ਸੂਬੇ ਭਰ ਵਿੱਚ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਦਿੱਤੀ ਗਈ ਜਾਣਕਾਰੀ

Spread the love

ਨਾਭਾ 19 ਅਗਸਤ (ਰਮਨ ਭਾਟੀਆ) ਆਮ ਆਦਮੀ ਪਾਰਟੀ ਦੀ ਟੀਮ ਵੱਲੋਂ ਨਾਭਾ ਦੇ ਆਪ ਸ਼ਹਿਰੀ ਬਲਾਕ ਪ੍ਰਧਾਨ ਸੰਦੀਪ ਸ਼ਰਮਾ ਦੀ ਰਿਹਾਇਸ਼ ਤੇ ਮੀਟਿੰਗ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਦੇ ਵਿੱਚ ਨਿਵਾਸੀ ਹਾਜ਼ਰ ਸਨ। ਇਸ ਮੌਕੇ ਸ਼ਰਦ ਦੀਕਸ਼ਿਤ ਦਿੱਲੀ ਟੀਮ ਦੇ ਮੈਂਬਰ ਅਤੇ ਨਾਭਾ ਦੇ ਹਲਕਾ ਦੇ ਪ੍ਰਭਾਰੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਉਹਨਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਬਾਰੇ ਵਾਰਡ ਵਾਸੀਆਂ ਨਾਲ ਵਿਚਾਰ ਚਰਚਾ ਕੀਤੀ ਅਤੇ ਉਨ੍ਹਾਂ ਪਾਰਟੀ ਵੱਲੋ ਕੀਤੇ ਕੰਮਾਂ ਨੂੰ ਦੱਸਿਆ, ਉਹਨਾਂ ਨੇ ਭਵਿੱਖ ਦੇ ਵਿੱਚ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਬਲਾਕ ਪ੍ਰਧਾਨ ਸੰਦੀਪ ਸ਼ਰਮਾ ਨੇ ਕਿਹਾ ਕਿ ਹਲਕਾ ਨਾਭਾ ਪੂਰਨ ਰੂਪ ਦੇ ਵਿੱਚ ਆਮ ਆਦਮੀ ਪਾਰਟੀ ਦੇ ਨਾਲ ਮੋਢੇ ਨਾਲ ਮੋਢਾ ਲਗਾ ਕੇ ਖੜਾ ਹੈ ਅਤੇ ਆਉਣ ਵਾਲੀ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਪਹਿਲਾਂ ਦੀ ਤਰ੍ਹਾਂ ਖੜਾ ਹੈ ਅਤੇ 2022 ਦੀ ਤਰ੍ਹਾਂ ਆਪ ਪਾਰਟੀ ਦੇ ਉਮੀਦਵਾਰ ਨੂੰ ਲੋਕ ਫਤਵਾ ਦੇਣਗੇ। ਉਹਨਾਂ ਨੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਜੀ ਦੀ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦੀ ਦੀ ਰਹਿਨੁਮਾਈ ਹੇਠ ਪੰਜਾਬ ਵਿੱਚ ਹੋ ਰਹੇ ਵਿਕਾਸ ਕਾਰਜਾਂ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ। ਇਸ ਮੌਕੇ ਬਲਾਕ ਪ੍ਰਧਾਨ ਸੰਦੀਪ ਸ਼ਰਮਾ ਅਤੇ 12 ਨੰਬਰ ਵਾਰਡ ਵਾਸੀਆਂ ਨੇ ਦਿੱਲੀ ਤੋਂ ਆਏ ਸ਼ਰਦ ਦੀਕਸ਼ਿਤ ਜੀ ਅਤੇ ਮਨੀਸ਼ ਸ਼ਰਮਾ ਜੀ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਮੁਕੇਸ਼ ਕੁਮਾਰ ਜੋਸ਼ੀ, ਵਿਜੇ ਕੁਮਾਰ, ਸਤਪਾਲ ਭਾਰਦਵਾਜ, ਸੰਜੀਵ ਕੁਮਾਰ ਗੋਗਾ, ਯੋਗੇਸ਼ ਕੁਮਾਰ ਜੋਨੀ, ਮੇਜਰ ਸਿੰਘ, ਬਲਵਿੰਦਰ ਸਿੰਘ, ਸਰਦਾਰ ਜੋਗਿੰਦਰ ਸਿੰਘ, ਰਾਮ ਰਾਜਪਾਲ ਸ਼ੰਕਰ, ਯੂਥ ਵਿੰਗ ਜੁਆਇੰਟ ਸਕੱਤਰ ਪੰਜਾਬ ਗੁਰਪ੍ਰੀਤ ਸਿੰਘ ਗੋਪੀ ਫੈਜਗੜ੍ਹ, ਲਕਸ਼ਮੀ ਮੋਦੀ, ਲੀਜਾ ਰਾਣੀ, ਸੁਨੀਤਾ ਰਾਣੀ, ਡਿੰਪੀ ਰਾਣੀ, ਗੀਤਾ ਰਾਣੀ, ਰੀਨਾ ਸ਼ਰਮਾ, ਸੋਨੀਆ ਸ਼ਰਮਾ, ਰੇਨੂ ਸ਼ਰਮਾ, ਸ਼ਿਮਲਾ ਦੇਵੀ, ਅਤੇ ਵੱਡੀ ਗਿਣਤੀ ਦੇ ਵਿੱਚ ਵਾਰਡ ਵਾਸੀ ਅਤੇ ਮਹਿਲਾਵਾਂ ਹਾਜ਼ਰ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    Leave a Reply

    Your email address will not be published. Required fields are marked *