ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਵਿਸਾਖੀ ਦਾ ਤਿਉਹਾਰ

Spread the love

ਫਤਿਹਗੜ੍ਹ ਪੰਜਤੂਰ 12 ਅਪ੍ਰੈਲ 2025 (ਸਤਿਨਾਮ ਸਿੰਘ ਦਾਨੇ ਵਾਲੀਆ )ਇਲਾਕੇ ਦੀ ਹਰਮਨ ਪਿਆਰੀ ਸਿੱਖਿਆ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਪੰਜਤੂਰ (ਮੋਗਾ) ਵਿਖੇ ਪ੍ਰਿੰਸੀਪਲ  ਅਮਰਦੀਪ ਸਿੰਘ ਜੀ ਦੀ ਯੋਗ ਅਗਵਾਈ ਹੇਠ ਅਤੇ ਸਮੂਹ ਸਟਾਫ ਦੇ ਸਹਿਯੋਗ ਨਾਲ ਵਿਸਾਖੀ ਦਾ ਤਿਉਹਾਰ ਬਹੁਤ ਹੀ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਸਮੇਂ ਸਵੇਰ ਦੀ ਸਪੈਸ਼ਲ ਪ੍ਰਾਰਥਨਾ ਸਭਾ ਕਰਵਾਈ ਗਈ। ਜਿਸ ਵਿੱਚ ਵਿਦਿਆਰਥੀਆਂ ਵੱਲੋਂ ਹੋਰਨਾਂ ਵਿਦਿਆਰਥੀਆਂ ਦੀ ਜਾਣਕਾਰੀ ਵਿਚ ਵਾਧਾ ਕਰਨ ਵਾਲੇ ਆਰਟੀਕਲ ਪੇਸ਼ ਕੀਤੇ ਗਏ। ਆਰਟਕੀਲ ਪੇਸ਼ ਕਰਦਿਆਂ ਵਿਦਿਆਰਥੀਆਂ ਨੇ ਦੱਸਿਆ ਕਿ ਵਿਸਾਖੀ ਦਾ ਤਿਉਹਾਰ ਹਰ ਸਾਲ ਕਣਕਾਂ ਦੀ ਵਾਢੀ ਵੇਲੇ ਮਨਾਇਆ ਜਾਂਦਾ ਹੈ, ਕਿਉਂਕਿ ਇਸ ਮੌਕੇ ਕਣਕ ਦੀ ਫਸਲ ਪੂਰੀ ਤਰ੍ਹਾਂ ਪੱਕ ਕੇ ਤਿਆਰ ਹੋ ਚੁੱਕੀ ਹੁੰਦੀ ਹੈ। ਇਸ ਦਿਨ ਦਾ ਇਤਿਹਾਸ ਸਿੱਖ ਧਰਮ ਲਈ ਵੀ ਬਹੁਤ ਮਹੱਤਵਪੂਰਨ ਹੈ ਕਿਉਂਕਿ ਇਸ ਦਿਨ ਹੀ ਸੰਨ 1699 ਨੂੰ ਸਿੱਖਾਂ ਦੇ ਦੱਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ ਤੇ ਪੰਜ ਪਿਆਰੇ ਸਾਜੇ ਸਨ। ਉਨ੍ਹਾਂ ਦੱਸਿਆ ਕਿ ਭਾਵੇਂ ਵਿਸਾਖੀ ਦਾ ਤਿਉਹਾਰ ਖੁਸ਼ੀਆਂ ਦਾ ਪ੍ਰਤੀਕ ਹੈ ਪਰ ਇਸ ਦਿਨ ਦੇ ਨਾਲ ਸੰਨ 1919 ਵਿੱਚ ਵਾਪਰੀ ਜਲਿਆਂਵਾਲਾ ਬਾਗ ਦੀ ਘਟਨਾ ਵੀ ਯਾਦ ਆਉਂਦੀ ਹੈ, ਜਦੋਂ ਬਿ੍ਟਿਸ਼ ਅਫਸਰ ਜਨਰਲ ਡਾਇਰ ਦੇ ਹੁਕਮਾਂ ‘ਤੇ ਹਜ਼ਾਰਾਂ ਲੋਕ ਸ਼ਹੀਦ ਕਰ ਦਿੱਤੇ ਗਏ ਸਨ। ਸਕੂਲ ਵਿਚ ਵਿਸਾਖੀ ਦਾ ਤਿਉਹਾਰ ਮਨਾਉਂਦੇ ਹੋਏ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਵੱਲੋਂ ਪੰਜਾਬੀ ਲੋਕ ਨਾਚ ਪੇਸ਼ ਕੀਤੇ ਗਏ। ਜਿਸ ਵਿੱਚ ਸਕੂਲ ਦੇ ਨੰਨੇ ਮੁੰਨੇ ਬੱਚਿਆਂ ਅਤੇ ਸੀਨੀਅਰ ਵਰਗ ਦੀਆਂ ਵਿਦਿਆਰਥਣਾਂ ਵੱਲੋਂ ਪੰਜਾਬੀ ਲੋਕ ਨਾਚ ਗਿੱਧਾ ਪੇਸ਼ ਕੀਤਾ ਗਿਆ। ਵਿਦਿਆਰਥਣਾਂ ਵੱਲੋਂ ਗਿੱਧੇ ਦੇ ਪੁਰਾਤਨ ਰੂਪ ਦੀ ਪੇਸ਼ਕਾਰੀ ਨੇ ਸਾਰਿਆਂ ਨੂੰ ਮੰਤਰਮੁਗਧ ਕਰ ਦਿੱਤਾ।  ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸਰਦਾਰ ਕੁਲਵੰਤ ਸਿੰਘ ਸੰਧੂ, ਐੱਮ.ਡੀ.ਸ਼੍ਰੀਮਤੀ ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਅਮਰਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਦੱਸਦੇ ਹੋਏ ਕਿਹਾ ਕਿ ਪੰਜਾਬ ਦਾ ਇਤਿਹਾਸ ਅਤੇ ਵਿਰਸਾ ਬਹੁਤ ਹੀ ਅਮੀਰ ਅਤੇ ਮਹਾਨ ਹੈ ਅਤੇ ਇਹ ਵਿਸਾਖੀ ਦਾ ਦਿਹਾੜਾ ਪੰਜਾਬ ਦੇ ਇਤਿਹਾਸ, ਵਿਰਸੇ ਅਤੇ ਪੰਜਾਬੀਅਤ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਉਂਝ ਤਾਂ ਵਿਸਾਖੀ ਦਾ ਦਿਨ ਦੇਸੀ ਮਹੀਨੇ ਵਿਸਾਖ ਦੀ ਸ਼ੁਰੂਆਤ ਨੂੰ ਮੰਨਿਆ ਜਾਂਦਾ ਹੈ, ਪਰ ਇਸ ਦੇ ਨਾਲ-ਨਾਲ ਇਹ ਕਣਕ ਦੀ ਫਸਲ ਦੀ ਕਟਾਈ ਦਾ ਵੀ ਸੁਨੇਹਾ ਲੈ ਕੇ ਆਉਂਦਾ ਹੈ ਕਿਉਂਕਿ ਇਸ ਮੌਕੇ ਕਣਕ ਦੀ ਫਸਲ ਪੂਰੀ ਤਰ੍ਹਾਂ ਪੱਕ ਕੇ ਕਟਾਈ ਲਈ ਬਿਲਕੁਲ ਤਿਆਰ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਹੋਣ ਦੇ ਨਾਤੇ ਸਾਡੀ ਸਭ ਦੀ ਇਹ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਆਪਣੇ ਤਿਉਹਾਰਾਂ ਦਾ ਸਤਿਕਾਰ ਕਰੀਏ ਅਤੇ ਆਪਣੇ ਵਿਰਸੇ ਦੀ ਸੰਭਾਲ ਕਰੀਏ। ਇਸ ਮੌਕੇ ਸਕੂਲ ਵੱਲੋਂ ਸਮੂਹ ਵਿਦਿਆਰਥੀਆਂ ਅਤੇ ਸਟਾਫ ਨੂੰ ਵਿਸਾਖੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *