ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਨੂੰ ਕੋਟਿ ਕੋਟਿ ਪ੍ਰਣਾਮ 

Spread the love
ਮਾਛੀਵਾੜਾ ਸਾਹਿਬ 26 ਅਗਸਤ (ਸੁੱਚਾ ਬੰਗੜ)ਸਾਰਾ ਜੀਵਨ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਵਿੱਚ ਲਾਉਣ ਵਾਲੇ ‘ਸੰਤ ਬਾਬਾ ਬਲਜਿੰਦਰ ਸਿੰਘ ਜੀ’, ਮੁਖੀ ਸੰਪ੍ਰਦਾਇ ਰਾੜਾ ਸਾਹਿਬ ਵਾਲੇ, 24 ਅਗਸਤ 2025 ਨੂੰ ਰਾਤ ਦੇ ਗੁਰਮਤਿ ਸਮਾਗਮ ਵਿੱਚ, ਕਥਾ-ਕੀਰਤਨ ਦੀ ਹਾਜ਼ਰੀ ਭਰਨ ਤੋਂ ਬਾਅਦ ਸਵੇਰੇ ਅਚਨਚੇਤ ਪੰਜ ਭੂਤਕ ਸ਼ਰੀਰ ਤਿਆਗ ਗਏ ਸਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਰਵਿਦਾਸੀਆ ਧਰਮ ਦੇ ਮਹਾਨ ਪ੍ਰਚਾਰਕ ਬਾਬਾ ਗੁਰਵਿੰਦਰ ਸਿੰਘ ਜੀ ਲਾਡੀ ਮਾਛੀਵਾੜਾ ਸਾਹਿਬ ਵਾਲਿਆਂ ਨੇ ਕਿਹਾ ਕਿ ਉਹਨਾਂ ਦੇ ਅਕਾਲ ਚਲਾਣਾ ਕਰ ਜਾਣ ਕਾਰਨ ਸਿੱਖ ਪੰਥ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਸੰਤ ਜੀ ਹੁਣਾਂ ਵੱਲੋਂ ਈਸ਼ਰ ਮਾਈਕਰੋ ਮੀਡੀਆ ਐਪ  ਤਿਆਰ ਕੀਤੀ ਗਈ ਹੈ,ਜਿਸ ਰਾਂਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ  ਦਸਮ ਗ੍ਰੰਥ ਸਾਹਿਬ, ਭਾਈ ਗੁਰਦਾਸ ਜੀ ਤੇ ਭਾਈ ਨੰਦ ਲਾਲ ਜੀ ਦੀ ਬਾਣੀ, ਗੁਰਪ੍ਰਤਾਪ ਸੂਰਜ ਗ੍ਰੰਥ, ਮਹਾਨ ਕੋਸ਼ ਅਤੇ ਹੋਰ ਸਿੱਖ ਧਰਮ ਦੇ ਕੀਮਤੀ ਸਾਹਿਤਕ ਗ੍ਰੰਥਾਂ ਦਾ ਅਤਿ ਅਧੁਨਿਕ ਅਤੇ ਕੀਮਤੀ ਖਜ਼ਾਨਾ ਸਿੱਖ ਪੰਥ ਨੂੰ ਸੌਂਪਿਆ ਗਿਆ। ਇਸ ਐਪ ਨਾਲ ਲੱਖਾਂ ਸੰਗਤ ਗੁਰਬਾਣੀ ਨਾਲ ਜੁੜ ਰਹੀ ਹੈ ਅਤੇ ਅਗਾਂਹ ਵੀ ਹੋਰ ਸੰਗਤ ਜੁੜਦੀ ਰਹੇਗੀ ਮੈਂ ਉਹਨਾਂ ਦੀਆਂ ਮਹਾਨ ਸੇਵਾਵਾਂ ਨੂੰ ਨਮਨ ਕਰਦਾ ਹਾਂ। ਉਹਨਾਂ ਦਾ ਅੰਤਿਮ ਸਸਕਾਰ 27 ਅਗਸਤ ਦੁਪਹਿਰ 3 ਵਜੇ ਰਾੜਾ ਸਾਹਿਬ ਵਿਖੇ ਕੀਤਾ ਜਾਵੇਗਾ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *