ਸਿਹਤ ਵਿਭਾਗ ਵਲੋਂ 01 ਜੁਲਾਈ ਤੋਂ 31 ਅਗਸਤ 2025 ਤੱਕ ਚਲਾਈ ਜਾ ਰਹੀ ਵਿਸ਼ੇਸ਼ ਦਸਤ ਰੋਕੂ ਮੁਹਿੰਮ

Spread the love

ਸ਼੍ਰੀ ਮੁਕਤਸਰ ਸਾਹਿਬ, ਜੁਲਾਈ ()-ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ 2025 ਤੱਕ ਵਿਸ਼ੇਸ਼ ਦਸਤ ਰੋਕੂ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੀ ਸ਼ੁਰੂਆਤ ਡਾ ਕੁਲਤਾਰ ਸਿੰਘ ਕਾਰਜਕਾਰੀ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਤੋਂ ਕੀਤੀ, ਜਿੱਥੇ ਸਿਹਤ ਵਿਭਾਗ ਦੇ ਸਟਾਫ ਅਤੇ ਆਮ ਲੋਕਾਂ ਨੂੰ ਦਸਤਾਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਦਸਤਾਂ ਵਿੱਚ ਓ.ਆਰ.ਐਸ.ਦੀ ਮੱਹਤਤਾ ਬਾਰੇ ਦੱਸ ਕੇ ਓ.ਆਰ.ਐਸ. ਘੋਲ ਬਣਾਉਣ ਦੀ ਵਿਧੀ ਬਾਰੇ ਆਮ ਲੋਕਾਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਉਨ੍ਹਾ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ, ਭਵਿੱਖ ਤਾਂ ਹੀ ਉਜਵਲ ਹੋਵੇਗਾ ਜੇਕਰ ਬੱਚੇ ਤੰਦਰੁਸਤ ਹਨ। ਉਨ੍ਹਾਂ ਕਿਹਾ ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆ ਸਾਰੀਆਂ ਆਸ਼ਾ ਦੁਆਰਾ ਘਰ ਘਰ ਜਾ ਕੇ 5 ਸਾਲ ਤੱਕ ਦੇ ਹਰੇਕ ਬੱਚੇ ਨੂੰ ਓ.ਆਰ.ਐਸ. ਦੇ ਪੈਕਟ ਵੰਡੇ ਜਾ ਰਹੇ ਹਨ ਤਾਂ ਜੋ ਬੱਚੇ ਨੂੰ ਦਸਤ ਲੱਗਣ ਤੇ ਘਰ ਵਿੱਚ ਹੀ ਓ.ਆਰ.ਐਸ. ਪਿਲਾ ਕੇ ਸਮੇਂ ਸਿਰ ਦਸਤਾਂ ਦਾ ਇਲਾਜ ਕੀਤਾ ਜਾ ਸਕੇ ਅਤੇ ਬੱਚੇ ਦੇ ਸਰੀਰ ਵਿੱਚ ਪਾਣੀ ਦੀ ਘਾਟ ਹੋਣ ਤੋਂ ਬਚਾਇਆ ਜਾ ਸਕੇ ਅਤੇ ਬੱਚਿਆਂ ਦੀਆਂ ਕੀਮਤੀ ਜਾਨਾ ਬਚਾਈਆਂ ਜਾ ਸਕਣ। ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਓ.ਆਰ.ਐਸ ਕਾਰਨਰ ਵੀ ਬਨਾਏ ਗਏ ਹਨ, ਜਿਥੇ ਕਿ ਓ.ਆਰ.ਐਸ. ਘੋਲ ਬਨਾਉਣ ਦੀ ਤਕਨੀਕ ਅਤੇ ਇਸ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਜੇਕਰ ਕਿਸੇ ਬੱਚੇ ਨੂੰ ਦਸਤ ਲੱਗੇ ਹਨ ਤਾਂ ਉਹਨਾਂ ਬੱਚਿਆ ਨੂੰ ਉਮਰ ਮੁਤਾਬਕ 14 ਦਿਨਾਂ ਲਈ ਜਿੰਕ ਦੀਆਂ ਗੋਲੀਆਂ ਵੀ ਦਿੱਤੀਆਂ ਜਾ ਰਹੀਆਂ ਹਨ, ਜੋ ਬੱਚਿਆਂ ਨੂੰ ਆਉਣ ਵਾਲੇ 3 ਮਹੀਨਿਆਂ ਤੱਕ ਦੁਬਾਰਾ ਦਸਤਾਂ ਤੋਂ ਬਚਾਉਦੀਆਂ ਹਨ। ਇਸ ਮੁਹਿੰਮ ਦੋਰਾਨ ਜਿਲ੍ਹੇ ਵਿੱਚ ਲਗਭਗ 88000 ਬੱਚਿਆਂ ਨੂੰ ਓ.ਆਰ.ਐਸ. ਦੇ ਪੈਕਟ ਵੰਡੇ ਜਾਣਗੇ। ਇਸ ਮੌਕੇ ਡਾ ਸੁਨੀਲ ਬਾਂਸਲ ਜਿਲ਼੍ਹਾ ਟੀਕਾਕਰਨ ਅਫਸਰ, ਡਾ ਅਰਪਨਦੀਪ ਸਿੰਘ ਐਸ.ਐਮ.ਓ., ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਮਨਜੀਤ ਕੌਰ ਨਰਸਿੰਗ ਸਿਸਟਰ, ਗੁਰਮੇਲ ਕੌਰ ਐਲ.ਐਚ.ਵੀ., ਗੁਰਵਿੰਦਰ ਕੌਰ,ਮਨਦੀਪ ਕੋਰ, ਵਕੀਲ ਸਿੰਘ, ਸਿਵਲ ਹਸਪਤਾਲ ਦਾ ਸਟਾਫ ਅਤੇ ਨਰਸਿੰਗ ਸਟੂਡੈਂਟ ਹਾਜ਼ਰ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *