਅ ਲਈ ਵੱਖ -ਵੱਖ ਉਪਰਾਲੇ ਕੀਤੇ ਜਾ ਰਹੇ ਹਨ । ਜਿਸ ਅਧੀਨ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਅਤੇ ਹੋਰ ਜਾਗਰੂਕਤਾ ਪ੍ਰੋਗਰਾਮ ਚਲਾਏ ਜਾ ਰਹੇ ਹਨ। ਇਸ ਉਦੇਸ਼ ਤਹਿਤ ਚਲਾਈ ਜਾ ਰਹੀ ਮੁਹਿੰਮ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਸ਼ਾਮਿਲ ਹੋ ਕੇ ਇਸ ਨੂੰ ਸਫਲ ਬਣਾਉਣ ਲਈ ਸਿਹਤ ਵਿਭਾਗ ਦਾ ਸਾਥ ਦੇਣਾ ਚਾਹੀਦਾ ਹੈ ਤਾਂ ਕਿ ਡੇਂਗੂ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਇਸ ਮੌਕੇ ਹੋਰ ਜਾਣਕਾਰੀ ਦਿੰਦੇ ਹੋਏ ਡਾ ਰੋਬਿਨ ਕੁਮਾਰ ਨੇ ਦੱਸਿਆ ਕਿ ਡੇਂਗੂ ਮਾਦਾ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਜੋ ਹਫ਼ਤੇ ਤੋਂ ਜਿਆਦਾ ਸਮਾਂ ਸਾਫ਼ ਖੜ੍ਹੇ ਪਾਣੀ ਵਿੱਚ ਪਨਪਦਾ ਹੈ। ਇਸ ਲਈ ਆਲੇ – ਦੁਆਲੇ ਦੀ ਸਾਫ਼ ਸਫਾਈ ਰੱਖਣੀ ਵੀ ਬਹੁਤ ਜਰੂਰੀ ਹੈ। ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸ਼ੀਆਂ ਵਿੱਚ ਦਰਦ, ਚਮੜੀ ਤੇ ਦਾਣੇ ,ਅੱਖੇ ਦੇ ਪਿਛਲੇ ਹਿੱਸੇ ਵਿੱਚ ਦਰਦ, ਮਸੂੜਿਆ ਮੂੰਹ ਅਤੇ ਨੱਕ ਵਿੱਚ ਖੂਨ ਵਗਣਾ , ਲਗਾਤਾਰ ਉਲਟੀਆਂ ਆਉਣਾ, ਪੇਟ ਵਿੱਚ ਬਹੁਤ ਤੇਜ ਦਰਦ, ਸਾਹ ਲੈਣ ਵਿੱਚ ਤਕਲੀਫ਼, ਚਮੜੀ ਦਾ ਠੰਡਾ ਅਤੇ ਪੀਲਾ ਹੋਣਾ, ਆਦਿ ਲੱਛਣ ਦਿਖਣ ਤਾਂ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿਚ ਮਾਹਿਰ ਡਾਕਟਰ ਦੀ ਸਲਾਹ ਲਈ ਜਾਵੇ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *