ਹੁਸ਼ਿਆਰਪੁਰ ਰੋਡ ‘ਤੇ ਵਾਪਰੇ ਸੜਕ ਹਾਦਸੇ ‘ਚ ਦੋ ਨੌਜਵਾਨ ਜਖਮੀ

Spread the love

ਗਵਾੜਾ 31 ਮਾਰਚ (ਪ੍ਰੀਤ ਕੌਰ ਪ੍ਰੀਤੀ  ) ਫਗਵਾੜਾ-ਹੁਸ਼ਿਆਰਪੁਰ ਰੋਡ ‘ਤੇ ਵਾਹਦ ਫਾਰਮ ਦੇ ਨਜਦੀਕ ਇਕ ਮਹਿੰਦਰਾ ਪਿਕਅੱਪ ਅਤੇ ਐਕਟਿਵਾ ਵਿਚਕਾਰ ਆਹਮੋ-ਸਾਹਮਣੇ ਹੋਈ ਟੱਕਰ ਵਿਚ ਐਕਟਿਵਾ ਸਵਾਰ ਦੋ ਨੌਜਵਾਨਾਂ ਦੇ ਜਖਮੀ ਹੋਣ ਦਾ ਸਮਾਚਾਰ ਹੈ। ਜਿਹਨਾਂ ਵਿਚੋਂ ਇਕ ਨੌਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮੌਕੇ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਦੁਪਿਹਰ ਸਮੇਂ ਵਾਪਰਿਆ, ਜਦੋਂ ਫਗਵਾੜਾ ਤੋਂ ਹੁਸ਼ਿਆਰਪੁਰ ਸਾਈਡ ਨੂੰ ਜਾ ਰਹੀ ਮਹਿੰਦਰਾ ਪਿਕਅਪ ਨੰਬਰ ਪੀਬੀ 10 ਐਫ ਵੀ 3242 ਅਚਾਨਕ ਬੇਕਾਬੂ ਹੋ ਕੇ ਸਾਹਮਣੇ ਤੋਂ ਆ ਰਹੀ ਐਕਟਿਵਾ ਨੰਬਰ ਪੀਬੀ 36 ਐਚ ਓ 0752 ਨਾਲ ਟਕਰਾ ਗਈ। ਇਸ ਹਾਦਸੇ ਵਿਚ ਐਕਟਿਵਾ ਸਵਾਰ ਗੁਰਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ ਅਤੇ ਅਮਰਜੀਤ ਸਿੰਘ ਪੁੱਤਰ ਕੁਲਦੀਪ ਸਿੰਘ ਬਦਾਨਾ ਵਾਸੀ ਜਗਜੀਤਪੁਰ ਬੁਰੀ ਤਰ੍ਹਾਂ ਜਖਮੀ ਹੋ ਗਏ। ਜਿਹਨਾਂ ਵਿਚੋਂ ਗੁਰਪ੍ਰੀਤ ਸਿੰਘ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਲੁਧਿਆਣਾ ਰੈਫਰ ਕੀਤਾ ਗਿਆ ਹੈ। ਦੱਸਿਆ ਜਾਂਦਾ ਹੈ ਕਿ ਮਹਿੰਦਰਾ ਪਿਕਅੱਪ ਦਾ ਡਰਾਇਵਰ ਨਸ਼ੇ ਦੀ ਹਾਲਤ ਵਿਚ ਸੀ। ਜਿਸਨੇ ਪਹਿਲਾਂ ਕਿਸੇ ਹੋਰ ਗੱਡੀ ਨੂੰ ਵੀ ਟੱਕਰ ਮਾਰੀ ਅਤੇ ਫਿਰ ਬੇਕਾਬੂ ਹੋ ਕੇ ਸਾਹਮਣੇ ਤੋਂ ਆ ਰਹੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ ਅਤੇ ਮਹਿੰਦਰਾ ਪਿਕਅਪ ਵੀ ਪਲਟ ਗਈ। ਡਰਾਇਵਰ ਦੀ ਪਛਾਣ ਹਰਦੀਪ ਸਿੰਘ ਵਾਸੀ ਮਾਛੀਵਾੜਾ ਦੇ ਰੂਪ ਵਿਚ ਹੋਈ ਹੈ। ਜਿਸ ਨੂੰ ਰਾਹਗੀਰਾਂ ਵਲੋਂ ਪਲਟੀ ਹੋਈ ਗੱਡੀ ਵਿੱਚੋਂ ਕਾਬੂ ਕਰਕੇ ਪੁਲਿਸ ਦੇ ਹਵਾਲੇ ਕੀਤਾ ਗਿਆ। ਖਬਰ ਲਿਖੇ ਜਾਣ ਤੱਕ ਪੁਲਿਸ ਕਾਰਵਾਈ ਜਾਰੀ ਸੀ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *