ਸ਼੍ਰੀ ਮੁਕਤਸਰ ਸਾਹਿਬ, 28 ਜੁਲਾਈ ()- ਮੇਰਾ ਯੁਵਾ ਭਾਰਤ ਸ਼੍ਰੀ ਮੁਕਤਸਰ ਸਾਹਿਬ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਮੇਰਾ ਭਾਰਤ ਪੋਰਟਲ ਦੇ ਅਧੀਨ ਸੰਤ ਸਹਾਰਾ ਇੰਸਟੀਟਿਊਟ ਆਫ਼ ਨਰਸਿੰਗ ਫਿਰੋਜ਼ਪੁਰ ਰੋਡ ਸ਼੍ਰੀ ਮੁਕਤਸਰ ਸਾਹਿਬ ਵਿਖੇ ਚੇਅਰਮੈਨ ਡਾ. ਨਰੇਸ ਪਰੂਥੀ ਦੀ ਅਗਵਾਈ ਵਿੱਚ ਜ਼ਿਲ੍ਹਾ ਯੂਥ ਅਫਸਰ ਗੁਰਪ੍ਰੀਤ ਸਿੰਘ ਅਤੇ ਮਨਜੀਤ ਸਿੰਘ ਭੁੱਲਰ ਲੇਖਾ ਅਤੇ ਪੋਗਰਾਮ ਅਫਸਰ ਦੀ ਦੇਖ ਰੇਖ ਵਿੱਚ ਇੱਕ ਰੁੱਖ ਮਾਂ ਦੇ ਨਾਮ ਮੁਹਿੰਮ ਦੇ ਤਹਿਤ ਇੱਕ ਸੈਮੀਨਾਰ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆ ਪ੍ਰਿੰਸੀਪਲ ਨਵਜੀਤ ਕੌਰ ਨੇ ਦੱਸਿਆ ਕਿ ਇੰਸਟੀਟਿਊਟ ਦੇ ਸੀਨੀਅਰ ਟਿਊਟਰ ਮੈਡਮ ਵੀਰਪਾਲ ਕੌਰ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਕਿਹਾ। ਵਿਦਿਆਰਥੀਆਂ ਵੱਲੋਂ ਇਸ ਵਿਸ਼ੇ ਦੇ ਵਿਚਾਰ ਪ੍ਰਗਟ ਕੀਤੇ ਗਏ ਅਤੇ ਕਾਲਜ ਦੇ ਆਲੇ ਦੁਆਲੇ ਲਗਭਗ 50 ਲੱਖ ਰੁੱਖ ਲਗਾਏ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਜਿੰਦਰ ਕੌਰ, ਜੈਸਮੀਨ ਕੌਰ, ਵੀਰਪਾਲ ਕੌਰ, ਮੈਡਮ ਭਾਰਤੀ, ਸਿਮਰਨ ਕੌਰ, ਸਰਬਜੀਤ ਕੌਰ, ਮੋਹਿਤ ਕੁਮਾਰ ਅਤੇ ਪਲਵਿੰਦਰ ਸਿੰਘ ਹਾਜ਼ਰ ਸਨ।
*ਜਨਮ ਦਿਨ ਮੁਬਾਰਕ*
Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ








