ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਰਲਡ ਹੈਲਥ ਡੇ ਮਨਾਇਆ ਗਿਆ

Spread the love

ਸਰਾਏ ਅਮਾਨਤ ਖਾਂ /ਝਬਾਲ, 7 ਅਪ੍ਰੈਲ (ਗੁਰਸ਼ਰਨ ਸਿੰਘ ਔਲਖ) – ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਨਿੱਜਰ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ (ਝਬਾਲ ) ਵਿੱਚ ਵਰਲਡ ਹੈਲਥ ਡੇ ਮਨਾਇਆ ਗਿਆ। ਜਿਸ ਵਿੱਚ ਮੈਡਮ ਰਾਜਵਿੰਦਰ ਕੌਰ ਨੇ ਬੱਚਿਆਂ ਨੂੰ ਵਰਲਡ ਹੈਲਥ ਡੇ ਬਾਰੇ ਜਾਗਰੂਕ ਕੀਤਾ ਅਤੇ ਬੱਚਿਆਂ ਨੂੰ ਚੰਗੀ ਸੰਤੁਲਿਤ ਖੁਰਾਕ ਖਾਣ ਲਈ ਪ੍ਰੇਰਿਤ ਕਰਦਿਆਂ ਫਾਸਟ ਫੂਡ,ਜੰਕ ਫੂਡ ਦੇ ਮਾੜੇ ਪ੍ਰਭਾਵ ਬਾਰੇ ਦੱਸਿਆ ਤੇ ਬੱਚਿਆਂ ਨੂੰ ਵੱਧ ਤੋਂ ਵੱਧ ਫਲ਼, ਸਲਾਦ ਖਾਣ ਬਾਰੇ ਜਾਗਰੂਕ ਕੀਤਾ। ਸਕੂਲ ਦੇ ਪ੍ਰਿੰਸੀਪਲ ਅਨੂਰੀਤ ਬਾਵਾ ਨੇ ਬੱਚਿਆਂ ਨੂੰ ਚੰਗੇ ਆਹਾਰ ਬਾਰੇ ਦੱਸਦਿਆਂ ਰੋਜ਼ਾਨਾ ਕਸਰਤ ਕਰਨ ਅਤੇ ਚੰਗੀ ਖੁਰਾਕ ਖਾਣ ਲਈ ਪ੍ਰੇਰਿਆ।ਕੇ.ਜੀ. ਜਮਾਤ ਤੋਂ ਦੂਜੀ ਜਮਾਤ ਤੱਕ ਦੇ ਬੱਚਿਆਂ ਨੇ ਫਲ਼ ਤੇ ਹਰੀਆਂ ਸਬਜ਼ੀਆਂ ਬਾਰੇ ਐਕਟੀਵਿਟੀ ਕਰਕੇ ਬਾਕੀ ਬੱਚਿਆਂ ਨੂੰ ਵੀ ਫਲ ਅਤੇ ਸਬਜ਼ੀਆਂ ਖਾਣ ਲਈ ਉਤਸ਼ਾਹਿਤ ਕੀਤਾ। ਸਕੂਲ ਦੇ ਮੈਂਬਰ ਇੰਚਾਰਜ ਸਾਹਿਬਾਨ ਮਨਜੀਤ ਸਿੰਘ ਢਿੱਲੋਂ,ਅਦਰਸ਼ਪਿੰਦਰ ਸਿੰਘ ਮਾਨ ਅਤੇ ਅਜੀਤਪਾਲ ਸਿੰਘ ਅਨੇਜਾ ਨੇ ਵਿਦਿਆਰਥੀਆਂ ਨੂੰ ਸਿਹਤ ਸਬੰਧੀ ਜਾਣਕਾਰੀ ਦਿੰਦੇ ਹੋਏ ਆਪਣੀ ਸਿਹਤ ਦਾ ਧਿਆਨ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਸਕੂਲ ਦਾ ਸਟਾਫ਼ ਹਾਜ਼ਰ ਸੀ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *