ਹਰਿਆਵਲ ਲਹਿਰ ‘ਚ ਭਰਵਾਂ ਯੋਗਦਾਨ ਪਾਇਆ ਜਾਵੇ: ਢਿੱਲੋਂ

Spread the love
ਨਿਹਾਲ ਸਿੰਘ ਵਾਲਾ, 9 ਜੁਲਾਈ ( ਪ ਪ)–ਸਕੂਲ ਆਫ਼ ਪ੍ਰਾਈਵੇਟ ਸਕੂਲਜ ਐਂਡ ਐਸੋਸੀਏਸ਼ਨਜ ਆਫ਼ ਪੰਜਾਬ ਅਤੇ ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਚਲਾਈ ਹਰਿਆਵਲ ਲਹਿਰ ਵਿੱਚ ਹਰ ਅਧਿਆਪਕ, ਵਿਦਿਆਰਥੀ ਅਤੇ ਚੇਤਨ ਨਾਗਰਿਕ ਨੂੰ ਭਰਵਾਂ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਗੱਲ ਦਾ ਪ੍ਰਗਟਾਵਾ  ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਪ੍ਰਬੰਧਕ ਤੇ ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਪੱਤਰਕਾਰਾ ਨਾਲ ਗੱਲਬਾਤ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਬੇਹੱਦ ਕਾਬਲ, ਸੁਹਿਰਦ ਅਤੇ ਗਤੀਸ਼ੀਲ ਪ੍ਰਧਾਨ ਡਾਕਟਰ ਜਗਜੀਤ ਸਿੰਘ ਧੂਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੀਆਂ ਸਾਰੀਆਂ ਪ੍ਰਾਈਵੇਟ ਵਿੱਦਿਅਕ ਸੰਸਥਾਵਾਂ ਵੱਲੋਂ 2022 ਤੋਂ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਨੇ ਨਵੇਂ ਰਿਕਾਰਡ ਕਾਇਮ ਕੀਤੇ ਹਨ। ਇਸ ਵਾਰ ਵੀ ਇਸ ਮੁਹਿੰਮ ਵਿੱਚ ਸਾਰੇ ਸਕੂਲ ਵੱਧ ਚੜ੍ਹ ਕੇ ਸ਼ਮੂਲੀਅਤ ਕਰ ਰਹੇ ਹਨ। ਉਨ੍ਹਾਂ ਸਪੱਸ਼ਟ ਕਿਹਾ ਕਿ ਸਾਡਾ ਵਾਤਾਵਰਣ ਲਗਾਤਾਰ ਵਿਗੜਦਾ ਜਾ ਰਿਹਾ ਹੈ ਜਿਸ ਦਾ ਕਾਰਨ ਵਧ ਰਿਹਾ ਪ੍ਰਦੂਸ਼ਣ ਅਤੇ ਬੂਟਿਆਂ ਦੀ ਬੇਤਹਾਸ਼ਾ ਕਟਾਈ ਹੈ। ਇਸ ਤਰ੍ਹਾਂ ਵਾਤਾਵਰਣ ਦੀ ਸੰਭਾਲ ਅਜੋਕੇ ਸਮੇਂ ਦੀ ਵੱਡੀ ਚੁਣੌਤੀ ਬਣ ਗਈ ਹੈ। ਦੂਸ਼ਿਤ ਵਾਤਾਵਰਣ ਕਾਰਨ ਸਾਡਾ ਸਮਾਜ ਅਨੇਕਾਂ ਨਾਮੁਰਾਦ ਬਿਮਾਰੀਆਂ ਦੀ ਗ੍ਰਿਫ਼ਤ ਵਿੱਚ ਆ ਰਿਹਾ ਹੈ। ਇਸ ਦਾ ਇੱਕੋ ਇੱਕ ਹੱਲ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਸੁਚੱਜੀ ਸਾਂਭ-ਸੰਭਾਲ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੇ ਅਧਿਆਪਕ ਤੇ ਵਿਦਿਆਰਥੀ ਇਸ ਲੋਕ ਪੱਖੀ ਮੁਹਿੰਮ ਵਿੱਚ ਹਰ ਸਾਲ ਭਰਵਾਂ ਯੋਗਦਾਨ ਪਾਉਂਦੇ ਹਨ। ਇਸ ਵਾਰ ਵੀ ਸਕੂਲ ਵੱਲੋਂ ਨਵਾਂ ਰਿਕਾਰਡ ਬਣਾਉਣ ਵਿੱਚ ਆਪਣਾ ਵੱਡਾ ਯੋਗਦਾਨ ਪਾਇਆ ਜਾਵੇਗਾ। ਉਨ੍ਹਾਂ ਖ਼ੁਲਾਸਾ ਕੀਤਾ ਕਿ ਪ੍ਰਧਾਨ ਜੀ ਦੇ ਆਦੇਸ਼ਾਂ ਅਨੁਸਾਰ ਪਾਣੀ ਬਚਾਉਣ ਦੀ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ।
  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਹਲਕਾ ਬਲਾਚੌਰ ਵਿੱਚ ਹਨੀ ਟੋਂਸਾ ਦੀ ਵੱਡੀ ਸਿਆਸੀ ਜਿੱਤ, ਵਿਰੋਧੀ ਧਿਰਾਂ ਨੂੰ ਵੱਡਾ ਝਟਕਾ ਦਿੰਦਿਆਂ ਵਾਰਡ ਨੰਬਰ 8 ਦੇ ਕਈ ਕੱਦਾਵਰ ਆਗੂ ਅਕਾਲੀ ਦਲ ਵਿੱਚ ਸ਼ਾਮਲ

    Spread the love

    Spread the love ਬਲਾਚੌਰ, 28 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਇੰਚਾਰਜ ਹਨੀ ਟੋਂਸਾ ਨੂੰ ਬਲਾਚੌਰ ਦੀ ਜ਼ਿੰਮੇਵਾਰੀ ਸੌਂਪਣ ਤੋਂ ਬਾਅਦ…

    Leave a Reply

    Your email address will not be published. Required fields are marked *