ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਵਿਸ਼ਵ ਸਿਹਤ ਦਿਵਸ ਮਨਾਇਆ

Spread the love

ਕਪੂਰਥਲਾ, 9 ਅਪ੍ਰੈਲ ( ਕੌੜਾ )-  ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਦੀ ਅਗਵਾਈ ਵਿੱਚ ਵਿਸ਼ਵ ਸਿਹਤ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ । ਇਸ ਦੌਰਾਨ ਵਿਦਿਆਰਥੀਆਂ ਦਰਮਿਆਨ ਵੱਖ-ਵੱਖ ਪ੍ਰਕਾਰ ਦੀਆਂ ਖੇਡਾਂ ਕਰਵਾਈਆਂ ਗਈਆਂ । ਇਸ ਦੌਰਾਨ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਡਾਂ ਸਾਡੇ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ ਤੇ ਕਈ ਪ੍ਰਕਾਰ ਦੀਆਂ ਬਿਮਾਰੀਆਂ ਤੋਂ ਬਚਾਉਂਦੀਆਂ ਹਨ। ਉਹਨਾਂ ਕਿਹਾ ਕਿ ਸਰੀਰਕ ਗਤੀਵਿਧੀਆਂ ਇੱਕ ਸਿਹਤਮੰਦ ਜੀਵਨਸ਼ੈਲੀ ਨੂੰ ਬਣਾਈ ਰੱਖਣ ਦੀ ਕੁੰਜੀ ਹਨ ਅਤੇ ਇਹ ਗਤੀਵਿਧੀਆਂ ਸਾਡੇ ਨੌਜਵਾਨਾਂ ਨੂੰ ਸਰਗਰਮ ਅਤੇ ਫਿੱਟ ਰਹਿਣ ਲਈ ਉਤਸਾਹਿਤ ਕਰਦਿਆਂ ਹਨ । ਸਕੂਲ ਦੇ ਵਿਦਿਆਰਥੀਆਂ ਬੱਚਿਆਂ ਨੇ ਖੇਡਾਂ ਦਾ ਪੂਰਾ ਆਨੰਦ ਲਿਆ ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *