ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ ਮਹਿੰਮ ਲਈ ਸਿਵਲ ਸਰਜਨ ਵਲੋਂ ਟੀਮਾਂ ਨੂੰ ਕੀਤਾ ਗਿਆ ਰਵਾਨਾ

Spread the love

ਸ਼੍ਰੀ ਮੁਕਤਸਰ ਸਾਹਿਬ, 29 ਅਗਸਤ ()- ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ”ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸਦੇ ਤਹਿਤ ਡਾ ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਲੋਂ ਸਿਹਤ ਵਿਭਾਗ ਦੀਆਂ ਟੀਮਾਂ ਜਿਨ੍ਹਾ ਵਿਚ ਸਿਹਤ ਵਿਭਾਗ ਦੇ ਕਰਮਚਾਰੀ, ਆਸ਼ਾ, ਬ੍ਰੀਡਿੰਗ ਚੈਕਰ ਅਤੇ ਨਰਸਿੰਗ ਸਟੂਡੈਂਟ ਸ਼ਾਮਿਲ ਸਨ ਨੂੰ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਤੋਂ ਡੇਂਗੂ ਦੇ ਲਾਰਵੇ ਦੀ ਪਹਿਚਾਣ ਸਬੰਧੀ ਜਾਣਕਾਰੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਡਾ ਜਗਦੀਪ ਚਾਵਲਾ ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀਆ/ਕਰਮਚਾਰੀਆ ਤੋ ਇਲਾਵਾ ਮਾਤਾ ਜਰਨੈਲ ਕੌਰ ਨਰਸਿੰਗ ਇੰਸਟੀਟਿਊਟ ਦੇ ਵਿਦਿਆਰਥੀ, ਆਸ਼ਾ ਵਰਕਰਾਂ ਵਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਖੇਤਰਾਂ ਵਿਚ ਡੇਂਗੂ ਵਿਰੋਧੀ ਗਤੀਵਿਧੀਆ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਬਠਿੰਡਾ ਰੋਡ, ਕੋਟ ਕਪੂਰਾ ਰੋਡ, ਟਿੱਬੀ ਸਾਹਿਬ ਰੋਡ, ਤਿਲਕ ਨਗਰ, ਜੋਧੂ ਕਲੋਨੀ, ਅਬੋਹਰ ਰੋਡ ਅਤੇ ਹੋਰ ਜਨਤਕ ਥਾਵਾਂ ਵਿਚ ਜਾ ਕੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਰਹੀਆਂ ਹਨ। ਇਸ ਮੌਕੇ ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਅਤੇ ਮਲੇਰੀਆ ਦੇ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਇਲਾਜ ਕਰਵਾਇਆ ਜਾਵੇ। ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੋਕੇ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਵਿਨੋਦ ਕੁਮਾਰ ਸਹਾਇਕ ਮਲੇਰੀਆ ਅਫਸਰ, ਭਗਵਾਨ ਦਾਸ ਅਤੇਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ, ਸਿਹਤ ਵਰਕਰ ਸ਼ਮਸ਼ੇਰ ਸਿੰਘ, ਹਰਜਿੰਦਰ ਸਿੰਘ, ਅਮ੍ਰਿੰਤਪਾਲ ਸਿੰਘ, ਗੁਰਸੇਵਕ ਸਿੰਘਸਬਧੰਤ ਏਰੀਏ ਦੀਆਂ ਆਸ਼ਾ ਵਰਕਰ, ਮਾਤਾ ਜਰਨੈਲ ਕੌਰ ਨਰਸਿੰਗ ਇੰਸਟੀਟਿਊਟ ਦੇ ਵਿਦਿਆਰਥੀ ਅਤੇ ਬ੍ਰੀਡਿੰਗ ਚੈਕਰ ਮੌਜੂਦ ਸਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *