ਸਿੱਖਿਆ ਮੰਤਰੀ ਨੇ ਸਿੱਖਿਆ ਸਕੱਤਰ ਨੂੰ ਜੌਗਰਫੀ ਲੈਕਚਰਾਰਾਂ ਦੀ ਘਾਟ ਬਾਰੇ ਲਿਖਿਆ : ਪ੍ਰਧਾਨ ਸੁੱਖੀ

Spread the love

ਸ੍ਰੀ ਮੁਕਤਸਰ ਸਾਹਿਬ, 18 ਅਗਸਤ ()- ਜੌਗਰਫੀ ਪੋਸਟ ਗਰੈਜੂਏਟ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਜਿੰਦਰ ਸਿੰਘ ਸੁੱਖੀ ਅਤੇ ਸਕੱਤਰ ਸ਼ਮਸ਼ੇਰ ਸਿੰਘ ਸ਼ੈਰੀ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀਂ ਜਥੇਬੰਦੀ ਵੱਲੋਂ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਨਾਂਅ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ। ਇਸ ਮੰਗ ਪੱਤਰ ’ਚ ਪੰਜਾਬ ਦੇ ਸੀਨੀਅਰ ਸੈਕੰਡਰੀ ਸਕੂਲਾਂ ’ਚ ਲੈਕਚਰਾਰਾਂ ਦੀਆਂ ਕੁੱਲ ਮਨਜ਼ੂਰ ਸ਼ੁਦਾ 13252 ਅਸਾਮੀਆਂ ’ਚੋਂ ਜੌਗਰਫੀ ਵਿਸ਼ੇ ਦੀਆਂ ਕੇਵਲ 357 ਅਸਾਮੀਆਂ ਹੀ ਹੋਣ ਅਤੇ ਭੂਗੋਲ ਵਿਸ਼ੇ ਦੀਆਂ ਖਾਲੀ ਪਈਆਂ 130 ਅਸਾਮੀਆਂ ਨੂੰ ਈ ਪੰਜਾਬ ਪੋਰਟਲ ’ਤੇ ਦਰਸਾਉਣ ਅਤੇ ਦੋ ਹਜ਼ਾਰ ਸੀਨੀਅਰ ਸੈਕੰਡਰੀ ਸਕੂਲਾਂ ’ਚੋਂ 1750 ਸਕੂਲਾਂ ’ਚ ਜੌਗਰਫੀ ਵਿਸ਼ਾ ਨਾ ਪੜ੍ਹਾਏ ਜਾਣ ਦੇ ਮਸਲੇ ਦਾ ਜ਼ਿਕਰ ਕਰਦਿਆਂ ਇਸਨੂੰ ਤੁਰੰਤ ਹੱਲ ਕਰਨ ਦੀ ਮੰਗ ਕੀਤੀ। ਮੰਗ ਪੱਤਰ ’ਚ ਇਹ ਵੀ ਦਰਸਾਇਆ ਗਿਆ ਸੀ ਕਿ ਪੰਜਾਬ ਸਰਕਾਰ ਦੇ ਗਜਟ ਨੋਟੀਫਿਕੇਸ਼ਨ ਅਨੁਸਾਰ ਮੰਜ਼ੂਰਸ਼ੁਦਾ 357 ਅਸਮਾੀਆਂ ਨੂੰ ਈ ਪੰਜਾਬ ਪੋਰਟਲ ਤੇ ਦਰਸਾਉਣ, ਹੋਰਨਾਂ ਵਿਸ਼ਿਆਂ ਦੇ ਲੈਕਚਰਾਰਾਂ ਦੀਆਂ ਖਾਲੀ ਤੇ ਵਾਧੂ ਅਸਾਮੀਆਂ ਨੂੰ ਜੌਗਰਫੀ ਵਿਸ਼ੇ ’ਚ ਤਬਦੀਲ ਕਰਕੇ 118 ਸਕੂਲ ਆਫ਼ ਐਮੀਨੈਂਸ ਅਤੇ 174 ਪੀਐਮ ਸ੍ਰੀ ਸਕੂਲਾਂ ਵਿਚ ਜੌਗਰਫੀ ਵਿਸ਼ਾ (ਭੂਗੋਲ) ਚਾਲੂ ਕਰਕੇ ਪਦ-ਉੱਨਤੀਆਂ ਕਰਨ, ਬਦਲੀਆਂ ’ਚ ਮੌਕਾ ਦੇ ਕੇ ਅਤੇ ਜੌਗਰਫੀ ਵਿਸ਼ਾ ਪੜਾਉਣ ਵਾਲੇ ਸੀਨੀਅਰ ਸੈਕੰਡਰੀ ਸਕੂਲਾਂ ’ਚ ਜੌਗਰਫੀ ਪ੍ਰਯੋਗਸ਼ਾਲਾਵਾਂ ਸਥਾਪਿਤ ਕੀਤੀਆਂ ਜਾਣ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ ਸ਼ਿਫ਼ਾਰਸ਼ ਕੀਤੇੇ ਮੰਗ ਪੱਤਰ ਨੂੰ ਸਿੱਖਿਆ ਮੰਤਰੀ ਪੰਜਾਬ ਦੇ ਦਫਤਰ ਵੱਲੋਂ ਤੁੰਰਤ ਲੋੜੀਂਦੀ ਕਾਰਵਾਈ ਕਰਨ ਲਈ ਸਕੱਤਰ ਸਕੂਲ ਸਿੱਖਿਆ ਪੰਜਾਬ ਸਰਕਾਰ ਨੂੰ ਇਕ ਅਹਿਮ ਪੱਤਰ ਲਿਖਿਆ ਹੈ। ਜਥੇਬੰਦੀ ਦੇ ਮੀਤ ਪ੍ਰਧਾਨ ਨਰੇਸ਼ ਸਲੂਜਾ ਅਤੇ ਜਨਰਲ ਸਕੱਤਰ ਦਿਲਬਾਗ ਸਿੰਘ ਲਾਂਪਰਾ ਨੇ ਪ੍ਰੈਸ ਨੂੰ ਦੱਸਿਆ ਕਿ ਸਿੱਖਿਆ ਸਕੱਤਰ ਸਕੂਲਾਂ, ਪੰਜਾਬ ਸਰਕਾਰ, ਸਿੱਖਿਆ ਵਿਭਾਗ (ਸਿੱਖਿਆ-2 ਸ਼ਾਖਾ) ਨੇ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਪੰਜਾਬ ਨੂੰ ਜੌਗਰਫੀ ਟੀਚਰਜ਼ ਯੂਨੀਅਨ ਦੇ ਮੰਗ ਪੱਤਰ ਨੂੰ ਮੂਲ ਰੂਪ ’ਚ ਭੇਜਦੇ ਹੋਏ ਤੇ ਉਤਾਰਾ ਜਥੇਬੰਦੀ ਦੇ ਪ੍ਰਧਾਨ ਸੁਖਜਿੰਦਰ ਸਿੰਘ ਸੁੱਖੀ ਨੂੰ ਕਰਦੇ ਹੋਏ ਮੰਗ ਪੱਤਰ ’ਚ ਦਰਸਾਏ ਮਾਮਲੇ ਸਬੰਧੀ ਨਿਯਮਾਂ/ਹਦਾਇਤਾਂ ਅਨੁਸਾਰ ਤੁਰੰਤ ਲੋੜੀਂਦੀ ਯੋਗ ਕਾਰਵਾਈ ਕਰਦੇ ਹੋਏ, ਮੰਗ ਪੱਤਰ ਦਾ ਨਿਪਟਾਰਾ ਕਰਵਾਉਣਾ ਯਕੀਨੀ ਬਣਾਇਆ ਜਾਵੇ ਅਤੇ ਇਸ ਸਬੰਧੀ ਕੀਤੀ ਗਈ ਕਾਰਵਾਈ ਬਾਰੇ ਬਣਦਾ ਢੁੱਕਵਾਂ ਜਵਾਬ ਆਪਣੇ ਪੱਧਰ ਤੇ ਸਿੱਧੇ ਤੌਰ ਤੇ ਸਬੰਧਤ ਯੂਨੀਅਨ ਨੂੰ ਸੂਚਿਤ ਕਰਕੇ, ਪੰਜਾਬ ਸਰਕਾਰ ਨੂੰ ਵੀ ਰਿਪੋਰਟ ਭੇਜੀ ਜਾਵੇ।

  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *