ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਫ਼ਰੀਦਕੋਟ ਨੇ ਪਿਲਾਈਆਂ ਪੋਲੀਓ ਬੂੰਦਾਂ

Spread the love

ਫ਼ਰੀਦਕੋਟ, 8 ਦਸੰਬਰ (ਵਿਪਨ ਮਿੱਤਲ)-ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਫ਼ਰੀਦਕੋਟ ਵੱਲੋਂ ਸਿਹਤ ਵਿਭਾਗ ਵੱਲੋਂ ਗੁਰਦੁਆਰਾ ਭਾਈ ਲੱਧਾ ਸਿੰਘ ਜੀ ਅਤੇ ਗੁਰਦੁਆਰਾ ਸਾਹਿਬ ਭਾਈ ਗੁਰਦਾਸ ਜੀ ਵਿਖੇ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਦਵਿੰਦਰ ਸਿੰਘ ਪੰਜਾਬ ਮੋਟਰਜ਼, ਪ੍ਰੋ.ਪਰਮਿੰਦਰ ਸਿੰਘ ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਨੇ ਬੂੰਦਾਂ ਪਿਲਾਉਣ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੇ ਨਾਲ ਪਰਮਜੀਤ ਸਿੰਘ ਕੰਗ, ਜੋਗਿੰਦਰ ਸਿੰਘ, ਕੁਲਦੇਵ ਸਿੰਘ,ਅਵਤਾਰ ਸਿੰਘ, ਬਲਵਿੰਦਰ ਸਿੰਘ, ਮੁਖਤਿਆਰ ਸਿੰਘ, ਜਗਜੀਤ ਸਿੰਘ, ਸੰਦੀਪ ਅਰੋੜਾ, ਕਰਨੈਲ ਸਿੰਘ, ਹਰਜਿੰਦਰ ਸਿੰਘ ਮੱਕੜ ਮੈਂਬਰਾਂ ਨੇ ਸੇਵਾਵਾਂ ਨਿਭਾਈਆਂ। ਇਸ ਮੌਕੇ ਆਂਗਣਵਾੜੀ ਵਰਕਰ ਨੀਲਮ ਕੁਮਾਰੀ, ਹਰਜੀਤ ਕੌਰ, ਵਿਦਿਆਰਥੀ ਸੁਨੀਤਾ ਕੌਰ ਅਤੇ ਸਪਨਾ ਵੀ ਹਾਜ਼ਰ ਸਨ। ਇਸ ਮੌਕੇ ਦਵਿੰਦਰ ਸਿੰਘ ਪੰਜਾਬ ਮੋਟਰਜ਼ ਨੇ ਦੱਸਿਆ ਕਿ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਫ਼ਰੀਦਕੋਟ ਵੱਲੋਂ ਘਰ-ਘਰ ਜਾ ਕੇ ਗੁਰਬਾਣੀ ਦਾ ਪ੍ਰਚਾਰ ਕੀਤਾ ਜਾਂਦਾ ਹੈ। ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਬਿਨ੍ਹਾਂ ਕਿਸੇ ਭੇਟਾ ਦੇ ਕੀਤਾ ਜਾਂਦਾ ਹੈ। ਇਸ ਮੋਕੇ ਇਕੱਤਰ ਹੋਈ ਮਾਇਆ ਨਾਲ ਲੋੜਵੰਦ ਵਿਦਿਆਰਥੀਆਂ ਦੀ ਫ਼ੀਸਾਂ ਭਰੀਆਂ ਜਾਂਦੀਆਂ

ਹਨ ਅਤੇ ਲੋੜਵੰਦ ਵਿਦਿਆਰਥੀਆਂ ਦੀ ਲੋੜਾਂ ਪੂਰੀਆਂ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਅੱਜ ਦੇ ਦਿਨ ਦੇਸ਼ ਭਰ ਅੰਦਰ ਪੋਲੀਓ ਵਰਗੀ ਨਾ ਮੁਰਾਦ ਬੀਮਾਰੀ ਤੋਂ ਬਚਾਓ ਵਾਸਤੇ ਪੋਲੀਓ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ। ਇਸ ਲਈ ਸਾਨੂੰ 0 ਤੋਂ 5 ਸਾਲ ਦੇ ਬੱਚਿਆਂ ਨੂੰ ਬੂੰਦਾਂ ਪਿਲਾਉਣੀਆਂ ਚਾਹੀਦੀਆਂ ਹਨ।

  • Related Posts

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਕ੍ਰਿਸ਼ਨ ਦੀਆਂ ਮਨਮੋਹਕ ਝਲਕੀਆਂ ਨਾਲ ਮੋਹਿਆ ਸਭ ਦਾ ਮਨ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਨਮ ਅਸ਼ਟਮੀ

    Spread the love

    Spread the loveਕੁਰਾਲੀ 4ਸਤੰਬਰ (ਜਗਦੇਵ ਸਿੰਘ ) ਮੋਰਿੰਡਾ ਰੋਡ ਸਥਿਤ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬੜੇ ਉਤਸ਼ਾਹ, ਸ਼ਰਧਾ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਕੂਲ ਦੀ ਪ੍ਰਬੰਧਕ…

    Leave a Reply

    Your email address will not be published. Required fields are marked *