ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਵੱਲੋਂ ਮੁਲਾਜਮ ਆਗੂ ਅਮ੍ਰਿਤਪਾਲ ਕੌਰ ਸੂਪਰਡੈਂਟ ਸਨਮਾਨਿਤ 

Spread the love
ਜਿਹੜੇ ਅਧਿਕਾਰੀ ਸਰਕਾਰੀ ਸੇਵਾ ਦੌਰਾਨ ਅਤੇ ਸੇਵਾ ਮੁੱਕਤ ਹੋਣ ਤੋਂ ਬਾਅਦ ਲੋਕ ਭਲਾਈ ਦੇ ਕੰਮ ਕਰਦੇ ਹਨ, ਉਨ੍ਹਾਂ ਨੂੰ ਹੀ ਮਾਨ ਸਨਮਾਨ ਮਿਲਦਾ ਹੈ – ਰਾਜ ਕੁਮਾਰ ਅਰੋੜਾ
ਸੰਗਰੂਰ, 28 ਜੂਨ (ਬਲਵਿੰਦਰ ਆਜ਼ਾਦ):- ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਸੰਗਰੂਰ ਸੋਸ਼ਲ ਵੈਲਫੇਅਰ ਐਸ਼ੋਸੀਏਸ਼ਨ ਵੱਲੋਂ ਇੱਕ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਦਾ ਆਯੋਜਨ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਰਾਜ ਕੁਮਾਰ ਅਰੋੜਾ ਦੀ ਅਗਵਾਈ ਵਿੱਚ ਸੰਮਪਨ ਹੋਇਆ। ਇਸ ਸਮਾਗਮ ਦੌਰਾਨ ਮੈਡਮ ਅਮ੍ਰਿਤਪਾਲ ਕੌਰ ਸਾਬਕਾ ਸੂਪਰਡੈਂਟ ਸਿੱਖਿਆ ਵਿਭਾਗ ਨੂੰ ਉਨ੍ਹਾਂ ਵੱਲੋਂ ਮੁਲਾਜਮਾਂ ਦੀ ਭਲਾਈ ਅਤੇ ਸਮਾਜ ਸੇਵੀ ਕੰਮਾਂ ਲਈ ਸਨਮਾਨਿਤ ਕੀਤਾ ਗਿਆ। ਪ੍ਰਧਾਨਗੀ ਮੰਡਲ ਵਿੱਚ ਸੀਨੀਅਰ ਮੀਤ ਪ੍ਰਧਾਨ ਓਮ ਪ੍ਰਕਾਸ਼ ਖਿੱਪਲ, ਕਰਨੈਲ ਸਿੰਘ ਸੇਖੋਂ, ਜਸਵੀਰ ਸਿੰਘ ਖ਼ਾਲਸਾ, ਜਨਰਲ ਸਕੱਤਰ ਕੰਵਲਜੀਤ ਸਿੰਘ, ਵਿੱਤ ਸਕੱਤਰ ਸੁਰਿੰਦਰ ਸਿੰਘ ਸੋਢੀ, ਮੁੱਖ ਸਲਾਹਕਾਰ ਆਰ.ਐਲ.ਪਾਂਧੀ, ਮੀਤ ਪ੍ਰਧਾਨ ਰਜਿੰਦਰ ਗੋਇਲ, ਜਨਕ ਰਾਜ ਜੋਸ਼ੀ, ਸਕੱਤਰ ਜਨਰਲ ਤਿਲਕ ਰਾਜ ਸਤੀਜਾ, ਆਰਗੇਨਾਈਜ਼ਰ ਰਾਜ ਕੁਮਾਰ ਬਾਂਸਲ, ਨੈਸ਼ਨਲ ਅਵਾਰਡੀ ਮਾਸਟਰ ਸਤਦੇਵ ਸ਼ਰਮਾ, ਬਾਪੂ ਰਾਮ ਸਰੂਪ ਅਲੀਸ਼ੇਰ, ਵਿਪਨ ਮਲਿਕ, ਦਵਿੰਦਰ ਗੁੱਪਤਾ, ਅਸੋਕ ਨਾਗਪਾਲ ਆਦਿ ਮੌਜੂਦ ਸਨ। ਇਸ ਮੌਕੇ ਤੇ ਸ੍ਰੀ ਅਸੋਕ ਕੁਮਾਰ ਡੱਲਾ, ਮਹੇਸ਼ ਜੋਹਰ ਅਤੇ ਵਾਸਦੇਵ ਸ਼ਰਮਾ ਵੱਲੋਂ ਕੀਤੇ ਗਏ ਮੰਚ ਸੰਚਾਲਨ ਦੌਰਾਨ ਰਾਜ ਕੁਮਾਰ ਅਰੋੜਾ ਨੇ ਕਿਹਾ ਕਿ ਮੈਡਮ ਅੰਮ੍ਰਿਤਪਾਲ ਕੌਰ ਇੱਕ ਨੇਕ ਇਮਾਨਦਾਰ ਅਤੇ ਮਿਹਨਤੀ ਅਧਿਕਾਰੀ ਰਹੇ ਨੌਕਰੀ ਦੇ ਦੌਰਾਨ ਮੁਲਾਜਮਾਂ ਦੀਆਂ ਮੰਗਾਂ ਲਈ ਸੰਘਰਸ਼ ਕੀਤੇ ਉਹ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਦੇ ਜਿਲ੍ਹਾ ਪੱਧਰੀ ਸੀਨੀਅਰ ਆਗੂ ਰਹੇ ਜਿਨ੍ਹਾਂ ਨੇ ਮਨਿਸਟੀਰੀਅਲ ਮੁਲਾਜਮਾਂ ਦੇ ਘੋਲਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ। ਸਿੱਖਿਆ ਵਿਭਾਗ ਵਿੱਚ ਆਪਣੇ ਸਾਥੀਆਂ ਨਾਲ ਮਿਲਕੇ ਭਾਈਚਾਰਕ ਸਾਂਝ ਮਜਬੂਤ ਕੀਤੀ। ਮੈਡਮ ਅੰਮ੍ਰਿਤਪਾਲ ਕੌਰ ਪੈਨਸ਼ਨਰਾਂ ਅਤੇ ਸੀਨੀਅਰ ਸਿਟੀਜਨ ਦੇ ਕੰਮ ਪਹਿਲ ਦੇ ਆਧਾਰ ਤੇ ਕਰਦੇ ਸਨ। ਉਹ ਇੱਕ ਸਮਾਜ ਸੇਵੀ ਸਖ਼ਸੀਅਤ ਹਨ ਜਿਨ੍ਹਾਂ ਦੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਅੱਜ ਇੱਥ
ਸਨਮਾਨਿਤ ਕੀਤਾ ਗਿਆ। ਸ੍ਰੀ ਅਰੋੜਾ ਨੇ ਕਿਹਾ ਕਿ ਮਾਨ ਸਨਮਾਨ ਉਨ੍ਹਾਂ ਸਖ਼ਸੀਅਤਾਂ ਨੂੰ ਦਿੱਤਾ ਜਾਂਦਾ ਹੈ ਜਿਹੜੇ ਅਧਿਕਾਰੀ ਸਰਕਾਰੀ ਸੇਵਾ ਦੌਰਾਨ ਅਤੇ ਸੇਵਾ ਮੁੱਕਤ ਹੋਣ ਤੋਂ ਬਾਅਦ ਲੋਕ ਭਲਾਈ ਦੇ ਕੰਮ ਕਰਦੇ ਹਨ। ਇਸ ਮੌਕੇ ਤੇ ਅੰਮ੍ਰਿਤਪਾਲ ਸਿੰਘ, ਜਗਦੀਸ਼ ਸਿੰਘ ਵਾਲੀਆ, ਸੁਰਿੰਦਰਪਾਲ ਗਰਗ, ਮੁਕੇਸ਼ ਕੁਮਾਰ, ਵਾਸਦੇਵ ਸ਼ਰਮਾ, ਜਸਪਾਲ ਸਿੰਘ ਵਾਲੀਆ, ਓ.ਪੀ. ਛਾਬੜਾ, ਸੁਰਿੰਦਰ ਸ਼ੋਰੀ, ਸੁਰਿੰਦਰਪਾਲ ਸਿੰਘ ਸਿਦਕੀ, ਮੈਡਮ ਹਰਵਿੰਦਰ ਕੌਰ, ਵਰਿੰਦਰ ਬਾਂਸਲ, ਸਤਪਾਲ ਸਿੰਗਲਾ, ਜਵਾਹਰ ਲਾਲ ਸ਼ਰਮਾ, ਮੰਗਤ ਰਾਜ ਸਖੀਜਾ, ਅਸੋਕ ਨਾਗਪਾਲ, ਬਲਦੇਵ ਕਿਸ਼ਨ ਗਰਗ ਆਦਿ ਮੌਜੂਦ ਸਨ।
  • Related Posts

    ਪ੍ਰਕਾਸ਼ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਦਿਹਾੜੇ ਨੂੰ ਸਮਰਪਿਤ  6ਵਾਂ ਸੈਮੀਨਾਰ ਅੱਜ 

    Spread the love

    Spread the love ਕਪੂਰਥਲਾ, 11 ਜੁਲਾਈ ( ਕੌੜਾ )- ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਣੀ ਵਿਚਾਰ ਚੇਤਨਾ ਮੰਚ ਰਜਿ ਪੰਜਾਬ ਵਲੋਂ ਕਰਵਾਏ ਜਾ ਰਹੇ ਸੈਮੀਨਾਰਾਂ…

    ਯਕਸ਼ ਦੇਵਤਾ ਮੰਦਰ ਕਮੇਟੀ ਵੱਲੋਂ ਅਮਰਨਾਥ ਯਾਤਰੀਆਂ ਦੀ ਸੇਵਾ ਲਈ 82 ਹਜ਼ਾਰ ਰੁਪਏ ਦੀ ਦਾਨ ਰਾਸ਼ੀ ਭੇਟ

    Spread the love

    Spread the love ਨੂਰ ਪੁਰ ਬੇਦੀ ਦਲਜੀਤ ਚਨੋੌਲੀ : ਪਵਿੱਤਰ ਸ੍ਰੀ ਅਮਰਨਾਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਦੀ ਸੇਵਾ ਨੂੰ ਸਮਰਪਿਤ ਯਕਸ਼ ਦੇਵਤਾ ਬ੍ਰਹਮ ਸਾਗਰ ਮੰਦਰ ਕਮੇਟੀ, ਪਿੰਡ ਰੈਂਸੜਾ ਨੇ ਮਨੁੱਖਤਾ…

    Leave a Reply

    Your email address will not be published. Required fields are marked *