ਸਿਹਤ ਵਿਭਾਗ ਵਲੋਂ ਆਦੇਸ਼ ਨਰਸਿੰਗ ਇੰਸਟੀਟਿਊਟ ਦੇ ਵਿਦਿਆਰਥੀਆਂ ਨੂੰ ਨਾਲ ਲੈਕੇ “ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ” ਮੁਹਿੰਮ ਤਹਿਤ ਕੀਤੀਆਂ ਡੇਂਗੂ ਵਿਰੋਧੀ ਗਤੀਵਿਧੀਆਂ

Spread the love

ਸ਼੍ਰੀ ਮੁਕਤਸਰ ਸਾਹਿਬ, 13 ਜੂਨ ()-ਸਿਹਤ ਮੰਤਰੀ ਪੰਜਾਬ ਡਾ ਬਲਵੀਰ ਸਿੰਘ ਵਲੋਂ ਪੰਜਾਬ ਦੇ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ”ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਦੇ ਨਾਲ ਮੈਡੀਕਲ ਕਾਲਜਾਂ, ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਨੂੰ ਨਾਲ ਲ਼ੈਕੇ ਘਰ ਘਰ ਜਾ ਕੇ ਡੇਂਗੂ ਵਿਰੋਧੀ ਗਤੀਵਿਧੀਆ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧ ਵਿਚ ਅੱਜ ਆਦੇਸ਼ ਨਰਸਿੰਗ ਇੰਸਟੀਟਿਊਟ ਸ਼੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੂੰ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਡੇਂਗੂ ਪ੍ਰਤੀ ਜਾਗੁਰਕ ਕਰਕੇ ਮੱਛਰਾ ਦੇ ਲਾਰਵੇ ਦੀ ਪਹਿਚਾਣ ਕਰਨ ਅਤੇ ਨਸ਼ਟ ਕਰਨ ਸਬੰਧੀ ਦੱਸਿਆ ਗਿਆ ਅਤੇ ਇਹ ਸੁਨੇਹਾ ਸਮਾਜ ਵਿਚ ਵੱਧ ਤੋਂ ਵੱਧ ਪਹੁੰਚਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵਿਨੋਦ ਕੁਮਾਰ ਏ.ਐਮ.ਓ ਨੇ ਕਿਹਾ ਕਿ ਮਾਨਯੋਗ ਸਿਹਤ ਮੰਤਰੀ ਪੰਜਾਬ ਵਲੋਂ ਸਿਹਤ ਵਿਭਾਗ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਨਾਲ ਨਾਲ ਮੈਡੀਕਲ ਕਾਲਜਾਂ ਦੇ ਵਿਦਆਂਰਥੀਆਂ ਅਤੇ ਨਰਸਿੰਗ ਵਿਦਿਆਰਥੀਆਂ ਅਤੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਡੇਂਗੂ ਦਾ ਲਾਰਵਾ ਖਤਮ ਕਰਨ ਲਈ ਗਤੀਵਿਧੀਆਂ ਕਰਨ ਲਈ ਅਪੀਲ ਕੀਤੀ ਗਈ ਹੈ। ਇਸ ਸਬੰਧ ਵਿਚ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਿਹਤ ਵਿਭਾਗ ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆ ਜਾ ਰਹੀਆਂ ਹਨ। ਇਸ ਸਬੰਧ ਵਿਚ ਅੱਜ ਮਲੋਟ ਰੋਡ, ਕੋਟਕਪੂਰਾ ਰੋਡ, ਜਲਾਲਾਬਾਦ ਰੋਡ, ਮੌੜ ਰੋਡ, ਟਿੱਬੀ ਸਾਹਿਬ ਰੋਡ ਦੇ ਸਾਰੇ ਮੈਰਿਜ਼ ਪੈਲਸਾਂ, ਢਾਬੇ, ਹਲਵਾਈ ਦੀਆਂ ਦੁਕਾਨਾ ਅਤੇ ਜਨਤਕ ਥਾਵਾਂ ਵਿਚ ਜਾ ਕੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੋਕੇ ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਅਤੇ ਮਲੇਰੀਆ ਦੇ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਇਲਾਜ ਕਰਵਾਇਆ ਜਾਵੇ।ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੋਕੇ ਵਿਨੋਦ ਕੁਮਾਰ ਸਹਾਇਕ ਮਲੇਰੀਆ ਅਫਸਰ, ਭਗਵਾਨ ਦਾਸ ਜਿਲ੍ਹਾ ਸਿਹਤ ਇੰਸਪੈਕਟਰ, ਸਿਹਤ ਵਰਕਰ ਜਸਕਰਨ ਸਿੰਘ, ਦਿਲਬਾਗ ਸਿੰਘ, ਅਮ੍ਰਿੰਤਪਾਲ ਸਿੰਘ, ਬ੍ਰੀਡਿੰਗ ਚੈਕਰ ਅਤੇ ਆਦੇਸ਼ ਨਰਸਿੰਗ ਇੰਸਟੀਟਿਊਟ ਦੇ ਵਿਦਿਆਰਥੀ ਮੋਜੂਦ ਸਨ।

  • Related Posts

    ਗੁਰੂਧਾਮਾਂ ਦੇ ਦਰਸ਼ਨਾਂ ਲਈ ਸੰਗਤਾਂ ਨੂੰ ਰਵਾਨਾਂ 

    Spread the love

    Spread the loveਘਨੌਰ 9 ਜੁਲਾਈ (ਅਭਿਸ਼ੇਕ ਸੂਦ) ਪੰਜਾਬ ਸਰਕਾਰ ਵੱਲੋਂ ਚਲਾਈ ਮੁੱਖ ਮੰਤਰੀ ਤੀਰਥ ਯਾਤਰਾ ਹਲਕਾ ਪਟਿਆਲਾ ਰੁਰਲ ਦੇ ਪਿੰਡ ਸਿਉਣਾਂ ਤੋਂ ਸ: ਰਘਵੀਰ ਸਿੰਘ ਗੋਪਾਲਪੁਰ ਜਿਲ੍ਹਾ ਪ੍ਰਧਾਨ:- ਵਿਰਾਸਤ ਸੇਵਾ…

    ਨਹਿਰ ਵਿੱਚ ਡੁੱਬੇ ਪਿੰਡ ਚਾਹਲਾਂ ਦੇ ਨੌਜਵਾਨ ਨਿਖਿਲ ਦੀ ਲਾਸ਼ 9 ਦਿਨਾਂ ਬਾਅਦ ਬਰਾਮਦ, ਗ਼ਮਗੀਨ ਮਾਹੌਲ ‘ਚ ਹੋਇਆ ਸੰਸਕਾਰ

    Spread the love

    Spread the loveਨਵਾਂਸ਼ਹਿਰ /ਕਾਠਗੜ੍ਹ 9 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) :ਹਲਕਾ ਬਲਾਚੌਰ ਦੇ ਪਿੰਡ ਚਾਹਲਾਂ ਦਾ ਨੌਜਵਾਨ ਨਿਖਿਲ, ਜੋ ਕਿ ਬੀਤੀ 30 ਜੂਨ ਨੂੰ ਇੱਕ ਹਾਦਸੇ ਦੌਰਾਨ ਬਿਸਤ-ਦੁਆਬ ਨਹਿਰ…

    Leave a Reply

    Your email address will not be published. Required fields are marked *