ਸਿੱਖ ਗੁਰਧਾਮਾਂ ਦੇ ਦਰਸ਼ਨਾਂ ਲਈ ਸੰਗਤਾਂ ਦੀ ਪਿੰਡ ਬੂਲਪੁਰ ਤੋਂ  ਬੱਸ ਰਵਾਨਾ ਹੋਈ

Spread the love
 ਕਪੂਰਥਲਾ, 30 ਮਾਰਚ (ਕੌੜਾ )- ਧੰਨ-ਧੰਨ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੀ ਰਹਿਨੁਮਾਈ ਹੇਠ ਪਿੰਡ ਬੂਲਪੁਰ ਦੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਬੂਲਪੁਰ ਦੇ ਗੁਰਦਵਾਰਾ ਸਾਹਿਬ ਤੋਂ  ਸਵੇਰੇ 4 ਵਜੇ ਸੰਗਤਾਂ ਨਾਲ ਭਰੀ ਬੱਸ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਦੀਦਾਰੇ ਕਰਨ ਲਈ ਰਵਾਨਾ ਹੋਈ। ਸੰਗਤਾਂ  ਨੇ ਵੱਖ-ਵੱਖ ਗੁਰਦੁਆਰਾ ਸਾਹਿਬ ਜਿਹਨਾਂ ਵਿੱਚ ਫਤਹਿਗੜ੍ਹ ਸਾਹਿਬ, ਕੋਤਵਾਲੀ ਮੋਰਿੰਡਾ, ਚਮਕੌਰ ਸਾਹਿਬ, ਭੱਠਾ ਸਾਹਿਬ, ਪਰਿਵਾਰ ਵਿਛੋੜਾ ਸਾਹਿਬ,ਕੀਰਤਪੁਰ ਸਾਹਿਬ, ਆਨੰਦਪੁਰ ਸਾਹਿਬ ਦੇ ਦਰਸ਼ਨ ਕੀਤੇ। ਸੰਗਤਾਂ ਨੇ ਇਤਹਾਸਿਕ ਗੁਰਦੁਆਰਿਆਂ ਦੇ ਦਰਸ਼ਨਾਂ ਕਰਕੇ ਆਤਮਿਕ ਸਾ਼ਂਤੀ ਪਾ੍ਪਤ ਕੀਤੀ ਅਤੇ ਯਾਤਰਾ ਦਾ ਆਨੰਦ ਮਾਣਿਆ। ਇਸ ਮੌਕੇ ਤੇ ਨੌਜਵਾਨ ਲਖਵਿੰਦਰ ਸਿੰਘ ਮਰੋਕ ਨੇ ਕਿਹਾ ਕਿ ਭਵਿੱਖ ਵਿਚ ਵੀ ਇਸੇ ਤਰ੍ਹਾਂ ਇਤਿਹਾਸਿਕ ਗੁਰਦਵਾਰਿਆਂ ਦੇ ਦਰਸ਼ਨ ਕਰਨ ਲਈ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਤੇ ਲਖਵਿੰਦਰ ਸਿੰਘ ਮਰੋਕ, ਹਰਜਿੰਦਰ ਸਿੰਘ ਪੰਚ,ਕੁੰਵਰਦੀਪ ਸਿੰਘ, ਗੁਰਪ੍ਰੀਤ ਸਿੰਘ ਜੋਸਨ, ਭਿੰਦਰਪਾਲ, ਸੁਖਵਿੰਦਰ ਸਿੰਘ ਧੰਜੂ, ਨਿਰਮਲ ਸਿੰਘ, ਲਖਵਿੰਦਰਪਾਲ ਸਿੰਘ, ਹਰਪ੍ਰੀਤ ਸਿੰਘ ਮੁੱਤੀ,ਜਰਨੈਲ ਸਿੰਘ ਫੌਜੀ, ਗੋਬਿੰਦ ਸਿੰਘ, ਹੀਰਾ ਸਿੰਘ, ਬੱਚੇ, ਨੌਜਵਾਨ ਤੇ ਔਰਤਾਂ ਸੰਗਤੀ ਰੂਪ ਵਿੱਚ ਹਾਜਰ ਸਨ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *