‘ਸਿੱਖਿਆ ਕ੍ਰਾਂਤੀ’ ਨਾਲ ਬਦਲ ਰਹੀ ਹੈ ਸਰਕਾਰੀ ਸਕੂਲਾਂ ਦੀ ਨੁਹਾਰ : ਧਰਮਿੰਦਰ ਪਾਲ ਤੋਤਾ ਨੰਬਰਦਾਰ

Spread the love

ਜੈਤੋ,19 ਅਪ੍ਰੈਲ (ਮਨਜੀਤ ਸਿੰਘ ਢੱਲਾ)- ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤਾ ਇੱਕ-ਇੱਕ ਵਾਅਦਾ ਪੂਰਾ ਕਰਨ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਅਤੇ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਧਰਮਿੰਦਰ ਪਾਲ ਸਿੰਘ (ਤੋਤਾ ਨੰਬਰਦਾਰ) ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲ ਆਫ ਐਮੀਨੈਂਸ ਬਣਾ ਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਉਚੇਰੀ ਸਿੱਖਿਆ ਹਾਸਲ ਕਰਕੇ ਵਿਦਿਆਰਥੀ ਉੱਚ ਆਹੁਦਿਆਂ ਤੇ ਪਹੁੰਚ ਸਕਣ। ਅੱਗੇ ਗਲਬਾਤ ਜਾਰੀ ਕਰਦਿਆਂ ਕਿਹਾ ਕਿ ਜੈਤੋ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਵਿਧਾਇਕ ਅਮੋਲਕ ਸਿੰਘ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੀ ਉਸਾਰੀ ਕੀਤੀ ਜਾਂ ਰਹੀ ਅਤੇ ਲੱਖਾਂ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਸਰਕਾਰੀ ਸਕੂਲਾਂ ਦਾ ਉਦਘਾਟਨ ਕੀਤਾ ਜਾਂ ਰਿਹਾ ਹੈ। ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਸਕੂਲਾਂ ਵਿੱਚ ਆਧੁਨਿਕ ਸਿੱਖਿਆ ਦੇਣ ਲਈ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ ਲਈ ਭੇਜ ਰਹੀ ਹੈ ਤਾਂ ਜੋ ਉਹ ਚੰਗੀ ਮੁਹਾਰਤ ਹਾਸਲ ਕਰਕੇ ਵਿਦਿਆਰਥੀਆਂ ਨੂੰ ਵਧੀਆਂ ਸਿੱਖਿਆ ਮੁਹੱਈਆ ਕਰਵਾ ਸਕਣ। ਇਸ ਮੌਕੇ ਉਨ੍ਹਾਂ ਨਾਲ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਰੀਤ ਰੋਮਾਣਾ ਵੀ ਮੌਜੂਦ ਸਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *