ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਸੰਜੀਦਾ – ਨਵਦੀਪ ਜੀਦਾ

Spread the love
ਸੰਗਤ ਮੰਡੀ 16 ਅਪ੍ਰੈਲ (ਰਾਜੇਸ਼ ਗੋਇਲ ) ਅੱਜ ਸੰਗਤ ਮੰਡੀ ਦੇ ਸੀਨੀਅਰ ਸੈਕੰਡਰੀ ਸਰਕਾਰੀ ਸਕੂਲ ਸਿਪਾਹੀ ਜੈਲਾ ਸਿੰਘ ਵਿੱਚ ਵਿਸ਼ੇਸ਼ ਤੌਰ ਤੇ ਸਿੱਖਿਆ ਕ੍ਰਾਂਤੀ ਨੂੰ ਲੈ ਕੇ ਸਕੂਲ ਪ੍ਰਬੰਧਕਾਂ ਵੱਲੋਂ ਵਿਸ਼ਾਲ ਸਮਾਗਮ ਬੜੀ ਧੂਮਧਾਮ ਨਾਲ ਕਰਵਾਇਆ ਗਿਆ ਇਸ ਵਿਸ਼ੇਸ਼ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ  ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸ਼ੁਰੂ ਕੀਤੇ ਗਏ ਪ੍ਰੋਗਰਾਮ ‘ਪੰਜਾਬ ਸਿੱਖਿਆ ਕ੍ਰਾਂਤੀ’ ਅਧੀਨ ਸਕੂਲਾਂ ਵਿੱਚ ਕੀਤੇ ਵਿਕਾਸ ਕਾਰਜਾਂ ਦੇ ਉਦਘਾਟਨੀ ਸਮਾਗਮ ਚ ਮੁੱਖ ਮਹਿਮਾਨ ਵਜੋਂ   ਸ਼ੂਗਰਫੈੱਡ ਪੰਜਾਬ ਦੇ ਚੇਅਰਮੈਨ ਐਡਵੋਕੇਟ   ਨਵਦੀਪ ਸਿੰਘ ਜੀਦਾ ਅਤੇ ਬਠਿੰਡਾ ਦਿਹਾਤੀ ਦੇ ਇੰਚਾਰਜ ਜਤਿੰਦਰ ਸਿੰਘ ਭੱਲਾ ਦੁਆਰਾ ਸ਼ਿਰਕਤ ਕੀਤੀ ਗਈ  ਸਮਾਗਮ ਵਿੱਚ ਸਕੂਲ ਪ੍ਰਿੰਸੀਪਲ. ਮੈਡਮ ਰੁਪਿੰਦਰ ਕੌਰ ਦੁਆਰਾ ਸਲਾਨਾ ਰਿਪੋਰਟ ਤੇ ਚਾਨਣਾ ਪਾਇਆ ਗਿਆ
ਇਸ ਮੌਕੇ ਚੇਅਰਮੈਨ ਨਵਦੀਪ ਸਿੰਘ ਜੀਦਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਪੰਜਾਬ ਦੇ ਹਰ ਛੋਟੇ ਵੱਡੇ ਸਕੂਲ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਦਿਨ ਰਾਤ ਇੱਕ ਕਰ ਰਹੇ ਹਨ ਉਹਨਾਂ ਵੱਲੋਂ ਸਕੂਲਾਂ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਪੰਜਾਬ ਦੇ ਲੋਕਾਂ ਵਿੱਚ ਪੰਜਾਬ ਸਰਕਾਰ ਦੀ ਚੰਗੀ ਗੁਜਾਰੀ ਲਈ ਹੌਸਲੇ ਬੁਲੰਦ ਹੋ ਚੁੱਕੇ ਹਨ
ਚੇਅਰਮੈਨ ਨਵਦੀਪ ਸਿੰਘ ਜੀ ਦਾ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਅਤੇ ਮਾਨਯੋਗ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪ੍ਰਾਇਮਰੀ ਅਤੇ ਸਰਕਾਰੀ ਸਕੂਲਾਂ ਦੀ ਚੰਗੀ ਕਾਰਗੁਜ਼ਾਰੀ ਅਤੇ ਚੰਗੀ ਪੜ੍ਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ
ਸਰਕਾਰ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸਿੱਖਿਆ ਨੂੰ ਅੰਤਰਰਾਸ਼ਟਰੀ ਵਿਦਿਅਕ ਸੰਸਥਾਵਾਂ ਦੇ ਹਾਣੀ ਬਣਾਉਣ ਲਈ ਕਲਾਸ ਰੂਮ ਬੁਨਿਆਦੀ ਢਾਂਚਾ ਅਤੇ ਡਿਜੀਟਲ ਸਿਖਲਾਈ ਸਹੂਲਤਾਂ ਨਾਲ ਆਧੁਨਿਕੀਕਰਨ ਕੀਤਾ ਗਿਆ ਹੈ ਉਹਨਾਂ ਕਿਹਾ ਕਿ ਇਹ ਪਹਿਲ ਕਦਮੀ ਸਾਰੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਬਚਣ ਵਾਰਤਾ ਨੂੰ ਦਰਸਾਉਂਦੀ  ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੀਤੇ ਗਏ ਇਹ ਵਿਕਾਸ ਕਾਰਜ ਅਤੇ ਸੁਧਾਰ ਨੇ ਵਿਦਿਆਰਥੀਆਂ ਨੂੰ ਸਿੱਖਣ ਦਾ ਬਿਹਤਰ ਮਾਹੌਲ ਪ੍ਰਦਾਨ ਕੀਤਾ ਹੈ ਜੋ ਉਹਨਾਂ ਨੂੰ ਅਕਾਦਮਿਕ ਤੌਰ ਤੇ ਹੋਰ ਅੱਗੇ ਵਧਣ ਦੀ ਸਮਰੱਥ ਬਣਾਏਗਾ । ਸਕੂਲ ਦੇ ਵਿਦਿਆਰਥੀਆਂ ਦੁਆਰਾ ਖੂਬਸੂਰਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਉਪਰੰਤ ਆਏ ਹੋਏ ਸਭ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ । ਉਥੇ ਸਿਪਾਹੀ ਜੈਲਾ ਦੇ ਪਰਿਵਾਰ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਸਕੂਲ ਵਿਦਿਆਰਥਣ  ਦੁਆਰਾ ਆਪਣੇ ਧੰਨਵਾਦੀ ਭਾਸ਼ਣ ਦੌਰਾਨ ਸਕੂਲ ਦੇ ਵਿੱਚ ਸਿੱਖਿਆ ਦੇ ਮਿਆਰੀ ਕਰਨ ਲਈ ਪੰਜਾਬ ਸਰਕਾਰ ਦੁਆਰਾ ਕੀਤੇ ਗਏ ਵਿਕਾਸ ਕਾਰਜਾਂ ਦੀ ਸ਼ਲਾਘਾ ਕੀਤੀ ਗਈ । ਸਰਕਾਰੀ ਸਕੂਲ ਦੇ ਮੁੱਖ ਅਧਿਆਪਕਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਬੱਚਿਆਂ ਨੂੰ ਚੰਗੀ ਸ਼ਿਕਸ਼ਾ ਅਤੇ ਚੰਗੀ ਸੰਸਕਾਰ ਦਿੱਤੇ ਜਾ ਰਹੇ ਹਨ ਤਾਂ ਜੋ ਬੱਚਾ ਨਸ਼ਿਆਂ ਤੋਂ ਦੂਰ ਰਹਿ ਕੇ ਸਮਾਜ ਸੇਵੀ ਕੰਮਾਂ ਅਤੇ ਖੇਡਾਂ ਵਿੱਚ ਆਪਣਾ ਯੋਗਦਾਨ ਪਾ ਕੇ ਆਪਣਾ ਅਤੇ ਪੰਜਾਬ ਦਾ ਨਾਮ ਰੋਸ਼ਨ ਕਰ ਸਕੇ ਇਹ ਜਾਣਕਾਰੀ ਸੀਨੀਅਰ ਅਧਿਆਪਕ ਰਾਜਵਿੰਦਰ ਸਿੰਘ ਨੇ ਪੱਤਰਕਾਰਾਂ  ਨੂੰ ਦਿੱਤੀ
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *