ਹਿੰਦ ਪਾਕਿ ਸਰਹੱਦ ਤੇ ਗੁਰਦੁਆਰਾ ਬਾਬਾ ਜੱਲਣ ਦੀ ਵਿਖੇ ਮਨਾਇਆ ਵਿਸਾਖੀ ਦਾ ਦਿਹਾੜਾ

Spread the love

 ਸਰਾਏ ਅਮਾਨਤ ਖਾਂ, 15 ਅਪ੍ਰੈਲ (ਗੁਰਸ਼ਰਨ ਸਿੰਘ ਔਲਖ )-ਭਾਰਤ-ਪਾਕਿਸਤਾਨ ਸਰਹੱਦ ਉੱਪਰ ਵੱਸੇ ਪਿੰਡ ਨੌਸ਼ਹਿਰਾ ਢਾਲਾ ਵਿਖੇ ਸਥਿਤ ਗੁਰਦੁਆਰਾ ਭਗਤ ਜੱਲਣ ਦਾਸ ਜੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਸਾਖੀ ਅਤੇ ਸੰਗਰਾਂਦ ਦਾ ਸ਼ੁਭ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਸੇਵਾਦਾਰ ਨਿਰਮਲ ਸਿੰਘ ਸੰਧੂ ਦੀ ਅਗਵਾਈ ਹੇਠ ਵਿਸ਼ਾਲ ਦਿਵਾਨ ਸਜਾਏ ਗਏ ।ਜਿਸ ਦੌਰਾਨ ਵੱਖ-ਵੱਖ ਰਾਗੀ, ਢਾਡੀ ਅਤੇ ਕਵੀਸ਼ਰ ਜਥਿਆਂ ਵੱਲੋਂ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ,ਸਾਬਕਾ ਮੰਤਰੀ ਪ੍ਰਗਟ ਸਿੰਘ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਭਗਤ ਜੱਲਣ ਦਾਸ ਜੀ ਵਿਖੇ ਨਤਮਸਤਕ ਹੋ ਕੇ ਆਪਣੀ ਹਾਜਰੀ ਲਗਵਾਈ। ਇਸ ਮੌਕੇ ਸਾਬਕਾ ਸੀ ਐਮ ਚਰਨਜੀਤ ਸਿੰਘ ਚੰਨੀ ਨੇ ਸਮੂਹ ਸੰਗਤਾਂ ਨੂੰ ਵਿਸਾਖੀ ਦੇ ਸ਼ੁਭ ਦਿਹਾੜੇ ਦੀ ਵਧਾਈ ਦਿੱਤੀ। ਸਮਾਗਮ ਦੌਰਾਨ ਮੁੱਖ ਸੇਵਾਦਾਰ ਨਿਰਮਲ ਸਿੰਘ ਸੰਧੂ ਅਤੇ ਦਵਿੰਦਰ ਸਿੰਘ ਲਾਲੀ ਢਾਲਾ ਵੱਲੋਂ ਸਾਬਕਾ ਸੀ ਐਮ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਮੰਤਰੀ ਪ੍ਰਗਟ ਸਿੰਘ ਤੇ ਹੋਰ ਪ੍ਰਮੁੱਖ ਆਗੂਆਂ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਸਮੇਂ ਕਾਂਗਰਸ ਦੇ ਜਿਲ੍ਹਾ ਮੀਤ ਪ੍ਰਧਾਨ ਕਰਨਬੀਰ ਸਿੰਘ ਬੁਰਜ, ਸਾਬਕਾ ਸਰਪੰਚ ਗੁਰਪਾਲ ਸਿੰਘ ਜਗਤਪੁਰਾ, ਸਾਬਕਾ ਪ੍ਰਧਾਨ ਸੋਨੂ ਦੋਦੇ ,ਜਸਮਿੰਦਰ ਸਿੰਘ ਸੰਧੂ, ਮਨਜਿੰਦਰ ਸਿੰਘ ਮੰਨਾ ਨੋਸ਼ਹਿਰਾ ਢਾਲਾ, ਯੋਧਾ ਹਵੇਲੀਆਂ,ਹਰਮਨ ਸਿੰਘ ਹੰਮਾ,ਡਾਇਰੈਕਟਰ ਪ੍ਰਦੀਪ ਸਿੰਘ ਉੱਪਲ, ਸੁਖਜੀਤ ਸਿੰਘ ਸੰਧੂ,ਅਮਰਜੀਤ ਸਿੰਘ ਲਾਡੀ,ਮਹਿੰਦਰ ਸਿੰਘ ਰਾਣਾ ਆਧੀ,ਸਾਬਕਾ ਸਰਪੰਚ ਕੇਹਰ ਸਿੰਘ,ਅਰਸ਼ ਢਾਲਾ,ਸ਼ੈਲੀ ਸੋਹਲ,ਗੁਰਭਾਗ ਸਿੰਘ ਭਾਗਾ ਸੋਹਲ,ਗੋਰਾ ਬਾਵਾ,ਸੋਨੂੰ ਬਾਵਾ,ਭਗਵਾਨ ਸਿੰਘ ਭਾਗਾ ਨੋਸਹਿਰਾ,ਦਵਿੰਦਰ ਸਿੰਘ ਹਵੇਲੀਆਂ,ਗੁਰਜੰਟ ਸਿੰਘ,ਜੋਧਾ ਬਾਵਾ,ਸ਼ਮਸ਼ੇਰ ਸਿੰਘ ਸ਼ੇਰਾ,ਸੁਚੇਤ ਬਾਵਾ,ਗੁਰਜੀਤ ਸਿੰਘ ਬਾਵਾ,ਆੜਤੀ ਗੁਰਬੀਰ ਸਿੰਘ ਲਾਡੀ, ਮੁਖ਼ਤਾਰ ਸਿੰਘ ਹਵੇਲੀਆਂ,ਬਲਦੇਵ ਸਿੰਘ,ਹਰਦੇਵ ਸਿੰਘ ਸ਼ਾਹ,ਗੁਰਸੇਵਕ ਸਿੰਘ ਬਾਵਾ,ਸੁਖਮਨ ਸਿੰਘ,ਰਾਣਾ ਹਵੇਲੀਆਂ,ਕਰਮਨ ਹਵੇਲੀਆਂ,ਬਲਕਾਰ ਸਿੰਘ,ਸੁਲਤਾਨ ਸਿੰਘ,ਸਰਪੰਚ ਮੰਗਲ ਸਿੰਘ ਢਾਲਾ ਆਦਿ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ ਹਾਜ਼ਰ ਸਨ।।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *