ਸਿਵਲ ਹਸਪਤਾਲ ਸ਼ੀ ਮੁਕਤਸਰ ਸਾਹਿਬ ਵਿਖੇ ਆਸ਼ਾ ਵਰਕਰਾਂ ਨੂੰ ਡੇਂਗੂ ਸਬੰਧੀ ਦਿੱਤੀ ਗਈ ਟਰੇਨਿੰਗ :

Spread the love

ਸ਼੍ਰੀ ਮੁਕਤਸਰ ਸਾਹਿਬ, 07 ਜੁਲਾਈ ()- ਡਾ ਬਲਵੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਵਲੋਂ ਪੰਜਾਬ ਦੇ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ” ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਦੇ ਤਹਿਤ ਡੇਂਗੂ ਵਿਰੋਧੀਆ ਨੂੰ ਹੋਰ ਤੇਜ ਕਰਨ ਅਤੇ ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ ਮੁਹਿੰਮ ਵਿਚ ਆਸ਼ਾ ਵਰਕਰਾਂ ਨੂੰ ਸ਼ਾਮਿਲ ਕਰਨ ਲਈ ਉਨ੍ਹਾ ਨੂੰ ਡਾ ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮਲੋਜਿਸਟ ਅਤੇ ਉਨ੍ਹਾ ਦੀ ਟੀਮ ਵਲੋਂ ਵਿਸ਼ੇਸ਼ ਟਰੇਨਿੰਗ ਸਿਵਲ ਹਸਤਪਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਕਰਵਾਈ ਗਈ। ਜਿਸ ਵਿਚ ਆਸ਼ਾ ਵਰਕਰਾਂ ਨੂੰ ਡੇਂਗੂ ਪ੍ਰਤੀ ਜਾਗੁਰਕ ਕਰਕੇ ਮੱਛਰਾ ਦੇ ਲਾਰਵੇ ਦੀ ਪਹਿਚਾਣ ਕਰਨ ਅਤੇ ਨਸ਼ਟ ਕਰਨ ਸਬੰਧੀ ਟਰੇਨਿੰਗ ਦਿੱਤੀ ਗਈ ਅਤੇ ਇਹ ਸੁਨੇਹਾ ਸਮਾਜ ਵਿਚ ਵੱਧ ਤੋਂ ਵੱਧ ਪਹੁੰਚਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਡਾ ਹਰਕੀਰਤਨ ਸਿੰਘ ਨੇ ਕਿਹਾ ਕਿ ਮਾਨਯੋਗ ਸਿਹਤ ਮੰਤਰੀ ਪੰਜਾਬ ਵਲੋਂ ਸਿਹਤ ਵਿਭਾਗ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਨਾਲ ਨਾਲ ਆਸ਼ਾ ਵਰਕਰਾਂ ਨੂੰ ਹਰ ਸ਼ੁੱਕਰਵਾਰ ਨੂੰ ਡੇਂਗੂ ਦਾ ਲਾਰਵਾ ਖਤਮ ਕਰਨ ਲਈ ਗਤੀਵਿਧੀਆਂ ਵਿਚ ਸ਼ਾਮਿਲ ਕਰਵਾਇਆ ਜਾ ਰਿਹਾ ਹੈ ਤਾਂ ਜੋ ਵੱਧ ਵੱਧ ਜਾਗੁਰਕਤਾ ਪੈਦਾ ਕੀਤੀ ਜਾ ਸਕੇ। ਉਨ੍ਹਾ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਨੀਆਂ ਬਹੁਤ ਜਰੂਰੀ ਹਨ, ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ”ਦੇ ਤੌਰ ਤੇ ਮਨਾਇਆ ਜਾਵੇ ਅਤੇ ਇਸ ਦਿਨ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਸੁਕਾ ਕੇ ਦੁਬਾਰਾ ਵਰਤੋਂ ਵਿਚ ਲਿਆਂਦਾ ਜਾਵੇ ਤਾਂ ਜੋ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ। ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।ਇਸ ਤੋਂ ਇਲਾਵਾ ਸਿਹਤ ਵਿਭਾਗ ਦੀਆਂ ਟੀਮਾ ਵਲੋਂ ਅੱਜ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਭੱਠੇ ਵਾਲੀ ਗਲੀ, ਜੋਧੁ ਕਲੋਨੀ, ਰੇਲਵੇ ਕੁਆਰਟਰ, ਰੇਲਵੇ ਪਾਰਕ, ਮਸੀਤ ਚੋਂਕ,ਖਜੂਰਾ ਵਾਲੀ, ਮੋਹਨ ਲਾਲ ਸਟਰੀਟ, ਭਾਰਤ ਨਗਰ ਵਿਖੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ।

  • Related Posts

    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ ਸਿੱਖਿਆ ਪ੍ਰਸਾਰ ਵੈਨ ਚੋਟੀਆਂ ਤੇ ਕੋਟਭਾਈ ਵਿਖੇ ਪਹੁੰਚੀ

    Spread the love

    Spread the loveਗਿੱਦੜਬਾਹਾ, 12 ਜੁਲਾਈ (ਲਖਵੀਰ ਸਿੰਘ ਧੂਲਕੋਟੀਆ)-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ…

    ਗੁਰਦੁਆਰਾ ਕਥਾ ਪ੍ਰਕਾਸ਼ ਵਿਖੇ ਸਿਨੀਅਰ ਪੱਤਰਕਾਰ ਬਲਵੰਤ ਸਿੰਘ ਸਿੱਧੂ ਦਾ ਵਿਸ਼ੇਸ਼ ਸਨਮਾਨ

    Spread the love

    Spread the loveਬਰਨਾਲਾ ਮਿਤੀ: 12.07.2026 ਪੱਤਰ ਪੇ੍ਰਰਕ   ਧਾਰਮਿਕ ਸਮਾਗਮ ਦੌਰਾਨ ਗੁਰਦੁਆਰਾ ਕਥਾ ਪ੍ਰਕਾਸ਼ ਵਿਖੇ ਸਿਨੀਅਰ ਪੱਤਰਕਾਰ ਅਤੇ ਅਜ਼ਾਦ ਪ੍ਰੈੱਸ ਕਲੱਬ ਬਰਨਾਲਾ ਦੇ ਪ੍ਰਧਾਨ ਅਤੇ  ਮੀਡੀਆ ਇਡਵੈਜਰ ਆਪ ਸ. ਬਲਵੰਤ ਸਿੰਘ ਸਿੱਧੂ…

    Leave a Reply

    Your email address will not be published. Required fields are marked *