ਹੜ੍ਹਾਂ ਵਰਗੇ ਹਲਾਤਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਬੀਮਾਰੀਆਂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ

Spread the love

ਸ਼੍ਰੀ ਮੁਕਤਸਰ ਸਾਹਿਬ, 26 ਅਗਸਤ ()- ਪਿਛਲੇ ਕੁਝ ਦਿਨਾਂ ਤੋਂ ਇਲਾਕੇ ਵਿੱਚ ਲਗਾਤਾਰ ਬਰਸਾਤ ਹੋਣ ਕਾਰਨ ਹੜ੍ਹਾਂ ਵਰਗੇ ਹਲਾਤ ਬਣੇ ਹੋਏ ਹਨ। ਇਸ ਸਬੰਧ ਵਿਚ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਰਸਾਤੀ ਮੌਸਮ ਦੌਰਾਨ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਦੇ ਮੁਖੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਸਾਰੀਆਂ ਸਿਹਤ ਸੰਸਥਾਵਾਂ ਵਿਚ ਢੁਕਵੇਂ ਪ੍ਰਬੰਧ ਕੀਤੇ ਜਾਣ ਅਤੇ ਲੋਕਾਂ ਨੂੰ ਬਰਸਾਤੀ ਮੌਸਮ ਕਾਰਨ ਹੋਣ ਵਾਲੀਆਂ ਬੀਮਾਰੀਆਂ ਸਬੰਧੀ ਜਾਗਰੁਕ ਕੀਤਾ ਜਾਵੇ ਅਤੇ ਨਾਲ ਹੀ ਸਿਹਤ ਸੇਵਾਵਾਂ ਪ੍ਰਾਪਤ ਕਰਨ ਲਈ ਲੋਕਾਂ ਦੀ ਵੱਧ ਤੋਂ ਵੱਧ ਸਹਾਇਤਾ ਕੀਤੀ ਜਾਵੇ ।ਉਨ੍ਹਾ ਕਿਹਾ ਕਿ ਪੀਣ ਲਈ ਸਿਰਫ ਸਾਫ ਪਾਣੀ ਦੀ ਵਰਤੋਂ ਕੀਤੀ ਜਾਵੇ, ਪੀਣ ਵਾਲੇ ਪਾਣੀ ਨੂੰ ਉਬਾਲ ਕਰਕੇ ਠੰਡਾ ਕਰਕੇ ਪੀਣ ਲਈ ਵਰਤਿਆ ਜਾਵੇ, ਇਨਫੈਕਸ਼ਨ ਨੂੰ ਕੰਟਰੋਲ ਕਰਨ ਲਈ ਸਮੇਂ ਸਮੇਂ ਤੇ ਸਾਬਣ ਅਤੇ ਪਾਣੀ ਨਾਲ ਹੱਥ ਥੋਤੇ ਜਾਣ, ਹੜਾਂ ਦੇ ਪਾਣੀ ਨਾਲ ਗਿੱਲੇ ਖਾਣੇ ਨੂੰ ਖਾਣ ਤੋਂ ਪ੍ਰਹੇਜ ਕੀਤਾ ਜਾਵੇ, ਜੇਕਰ ਕਿਸੇ ਨੂੰ ਬੁਖਾਰ ਜਾਂ ਦਸਤ ਦੀ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ। ਹੜਾਂ ਦੋਰਾਨ ਦੂਸ਼ਿਤ ਪਾਣੀ ਅਤੇ ਕੀੜਿਆਂ ਦੇ ਕੱਟਣ ਨਾਲ ਚਮੜੀ ਤੇ ਬੈਕਟੀਰੀਅਲ ਇਨਫੈਕਸ਼ਨ ਹੋ ਸਕਦੀ ਹੈ ਇਸ ਲਈ ਪੂਰੀ ਬਾਂਹ ਵਾਲੇ ਕੱਪੜੇ ਪਾਏ ਜਾਣ ਅਤੇ ਪੈਰਾਂ ਵਿਚ ਰਬੜ ਦੇ ਬੂਟ ਪਾਏ ਜਾਣ, ਇਨਫੈਕਸ਼ਨ ਹੋਣ ਤੇ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ। ਆਪਣੀ ਨਿੱਜੀ ਸਫ਼ਾਈ ਅਤੇ ਆਲੇ ਦੁਆਲੇ ਦੀ ਸਫ਼ਾਈ ਦਾ ਖਾਸ ਧਿਆਨ ਰੱਖਿਆ ਜਾਵੇ। ਖਾਣ ਪੀਣ ਵਾਲੀਆਂ ਵਸਤਾਂ ਹਮੇਸ਼ਾ ਢੱਕ ਕੇ ਰੱਖੋ। ਜਿਆਦਾ ਪੱਕੇ ਹੋਏ ਜਾਂ ਕੱਟੇ ਹੋਏ ਫ਼ਲ ਜਾਂ ਸਬਜ਼ੀਆਂ ਨਹੀਂ ਖਰੀਦਣੀਆਂ ਚਾਹੀਦੀਆਂ। ਬਜਾਰਾਂ ਵਿੱਚ ਵਿਕ ਰਹੇ ਪੱਕੇ ਅਤੇ ਕੱਟੇ ਹੋਏ ਫਲ ਅਤੇ ਸਬਜੀਆਂ ਨਹੀਂ ਖਾਣੀਆਂ ਚਾਹੀਦੀਆਂ ਅਤੇ ਬਾਸੀ ਖਾਣਾ ਖਾਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ। ਮੱਖੀਆਂ ਤੋਂ ਬਚਾਅ ਲਈ ਖਾਣ ਪੀਣ ਵਾਲੀਆਂ ਵਸਤੂਆਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ। ਖਾਣਾ ਬਣਾਉਣ, ਖਾਣਾ ਖਾਣ , ਖਾਣਾ ਵਰਤਾਉਣ ਤੋਂ ਪਹਿਲਾਂ ਅਤੇ ਸੌਚ ਜਾਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਧੋਣੇ ਚਾਹੀਦੇ ਹਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *