ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਖਾਲਸਾ ਪੰਥ ਦੀ ਸਾਜਨਾ ਦਿਵਸ ਵਿਸਾਖੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ

Spread the love

ਭੁੱਚੋ ਮੰਡੀ ਨਥਾਣਾ 12 ਅਪ੍ਰੈਲ (ਹਰਬੰਸ ਸਿੰਘ ਭੋਲਾ)ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿੱਖੇ ਖਾਲਸਾ ਪੰਥ ਦੀ ਸਾਜਨਾ ਦਿਵਸ ਵਿਸਾਖੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਖਾਲਸਾ ਸਾਜਨਾ ਦਿਵਸ ‘ਤੇ ਸ਼ਬਦ ਗਾਇਨ , ਜਲਿਆਂਵਾਲਾ ਬਾਗ ਤੇ ਨੁੱਕੜ ਨਾਟਕ ਪੇਸ਼ ਕੀਤਾ ਗਿਆ | ਬੱਚੇ ਰੰਗ-ਬਿਰੰਗੇ ਪੰਜਾਬੀ ਪਹਿਰਾਵੇ ਵਿੱਚ ਸਜੇ ਹੋਏ ਸਨ। ਵਿਦਿਆਰਥੀਆਂ ਵੱਲੋਂ ਪੰਜਾਬ ਦੇ ਸੱਭਿਆਚਾਰ ਨੂੰ ਦਰਸਾਉਂਦਾ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਗੀਤ, ਨਾਟਕਾ ਅਤੇ ਭਾਸ਼ਣ ਦੀ ਪੇਸ਼ਕਾਰੀ ਨੇ ਸਾਰਿਆਂ ਦਾ ਮਨ ਮੋਹ ਲਿਆ। ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੇ-ਆਪਣੇ ਰਾਜਾਂ ਦੇ ਕੱਪੜੇ ਪਹਿਨੇ ਅਤੇ ਉਨ੍ਹਾਂ ਰਾਜਾਂ ਦੇ ਵਾਢੀ ਤਿਉਹਾਰਾਂ ਸਬੰਧੀ ਜਾਣਕਾਰੀ ਦਿੱਤੀ। ਮੈਡਮ ਕੁਲਵੰਤ ਕੌਰ ਨੇ ਵਿਸਾਖੀ ਦੀ ਮਹੱਤਤਾ ਬਾਰੇ ਦੱਸਿਆ। ਨੌਵੀਂ ਜਮਾਤ ਦੇ ਵਿਦਿਆਰਥੀ ਨੇ ਡਾ: ਅੰਬੇਦਕਰ ਬਾਰੇ ਜਾਣਕਾਰੀ ਦਿੱਤੀ। ਸਕੂਲ ਦੇ ਐਮ.ਡੀ ਪ੍ਰੋਫੈਸਰ ਐਮ.ਐਲ ਅਰੋੜਾ, ਪ੍ਰਿੰਸੀਪਲ ਮੈਡਮ ਕੰਚਨ, ਸੋਨੀਆ ਧਵਨ ਅਤੇ ਰਚਨਾ ਜਿੰਦਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵਿਸਾਖੀ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਵਿਸਾਖੀ ਦਾ ਤਿਉਹਾਰ ਭਾਰਤੀ ਸੰਸਕ੍ਰਿਤੀ ਅਤੇ ਸੱਭਿਅਤਾ ਦਾ ਪ੍ਰਤੀਕ ਹੈ। ਇਹ ਤਿਉਹਾਰ ਸਾਨੂੰ ਆਪਸੀ ਭਾਈਚਾਰੇ ਦੀ ਭਾਵਨਾ ਨਾਲ ਰਹਿਣ ਦਾ ਸੰਦੇਸ਼ ਦਿੰਦਾ ਹੈ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *