ਸਿਹਤ ਵਿਭਾਗ ਅੰਮ੍ਰਿਤਸਰ ਵਲੋਂ ਦੇਸ਼ ਦੇ 79ਵੇਂ ਅਜਾਦੀ ਦਿਵਸ ਮੌਕੇ ਫਹਿਰਾਇਆ ਤਿੰਰਗਾ ਝੰਡਾ 

Spread the love
ਅੰਮ੍ਰਿਤਸਰ15 ਅਗਸਤ (ਦਿਨੇਸ਼ ਸੋਨੀ)ਮਾਨਯੋਗ ਸਿਹਤ ਮੰਤਰੀ ਪੰਜਾਬ ਡਾ ਬਲਬੀਰ ਸਿੰਘ ਵੱਲੋਂ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਸਿਵਲ ਸਰਜਨ ਅੰਮ੍ਰਿਤਸਰ ਡਾ ਕਿਰਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਹਾਇਕ ਸਿਵਲ ਸਰਜਨ ਡਾਕਟਰ ਰਜਿੰਦਰ ਪਾਲ ਕੌਰ  ਵਲੋਂ ਦੇਸ਼ ਦੇ 79 ਵੇਂ ਅਜਾਦੀ ਦਿਵਸ ਮੌਕੇ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਵਿਖੇ ਤਿੰਰਗਾ ਝੰਡਾ ਫਹਿਰਾਇਆ ਗਿਆ। ਇਸ ਅਵਸਰ ਤੇ ਉਹਨਾਂ ਵਲੋ ਦੇਸ਼ ਸੇਵਾ ਲਈ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕੀਤਾ ਅਤੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦੇਸ਼ ਭਾਵਨਾਂ ਨਾਲ ਮਨੁਖੱਤਾ ਦੀ ਸੇਵਾ ਕਰਨ ਦਾ ਸ਼ੰਦੇਸ਼ ਦਿੱਤਾ। ਇਸ ਉਪਰੰਤ ਗੁਰੂ ਨਾਨਕ ਸਟੇਡੀਅਮ ਵਿਖੇ ਜਿਲਾ  ਪੱਧਰੀ ਸਮਾਗਮ ਦੌਰਾਨ ਮਾਨਯੋਗ ਸਿਹਤ ਮੰਤਰੀ ਪੰਜਾਬ ਡਾ ਬਲਬੀਰ ਸਿੰਘ ਜੀ ਵੱਲੋਂ ਗੁਰੂ ਨਾਨਕ ਸਟੇਡੀਅਮ ਗਾਂਧੀ ਗਰਾਉਂਡ ਵਿਖੇ ਵਧੀਆ ਕਾਰਗੁਜਾਰੀ ਕਰਨ ਵਾਲੇ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਵਾਰਡ ਦੇ ਨਿਵਾਜਿਆ। ਇਸ ਅਵਸਰ ਤੇ  ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਨੀਲਮ ਭਗਤ, ਐਸ.ਐਮ.ਓ. ਡਾ ਨੀਰਜ ਭਾਟੀਆ, ਐਸਐਮਓ ਡਾ ਮਨਜੀਤ ਸਿੰਘ ਰਟੌਲ, ਸਹਾਇਕ ਕਮਿਸ਼ਨਰ ਸ੍ਰੀ ਰਜਿੰਦਰ ਪਾਲ, ਜਿਲਾ੍ ਐਮ.ਈ.ਆਈ.ਓ. ਅਮਰਦੀਪ ਸਿੰਘ, ਡਾ ਜਸਕਰਨ ਜੋਤ ਕੌਰ, ਡਾ ਮਨਿੰਦਰ ਸਿੰਘ, ਅਕਾਊਂਟ ਅਫਸਰ ਮਲਵਿੰਦਰ ਸਿੰਘ, ਆਚਾਰਿਆ ਗੁਰਮੀਤ ਸਿੰਘ, ਨਰਸਿੰਗ ਸਿਸਟਰ ਹਰਜਿੰਦਰ ਕੌਰ, ਲੈਬ ਟੈਕਨੀਸ਼ੀਅਨ ਸਮੀਰ ਸ਼ਰਮਾ, ਰਜਿੰਦਰ ਸਿੰਘ, ਆਦਿ ਨੂੰ ਸਨਮਾਨ ਦੇ ਕੇ ਨਿਵਾਜਿਆ ਗਿਆ। ਇਸ ਅਵਸਰ ਤੇ ਜ਼ਿਲਾ ਟੀਕਾਕਰਨ ਅਫਸਰ ਡਾ ਭਾਰਤੀ ਧਵਨ, ਜਿਲਾ ਸਿਹਤ ਅਫਸਰ ਡਾ ਜਸਪਾਲ ਸਿੰਘ ਸੀਨੀਅਰ ਮੈਡੀਕਲ ਅਫਸਰ ਡਾ ਰਸ਼ਮੀ ਵਿੱਜ, ਅਵਤਾਰ ਸਿੰਘ, ਰਸ਼ਪਾਲ ਸਿੰਘ ਅਤੇ ਸਮੂਹ ਸਟਾਫ ਹਾਜਰ ਸਨ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *