ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਭੀਖੀ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ

Spread the love

ਭੀਖੀ,27 ਮਾਰਚ (ਕਮਲ ਜਿੰਦਲ)

ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਭੀਖੀ ਵਿਖੇ ਨਾਨ ਬੋਰਡ ਕਲਾਸਾਂ ਦਾ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ । ਇਸ ਸਮਾਰੋਹ ਦੀ ਸ਼ੁਰੂਆਤ ਸਰਸਵਤੀ ਵੰਦਨਾ ਦੇ ਨਾਲ ਕੀਤੀ ਗਈ। ਸਲਾਨਾ ਪ੍ਰੀਖਿਆਵਾਂ ਵਿੱਚੋਂ ਪਹਿਲਾ, ਦੂਜਾ , ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਕੂਲ ਦੀ ਪ੍ਰਬੰਧਕ ਸਮਿਤੀ ਦੇ ਮੈਂਬਰਾਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ NTSE ਦੀ ਪ੍ਰੀਖਿਆ ਵਿੱਚ 3100, 2100, ਤੇ 1100 ਰੁਪਏ ਦੇ ਨਗਦ ਪੁਰਸਕਾਰ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ । ਮਾਪਿਆਂ ਨੇ ਇਸ ਸਮਾਰੋਹ ਵਿੱਚ ਵਧ ਚੜ੍ਹ ਕੇ ਹਾਜ਼ਰੀ ਨਿਭਾਈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੰਜੀਵ ਕੁਮਾਰ ਵੱਲੋਂ ਪ੍ਰਬੰਧਕ ਸਮਿਤੀ ਦੇ ਮੈਂਬਰਾਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਬੱਚਿਆਂ ਦੀ ਵਧੀਆ ਕਾਰਗੁਜਾਰੀ ਲਈ ਵਧਾਈ ਦਿੰਦੇ ਹੋਏ ਸਭ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਸਥਾਨਕ ਪ੍ਰਬੰਧਕ ਸਮਿਤੀ ਦੇ ਸਰਪ੍ਰਸਤ ਸ਼ਤੀਸ਼ ਕੁਮਾਰ, ਪ੍ਰਧਾਨ ਤੇਜਿੰਦਰਪਾਲ, ਵਾਈਸ ਪ੍ਰਧਾਨ ਪ੍ਰਸ਼ੋਤਮ ਗਰਗ, ਵਾਈਸ ਪ੍ਰਧਾਨ ਬ੍ਰਿਜ਼ ਲਾਲ, ਪ੍ਰਬੰਧਕ ਅੰਮ੍ਰਿਤ ਲਾਲ, ਐਂਡਵੋਕੇਟ ਮਨੋਜ ਕੁਮਾਰ, ਤੁਸ਼ਾਰ ਜਿੰਦਲ, ਪੀ.ਟੀ.ਏ. ਕਮੇਟੀ ਮੈਂਬਰ ਕੁਲਵਿੰਦਰ ਸਿੰਘ, ਦਿਨੇਸ਼ ਕੁਮਾਰ, ਅਤੇ ਡਾਕਟਰ ਗੌਰਵ ਗਰਗ ਮੌਜੂਦ ਰਹੇ। ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਸੰਜੀਵ ਕੁਮਾਰ ਵੱਲੋਂ ਬੱਚਿਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ ਗਿਆ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *