ਸਿਹਤ ਵਿਭਾਗ ਵੱਲੋਂ ਡੇਂਗੂ ਜਾਗਰੂਕਤਾ ਮੁਹਿੰਮ ਤਹਿਤ ਮੈਰੀਟੋਰੀਅਸ ਸਕੂਲ ਵਿੱਚ ਕਰਾਇਆ ਗਿਆ ਵਿਸ਼ੇਸ਼ ਸਮਾਗਮ

Spread the love
ਅੰਮ੍ਰਿਤਸਰ 21 ਅਪ੍ਰੈਲ(ਦਿਨੇਸ਼ ਸੋਨੀ  )ਸਿਵਲ ਸਰਜਨ ਡਾ ਕਿਰਨਦੀਪ ਕੌਰ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਮੈਰੀਟੋਰੀਅਸ ਸਕੂਲ ਅੰਮ੍ਰਿਤਸਰ ਵਿਖੇ ਡੇਗੂ ਜਾਗਰੂਕਤਾ ਮੁਹਿੰਮ ਤਹਿਤ ਇੱਕ ਵਿਸ਼ੇਸ਼ ਸਮਾਗਮ ਕਰਾਇਆ ਗਿਆ। ਇਸ ਦੌਰਾਨ ਜਾਣਕਾਰੀ ਦਿੰਦਿਆਂ ਜਿਲਾ ਐਪੀਡਮੋਲੋਜਿਸਟ ਡਾ ਹਰਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਮੂਹ  ਸਕੂਲਾਂ ਦੇ ਸਕੂਲ ਹੈਲਥ ਨੋਡਲ ਅਫਸਰਾਂ  ਅਤੇ  ਬੱਚਿਆਂ ਨੂੰ ਡੇਂਗੂ ਸਬੰਧੀ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੇ ਤਹਿਤ ਸਾਰੇ ਸਕੂਲਾਂ ਦੇ ਬੱਚਿਆਂ ਨੂੰ ਡੇਂਗੂ ਦੇ ਲੱਛਣ ਬਚਾਓ ਅਤੇ ਸਾਵਧਾਨੀਆਂ ਸਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ ਜਾ ਰਹੀ ਹੈ, ਇਸੇ ਸੰਬੰਧ ਵਿੱਚ ਅੱਜ ਮੈਰੀਟੋਰੀਅਸ ਸਕੂਲ ਅੰਮ੍ਰਿਤਸਰ ਵਿਖੇ ਸਕੂਲ ਦੇ ਬੱਚਿਆਂ ਅਤੇ ਅਧਿਆਪਕਾ ਨੂੰ ਇਸ ਸਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਜਿਲਾ ਐਮ.ਈ.ਆਈ.ਓ. ਅਮਰਦੀਪ ਸਿੰਘ ਵੱਲੋਂ ਸਕੂਲ ਦੇ ਬੱਚਿਆਂ ਨੂੰ ਅਤੇ ਅਧਿਆਪਕਾਂ ਨੂੰ ਡੇਗੂ ਤੋਂ  ਬਚਾਓ ਅਤੇ ਸਾਵਧਾਨੀਆਂ ਸਬੰਧੀ ਟ੍ਰੇਨਿੰਗ ਦਿੱਤੀ ਗਈ ਅਤੇ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ ਪਾਣੀ ਵਿੱਚ ਆਂਡੇ ਦਿੰਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ, ਇਸ ਲਈ ਸਾਨੂੰ ਪੂਰੀ ਬਾਂਹ ਦੇ ਕੱਪੜੇ ਪਾ ਕੇ ਰੱਖਣੇ ਚਾਹੀਦੇ ਹਨ ਅਤੇ ਆਪਣੇ ਘਰਾਂ ਦੇ ਆਸ ਪਾਸ ਗਮਲਿਆਂ, ਕੂਲਰਾਂ, ਟਾਇਰਾ, ਫਰਿਜ ਦੀਆਂ ਟਰੇਆ ਅਤੇ ਛੱਤਾਂ ਦੇ ਪਏ ਨਕਾਰਾ ਸਮਾਨ ਵਿੱਚ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ।  ਡੇਂਗੂ ਦੇ ਵਿਸ਼ੇਸ਼ ਲੱਛਣ ਹਨ ਜਿਵੇਂ ਕਿ ਤੇਜ ਬੁਖਾਰ, ਸਿਰ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਾਸਪੇਸ਼ੀਆਂ ਤੇ ਜੋੜਾਂ ਦਾ ਦਰਦ, ਸਰੀਰ ਤੇ ਦਾਣੇ ਨਿਕਲਣੇ, ਉਲਟੀ ਆਉਣਾ, ਨੱਕ ਜਾਂ ਮੂੰਹ ਵਿੱਚੋਂ ਖੂਨ ਆਉਣਾ ਆਦੀ ਹੈ, ਇਸ ਲਈ  ਕੋਈ ਵੀ ਲੱਛਣ ਸਾਹਮਣੇ ਆਉਣ ਤੇ ਤੁਰੰਤ ਨੇੜੇ ਦੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ।
ਇਸ ਮੌਕੇ ਤੇ ਐਸ.ਆਈ. ਸੁਖਦੇਵ ਸਿੰਘ, ਹਰਕਮਲ ਸਿੰਘ, ਰਸਪਾਲ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸਨ
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *